Oplus_131072

15 ਅਗਸਤ ਨੂੰ ਦੇਸ਼ ਭਰ ‘ਚ ਕੀਤਾ ਜਾਵੇਗਾ ਟ੍ਰੈਕਟਰ ਮਾਰਚ

ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ/ਕੁਸ਼ਾਲ ਸ਼ਰਮਾਂ) ਭਾਰਤੀ ਕਿਸਾਨ ਯੂਨੀਅਨ ਏਕਤਾ ਸਿੱਧੂਪੁਰ ਦੇ ਜ਼ਿਲ੍ਹਾ ਅੰਮ੍ਰਿਤਸਰ ਦੇ ਪ੍ਰਧਾਨ ਕਰਮਜੀਤ ਸਿੰਘ ਨੰਗਲੀ ਨੇ ਪ੍ਰੈਸ ਬਿਆਨ ਜਾਰੀ ਕਰਦੇ ਹੋਏ ਕਿਹਾ ਕਿ ਦੇਸ਼ ਦੇ ਸੰਵਿਧਾਨ ਨੇ ਲੋਕਾਂ ਨੂੰ ਆਪਣੇ ਹੱਕ ਹਕੂਕਾਂ ਦੇ ਲਈ ਅਵਾਜ਼ ਬੁਲੰਦ ਕਰਨ ਦਾ ਅਧਿਕਾਰ ਦਿੱਤਾ ਹੈ ਅਤੇ ਆਪਣੀਆ ਹੱਕੀ ਮੰਗਾਂ ਲਈ ਦਿੱਲੀ ਨੂੰ ਜਾ ਰਹੇ ਕਿਸਾਨਾਂ ਨੂੰ ਰੋਕਣ ਵਾਸਤੇ ਭਾਜਪਾ ਵੱਲੋਂ ਆਪਣੇ ਹੀ ਦੇਸ਼ ਦੇ ਲੋਕਾਂ ਉੱਪਰ ਅੱਤਿਆਚਾਰ ਕਰਨ ਵਾਲੇ ਅਤੇ ਆਪਣੇ ਲੋਕਾਂ ਦਾ ਕਤਲ ਕਰਨ ਵਾਲੇ ਜਾਲਮ ਪੁਲਿਸ ਅਫ਼ਸਰਾਂ ਦਾ ਨਾਮ ਰਾਸ਼ਟਰਪਤੀ ਅਵਾਰਡ ਨਾਲ ਸਨਮਾਨਿਤ ਕਰਨ ਲਈ ਸਿਫਾਰਿਸ਼ ਕਰਨ ਤੋਂ ਸਿੱਧ ਹੋ ਜਾਂਦਾ ਹੈ ਕਿ ਜੋ ਕੰਮ ਅੰਗਰੇਜ਼ੀ ਹਕੂਮਤ ਵੱਲੋਂ ਜਲਿਆਂਵਾਲਾ ਬਾਗ ਦੇ ਖ਼ੂਨੀ ਸਾਕੇ ਦੇ ਦੋਸ਼ੀ ਜਰਨਲ ਡਾਇਰ ਨੂੰ ਸਨਮਾਨਿਤ ਕਰਕੇ ਨਹੀਂ ਕੀਤਾ ਗਿਆ ਸੀ।
ਉਹ ਕੰਮ ਭਾਜਪਾ ਦੀ ਸਰਕਾਰ ਵੱਲੋਂ ਆਪਣੇ ਹੀ ਦੇਸ਼ ਦੇ ਲੋਕਾਂ ਦਾ ਕਤਲ ਕਰਨ ਵਾਲੇ ਦੋਸ਼ੀ ਪੁਲਸ ਅਫ਼ਸਰਾਂ ਨੂੰ ਸਨਮਾਨਿਤ ਕਰਨ ਦੀ ਸਿਫਾਰਿਸ਼ ਕਰਕੇ ਕੀਤਾ ਗਿਆ ਹੈ ਅਤੇ ਜਿਸ ਤੋਂ ਭਾਜਪਾ ਸਰਕਾਰ ਦੀ ਆਪਣੇ ਦੇਸ਼ ਦੇ ਲੋਕਾਂ ਪ੍ਰਤੀ ਮਾਨਸਿਕਤਾ ਦਾ ਪ੍ਰਗਟਾਵਾ ਹੁੰਦਾ ਹੈ। ਉਹਨਾਂ ਅੱਗੇ ਗੱਲਬਾਤ ਕਰਦੇ ਹੋਏ ਦੱਸਿਆ ਕਿ ਜੋ ਕਿਸਾਨ ਝੋਨਾ ਲਗਾਉਣ ਲਈ ਵਾਪਸ ਪਿੰਡ ਆ ਗਏ ਸਨ। ਉਹਨਾਂ ਦੀ ਮੋਰਚਿਆਂ ਵਿੱਚ ਵੱਧ ਤੋਂ ਵੱਧ ਹਾਜ਼ਰੀ ਵਧਾਉਣ ਲਈ ਹਰ ਪਿੰਡ ਵਿੱਚ ਵੱਡੀ ਪੱਧਰ ਤੇ ਤਿਆਰੀਆਂ ਲਈ ਮੀਟਿੰਗਾਂ ਕੀਤੀਆਂ ਜਾ ਰਹੀਆਂ ਹਨ ਤਾਂ ਜੋ ਬਾਰਡਰਾਂ ਉੱਪਰ ਚੱਲ ਰਹੇ ਮੋਰਚਿਆਂ ਵਿੱਚ ਹੋਰ ਟ੍ਰੈਕਟਰ ਟਰਾਲੀਆਂ ਨਾਲ ਮੋਰਚੇ ਨੂੰ ਹੋਰ ਵੀ ਮਜ਼ਬੂਤ ਕਰਨ ਲਈ ਸ਼ਮੂਲੀਅਤ ਕੀਤੀ ਜਾਵੇ।
ਕਰਮਜੀਤ ਸਿੰਘ ਨੰਗਲੀ ਨੇ ਅੱਗੇ ਗੱਲਬਾਤ ਕਰਦਿਆਂ ਦੱਸਿਆ ਕਿ 15 ਅਗਸਤ ਨੂੰ ਦੇਸ਼ ਭਰ ਵਿੱਚ ਕਿਸਾਨੀਂ ਮੰਗਾਂ ਦੀ ਪੂਰਤੀ ਲਈ ਅਤੇ ਬਾਰਡਰਾਂ ਉੱਪਰ ਚੱਲ ਰਹੇ ਮੋਰਚਿਆਂ ਦੀ ਹਮਾਇਤ ਵਿੱਚ ਸੰਯੁਕਤ ਕਿਸਾਨ ਮੋਰਚਾ ਗ਼ੈਰ ਰਾਜਨੀਤਿਕ ਭਾਰਤ ਅਤੇ ਕਿਸਾਨ ਮਜ਼ਦੂਰ ਮੋਰਚਾ ਵੱਲੋਂ ਪੂਰੇ ਦੇਸ਼ ਭਰ ਵਿੱਚ ਟ੍ਰੈਕਟਰ ਮਾਰਚ ਕੀਤਾ ਜਾਵੇਗਾ ਅਤੇ ਭਾਜਪਾ ਸਰਕਾਰ ਵੱਲੋਂ ਲੋਕਾਂ ਦੀ ਅਜ਼ਾਦੀ ਖੋਹਣ ਲਈ ਜੋ ਤਿੰਨ BNS ਕਾਨੂੰਨ ਲਿਆਂਦੇ ਗਏ ਹਨ। ਉਹਨਾਂ ਦੀਆ ਕਾਪੀਆ ਸਾੜੀਆਂ ਜਾਣਗੀਆਂ, ਜਿਸ ਸਬੰਧੀ ਜ਼ਿਲਾ ਅੰਮ੍ਰਿਤਸਰ ਦੇ ਸਾਰੇ ਬਲਾਕਾਂ ਵਿੱਚ ਟਰੈਕਟਰ ਮਾਰਚ ਕਰਨ ਅਤੇ BNS ਕਾਨੂੰਨ ਦੀਆਂ ਕਾਪੀਆਂ ਸਾੜਨ ਸਬੰਧੀ ਮੀਟਿੰਗਾਂ ਕਰਕੇ ਸਾਰੇ ਬਲਾਕਾਂ ਵਿੱਚ ਡਿਊਟੀਆਂ ਲਗਾ ਦਿੱਤੀਆਂ ਗਈਆਂ ਹਨ।

Leave a Reply

Your email address will not be published.


*