ਪਰਮਜੀਤ ਸਿੰਘ,ਜਲੰਧਰ
ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਕਿਰਾਏ ਦੇ ਘਰ ਤੋਂ ਸ਼ਿਫਟ ਹੋਣ ਦੀ ਚਰਚਾ ਕਾਫੀ ਸਮੇਂ ਤੋਂ ਚੱਲ ਰਹੀ ਸੀ। ਪ੍ਰਾਪਤ ਜਾਣਕਾਰੀ ਅਨੁਸਾਰ ਹੁਣ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅੱਜ 14 ਅਗਸਤ ਨੂੰ ਡਿਵੀਜ਼ਨਲ ਕਮਿਸ਼ਨਰ ਆਪਣੀ ਰਿਹਾਇਸ਼ ’ਤੇ ਲੋਕਾਂ ਨਾਲ ਮੁਲਾਕਾਤ ਕਰਨਗੇ।
ਦਰਅਸਲ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਵਿਧਾਨ ਸਭਾ ਉਪ ਚੋਣਾਂ ਦੌਰਾਨ ਐਲਾਨ ਕੀਤਾ ਸੀ ਕਿ ਉਹ ਹਫ਼ਤੇ ਵਿੱਚ ਦੋ ਦਿਨ ਜਲੰਧਰ ਵਿੱਚ ਰਹਿਣਗੇ ਅਤੇ ਲੋਕਾਂ ਦੀਆਂ ਸਮੱਸਿਆਵਾਂ ਸੁਣਨਗੇ।ਅਜਿਹੇ ‘ਚ ਵਾਅਦੇ ਮੁਤਾਬਕ ਚੋਣਾਂ ਖਤਮ ਹੋਣ ਤੋਂ ਬਾਅਦ ਮੁੱਖ ਮੰਤਰੀ ਮਾਨ 2 ਦਿਨਾਂ ਲਈ ਜਲੰਧਰ ‘ਚ ਆਪਣੇ ਕਿਰਾਏ ਦੇ ਮਕਾਨ ‘ਤੇ ਲੋਕਾਂ ਨੂੰ ਮਿਲਣਾ ਅਤੇ ਉਨ੍ਹਾਂ ਦੀਆਂ ਸਮੱਸਿਆਵਾਂ ਦਾ ਹੱਲ ਕਰਨਾ ਸੀ।
ਪਰ ਉੱਥੇ ਜਗ੍ਹਾ ਘੱਟ ਹੋਣ ਕਾਰਨ ਅਤੇ ਨੇੜਲੇ ਲੋਕਾਂ ਦੇ ਖੇਤਰ ਨੂੰ ਰੋਕਣ ਦੇ ਕਾਰਨ ਪਰੇਸ਼ਾਨੀ ਹੋ ਰਹੀ ਸੀ। ਦੱਸਿਆ ਜਾ ਰਿਹਾ ਹੈ ਕਿ ਹੁਣ ਮੁੱਖ ਮੰਤਰੀ ਨੂੰ ਡਿਵੀਜ਼ਨ ਕਮਿਸ਼ਨਰ ਦਾ ਘਰ ਮਿਲੇਗਾ ਜੋ ਪਹਿਲਾਂ ਹੀ ਖਾਲੀ ਪਿਆ ਹੈ।ਹਾਲਾਂਕਿ ਇਹ ਵੀ ਕਿਹਾ ਜਾ ਰਿਹਾ ਹੈ ਕਿ ਜਲੰਧਰ ਵਿਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਕਿਰਾਏ ਦੇ ਮਕਾਨ ਵਿੱਚ ਹੀ ਰਹਿਣਗੇ। ਪਰ ਲੋਕਾਂ ਨਾਲ ਮੁਲਾਕਾਤ ਡਵੀਜ਼ਨਲ ਕਮਿਸ਼ਨਰ ਦੀ ਰਿਹਾਇਸ਼ ‘ਤੇ ਕਰਨਗੇ।
Leave a Reply