ਕਲਕੱਤਾ ਹਾਈ ਕੋਰਟ ਨੇ ਡਾਕਟਰ ਬਲਾਤਕਾਰ-ਕਤਲ ਕੇਸ ਸੀ ਬੀ ਆਈ ਨੂੰ ਸੌਂਪਿਆ

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ ) ਸਿਵਲ ਹਸਪਤਾਲ ਭਵਾਨੀਗੜ੍ਹ ਵਿਖੇ ਕਲਕੱਤਾ ਹਾਈ ਕੋਰਟ ਨੇ ਅੱਜ ਮੰਗਲਵਾਰ (13 ਅਗਸਤ) ਨੂੰ ਆਰਜੀ ਕਰ ਮੈਡੀਕਲ ਕਾਲਜ ਅਤੇ ਹਸਪਤਾਲ ਵਿੱਚ ਇੱਕ ਸਿਖਿਆਰਥੀ ਡਾਕਟਰ ਨਾਲ ਬਲਾਤਕਾਰ-ਕਤਲ ਮਾਮਲੇ ਦੀ ਜਾਂਚ ਸੀਬੀਆਈ ਨੂੰ ਸੌਂਪ ਦਿੱਤੀ ਹੈ। ਸੂਬਾ ਸਰਕਾਰ ਭਲਕੇ ਸਵੇਰੇ 10 ਵਜੇ ਤੱਕ ਕੇਸ ਡਾਇਰੀ ਅਤੇ ਹੋਰ ਰਿਕਾਰਡ ਸੀ ਬੀ ਆਈ ਨੂੰ ਸੌਂਪ ਦੇਵੇਗੀ।
ਚੀਫ਼ ਜਸਟਿਸ ਟੀਐਸ ਸਿਵਗਨਮ ਦੀ ਅਗਵਾਈ ਵਾਲੀ ਡਿਵੀਜ਼ਨ ਬੈਂਚ ਨੇ ਕੇਵੀ ਰਾਜੇਂਦਰਨ ਕੇਸ ਵਿੱਚ ਸੁਪਰੀਮ ਕੋਰਟ ਦੇ ਫੈਸਲੇ ਦਾ ਹਵਾਲਾ ਦਿੰਦੇ ਹੋਏ ਮਾਮਲੇ ਦੀ ਜਾਂਚ ਕੇਂਦਰੀ ਏਜੰਸੀ ਨੂੰ ਸੌਂਪੀ। ਅਦਾਲਤ ਨੇ ਕਿਹਾ ਕਿ ਸੁਪਰੀਮ ਕੋਰਟ ਨੇ ਮੰਨਿਆ ਹੈ ਕਿ ਦੁਰਲੱਭ ਮਾਮਲਿਆਂ ਵਿੱਚ ਨਿਰਪੱਖ ਅਤੇ ਸਹੀ ਜਾਂਚ ਜ਼ਰੂਰੀ ਹੈ।
ਹਾਈਕੋਰਟ ਨੇ ਕਿਹਾ ਕਿ ਅਸੀਂ ਪੁਲਿਸ ਨੂੰ ਜਾਂਚ ਲਈ ਸਮਾਂ ਦਿੰਦੇ, ਪਰ ਮਾਮਲਾ ਅਜੀਬ ਹੈ। ਘਟਨਾ ਦੇ 5 ਦਿਨ ਬੀਤ ਜਾਣ ‘ਤੇ ਵੀ ਪੁਲਿਸ ਕਿਸੇ ਨਤੀਜੇ ‘ਤੇ ਨਹੀਂ ਪਹੁੰਚ ਸਕੀ ਹੈ। ਸਬੂਤ ਨਸ਼ਟ ਕੀਤੇ ਜਾਣ ਦੀ ਪੂਰੀ ਸੰਭਾਵਨਾ ਹੈ। ਇਸ ਲਈ ਅਸੀਂ ਮਹਿਸੂਸ ਕਰਦੇ ਹਾਂ ਕਿ ਇਹ ਕੇਸ ਤੁਰੰਤ ਸੀਬੀਆਈ ਨੂੰ ਟਰਾਂਸਫਰ ਕੀਤਾ ਜਾਣਾ ਚਾਹੀਦਾ ਹੈ।
ਇਸ ਸਮੇ ਸਿਵਲ ਹਸਪਤਾਲ ਭਵਾਨੀਗੜ੍ਹ ਦਾ ਸਾਰਾ ਸਟਾਫ ਹਾਜ਼ਰ ਸੀ ਇਸ ਘਿਣਾਉਣੀ ਘਟਨਾ ਖ਼ਿਲਾਫ਼ ਅੱਜ ਆਲ ਇੰਡੀਆ ਦੇ ਸੱਦੇ ਤੇ ਸਰਕਾਰੀ ਹਸਪਤਾਲ ਭਵਾਨੀਗੜ੍ਹ ਦੇ ਡਾਕਟਰਾਂ ਸਮੇਤ ਸਮੁੱਚੇ ਸਟਾਫ ਵੱਲੋਂ ਸਵੇਰੇ 8 ਤੋਂ 10 ਵਜੇ ਤੱਕ ਹੜਤਾਲ ਕਰਕੇ ਸਰਕਾਰ ਖ਼ਿਲਾਫ਼ ਨਾਅਰੇਬਾਜ਼ੀ ਕੀਤੀ।

Leave a Reply

Your email address will not be published.


*