ਡਿਪਟੀ ਕਮਿਸ਼ਨਰ ਵੱਲੋਂ 10.48 ਕਰੋੜ ਰੁਪਏ ਦੇ ਨਿਵੇਸ਼ ਵਾਲੀ ਸਨਅਤੀ ਇਕਾਈ ਨੂੰ ਰਾਈਟ ਟੂ ਬਿਜਨੈਸ ਐਕਟ ਅਧੀਨ ਪ੍ਰਵਾਨਗੀ ਜਾਰੀ 

ਅੰਮਿ੍ਤਸਰ ( ਰਣਜੀਤ ਸਿੰਘ ਮਸੌਣ/ਰਾਘਵ ਅਰੋੜਾ) ਪੰਜਾਬ ਸਰਕਾਰ ਵੱਲੋਂ ਰਾਜ ਵਿਚ ਨਿਵੇਸ਼ ਦੇ ਮੌਕੇ ਵਧਾਉਣ ਤੇ ਰੋਜ਼ਗਾਰ ਦੇ ਸਾਧਨ ਪੈਂਦਾ ਕਰਨ ਲਈ ਉਦਯੋਗਪਤੀਆਂ ਨੂੰ ਉਨ੍ਹਾਂ ਦੇ ਕਾਰੋਬਾਰ ਨਾਲ ਸਬੰਧਤ ਕਈ ਤਰ੍ਹਾਂ ਦੀਆਂ ਸਹੂਲਤਾਂ ਆਨ ਲਾਈਨ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ, ਜਿਸ ਨਾਲ ਉਦਯੋਗਪਤੀਆਂ ਨੂੰ ਵੱਖ-ਵੱਖ ਦਫ਼ਤਰ ਦੇ ਚੱਕਰ ਨਹੀਂ ਮਾਰਨੇ ਪੈਂਦੇ ਅਤੇ ਸਾਰੀਆਂ ਸਹੂਲਤਾਂ ਇੱਕੋਂ ਹੀ ਖਿੜਕੀ ਰਾਹੀਂ ਦੇ ਦਿੱਤੀਆਂ ਜਾਂਦੀਆਂ ਹਨ। ਇਸੇ ਸਹੂਲਤ ਤਹਿਤ ਡਿਪਟੀ ਕਮਿਸ਼ਨਰ ਅੰਮ੍ਰਿਤਸਰ ਘਨਸ਼ਾਮ ਥੋਰੀ ਨੇ ਅੱਜ ਜ਼ਿਲ੍ਹਾ ਪੱਧਰੀ ਕਮੇਟੀ ਦੀ ਮੀਟਿੰਗ ਦੌਰਾਨ ਯੋਗ ਪਾਏ ਗਏ ਮੈਸਰਜ਼ ਸੁਪਲ ਟੇਕ ਇੰਡਸਰਟੀਜ਼ ਪ੍ਰਾ:ਲਿਮ: ਤਰਨ ਤਾਰਨ ਰੋਡ ਅੰਮ੍ਰਿਤਸਰ ਨੂੰ ਪ੍ਰਵਾਨਗੀ ਪੱਤਰ ਜਾਰੀ ਕੀਤਾ। ਉਨਾਂ ਨੇ ਇੰਨਾ ਉੱਦਮੀ ਨੂੰ ਸਾਬਸ਼ ਦਿੰਦੇ ਵਧਾਈ ਦਿੱਤੀ ਅਤੇ ਕਿਹਾ ਕਿ ਤੁਹਾਡੀ ਕਿਸੇ ਵੀ ਤਰਾਂ ਦੀ ਸਮੱਸਿਆ ਦਾ ਹੱਲ ਸਾਡੀ ਪਹਿਲੀ ਤਰਜ਼ੀਹ ਹੈ ਅਤੇ ਤੁਸੀਂ ਜਦ ਵੀ ਮਹਿਸ਼ੂਸ ਕਰੋਂ, ਸਾਡੀ ਮੱਦਦ ਲੈ ਸਕਦੇ ਹੋ।
ਇਸ ਮੌਕੇ ਜਨਰਲ ਮੈਨੇਜਰ ਇੰਦਰਜੀਤ ਸਿੰਘ ਟਾਂਡੀ ਨੇ ਦੱਸਿਆ ਕਿ ਇਨਾਂ  ਇਕਾਈਆਂ ਵਿੱਚ ਸਿੱਧੇ ਅਤੇ ਅਸਿੱਧੇ ਤੌਰ ਤੇ ਕਰੀਬ 116 ਤੋਂ ਵੱਧ ਵਿਅਕਤੀਆਂ ਨੂੰ ਰੋਜ਼ਗਾਰ ਮਿਲੇਗਾ ਅਤੇ ਇਸ ਯੂਨਿਟ ਉਤੇ 10.48 ਕਰੋੜ ਰੁਪਏ ਤੋਂ ਵੱਧ ਦਾ ਨਿਵੇਸ਼ ਕੀਤਾ ਜਾ ਰਿਹਾ ਹੈ।
 ਜਨਰਲ ਮੈਨੇਜਰ ਇੰਦਰਜੀਤ ਸਿੰਘ ਟਾਂਡੀ ਨੇ ਦੱਸਿਆਂ ਕਿ ਸਰਕਾਰ ਵੱਲੋਂ ਸਨਅਤਕਾਰ ਮਿਲਣੀ ਵਿੱਚ ਵੀ ਭਰੋਸਾ ਦਿਵਾਇਆ ਗਿਆ ਸੀ ਕਿ ਰਾਈਟ ਟੂ ਬਿਜਨੈਸ ਐਕਟ ਅਧੀਨ ਸਾਰੀਆਂ ਸਹੂਲਤਾਂ ਮੁਹੱਈਆਂ ਕਰਵਾਈਆਂ ਜਾਣਗੀਆਂ ਅਤੇ ਉਸੇ ਵਾਅਦੇ ਅਨੁਸਾਰ ਸਾਰੇ ਕੰਮ ਹੋ ਰਹੇ ਹਨ। ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਜ਼ਿਲ੍ਹੇ ਅੰਦਰ ਕਿਸੇ ਵੀ ਸਨਅੱਤਕਾਰ ਨੂੰ ਕੋਈ ਮੁਸ਼ਕਿਲ ਪੇਸ਼ ਨਹੀਂ ਆਉਣ ਦਿੱਤੀ ਜਾਵੇਗੀ ਅਤੇ ਸਮੇਂ ਸਿਰ ਸਾਰੀਆਂ ਪ੍ਰਵਾਨਗੀਆਂ ਜਾਰੀ ਕੀਤੀਆਂ ਜਾਣਗੀਆਂ। ਉਨਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਰਾਜ ਨੂੰ ਪੈਰਾਂ ਸਿਰ ਕਰਨ ਲਈ ਯਤਨਸ਼ੀਲ ਹਨ ਅਤੇ ਇਹ ਕੋਸ਼ਿਸ਼ ਤਾਂ ਹੀ ਕਾਮਯਾਬ ਹੋ ਸਕਦੀ ਹੈ ਜੇਕਰ ਸਾਰੇ ਪੰਜਾਬ ਵਾਸੀ ਆਪਣੇ ਆਪਣੇ ਕਾਰੋਬਾਰਾਂ ਅਤੇ ਜ਼ਿੰਮੇਵਾਰੀਆਂ ਉੱਤੇ ਧਿਆਨ ਦੇਣ।

Leave a Reply

Your email address will not be published.


*