ਮੋਗਾ ਦੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਵਸ ਸਮਾਗਮ ਮੌਕੇ ਲੋਕ ਨਿਰਮਾਣ ਤੇ ਬਿਜਲੀ ਮੰਤਰੀ ਹਰਭਜਨ ਸਿੰਘ ਚੜ੍ਹਾਉਣਗੇ ਕੌਮੀ ਝੰਡਾ

ਮੋਗਾ ( Manpreet singh)
ਸਾਲ 2024 ਦਾ ਜ਼ਿਲ੍ਹਾ ਪੱਧਰੀ 15 ਅਗਸਤ ਆਜ਼ਾਦੀ ਦਿਵਸ ਸਮਾਗਮ ਨਵੀਂ ਅਨਾਜ ਮੰਡੀ ਮੋਗਾ ਵਿਖੇ ਪੂਰੇ ਉਤਸ਼ਾਹ ਅਤੇ ਧੂਮ-ਧਾਮ ਨਾਲ ਮਨਾਇਆ ਜਾਵੇਗਾ। ਜ਼ਿਲ੍ਹਾ ਮੋਗਾ ਦੇ ਜ਼ਿਲ੍ਹਾ ਪੱਧਰੀ ਸਮਾਗਮ ਵਿੱਚ ਲੋਕ ਨਿਰਮਾਣ ਵਿਭਾਗ ਤੇ ਬਿਜਲੀ ਵਿਭਾਗ ਮੰਤਰੀ ਸ੍ਰ ਹਰਭਜਨ ਸਿੰਘ ਮੁੱਖ ਮਹਿਮਾਨ ਵਜੋਂ ਸ਼ਾਮਲ ਹੋ ਕੇ ਕੌਮੀ ਝੰਡਾ ਚੜਾਉਣ ਦੀ ਰਸਮ ਅਦਾ ਕਰਨਗੇ।

ਇਹਨਾਂ ਸ਼ਬਦਾਂ ਦਾ ਪ੍ਰਗਟਾਵਾ ਡਿਪਟੀ ਕਮਿਸ਼ਨਰ ਮੋਗਾ ਸ੍ਰ ਕੁਲਵੰਤ ਸਿੰਘ ਨੇ ਆਜ਼ਾਦੀ ਦਿਵਸ ਸਮਾਰੋਹ ਦੀਆਂ ਤਿਆਰੀਆਂ ਦਾ ਜਾਇਜ਼ਾ ਲੈਣ ਲਈ  ਵੱਖ ਵੱਖ ਵਿਭਾਗਾਂ ਦੇ ਅਧਿਕਾਰੀਆਂ ਦੀ ਮੀਟਿੰਗ ਦੌਰਾਨ ਕੀਤਾ। ਇਸ ਮੀਟਿੰਗ ਵਿੱਚ ਉਹਨਾਂ ਨਾਲ ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਵਧੀਕ ਡਿਪਟੀ ਕਮਿਸ਼ਨਰ(ਜ) ਸ਼੍ਰੀਮਤੀ ਹਰਕੀਰਤ ਕੌਰ ਚਾਨੇ, ਐਸ ਡੀ ਐਮ ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਵੀ ਮੌਜੂਦ ਸਨ।

ਮੀਟਿੰਗ ਵਿੱਚ ਉਨ੍ਹਾਂ ਦੱਸਿਆ ਕਿ ਹਰ ਸਾਲ ਵਾਂਗ ਇਸ ਸਾਲ ਵੀ ਆਜ਼ਾਦੀ ਦਿਵਸ ਪੂਰੇ ਜੋਸ਼ ਅਤੇ ਸ਼ਰਧਾ ਪੂਰਵਕ ਢੰਗ ਨਾਲ ਮਨਾਇਆ ਜਾਵੇਗਾ।ਸਮੂਹ ਅਧਿਕਾਰੀ ਆਜ਼ਾਦੀ ਦਿਵਸ ਸਮਾਰੋਹ ਸਬੰਧੀ ਆਪਣੇ-ਆਪਣੇ ਵਿਭਾਗ ਨਾਲ ਸਬੰਧਤ ਕੰਮਾਂ ਪ੍ਰਤੀ ਡਿਊਟੀ ਲਗਨ ਅਤੇ ਇਮਾਨਦਾਰੀ ਨਾਲ ਨਿਭਾਉਣ, ਤਾਂ ਜੋ ਇਸ ਰਾਸ਼ਟਰੀ ਸਮਾਰੋਹ ਨੂੰ ਸੁਚਾਰੂ ਢੰਗ ਨਾਲ ਨੇਪਰੇ ਚਾੜ੍ਹਿਆ ਜਾ ਸਕੇ। ਉਨ੍ਹਾਂ ਦੱਸਿਆ ਕਿ ਇਸ ਮੌਕੇ ‘ਤੇ ਵਿਦਿਆਰਥੀਆਂ ਵੱਲੋਂ ਸ਼ਾਨਦਾਰ ਸੱਭਿਆਚਾਰਕ ਪ੍ਰੋਗਰਾਮ ਅਤੇ ਪੀ.ਟੀ.ਸ਼ੋਅ ਪੇਸ਼ ਕੀਤਾ ਜਾਵੇਗਾ ਅਤੇ ਪੰਜਾਬ ਪੁਲੀਸ, ਪੰਜਾਬ ਹੋਮ ਗਾਰਡ ਤੇ ਐਨ.ਸੀ.ਸੀ.ਕੈਡਿਟਾਂ ਵੱਲੋਂ ਮਾਰਚ ਪਾਸਟ ਰਾਹੀਂ ਕੌਮੀ ਝੰਡੇ ਨੂੰ ਸਲਾਮੀ ਦਿੱਤੀ ਜਾਵੇਗੀ।

ਇੱਥੇ ਇਹ ਵੀ ਜਿਕਰਯੋਗ ਹੈ ਕਿ ਆਜ਼ਾਦੀ ਦਿਵਸ ਨੂੰ ਪ੍ਰਵਾਸ਼ਾਲੀ ਢੰਗ ਨਾਲ ਨੇਪਰੇ ਚਾੜ੍ਹਨ ਲਈ ਸੱਭਿਆਚਾਰਕ ਪ੍ਰੋਗਰਾਮ ਅਤੇ ਮਾਰਚ ਪਾਸਟ ਦੀਆਂ ਰਿਹਰਸਲਾਂ ਸ਼ੁਰੂ ਹੋ ਚੁੱਕੀਆਂ ਹਨ ਜਿਹੜੀਆਂ 11 ਅਗਸਤ ਤੱਕ  ਨਵੀਂ ਦਾਣਾ ਮੰਡੀ ਮੋਗਾ ਵਿਖੇ ਚਲਾਈਆਂ ਜਾ ਰਹੀਆਂ ਹਨ। ਫੁੱਲ ਡਰੈੱਸ ਰਿਹਰਸਲਾਂ 13 ਅਗਸਤ, 2024 ਨੂੰ ਕਰਵਾਈ ਜਾਵੇਗੀ।

Leave a Reply

Your email address will not be published.


*