ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ – ਹਰਭਜਨ ਸਿੰਘ ਕੈਬਨਿਟ ਮੰਤਰੀ

ਮੋਗਾ  (ਗੁਰਜੀਤ ਸੰਧੂ ) – ਦੇਸ਼ ਦੇ 78ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆ, ਜਿਸ ਵਿੱਚ ਪੰਜਾਬ ਦੇ ਲੋਕ ਨਿਰਮਾਣ ਵਿਭਾਗ ਅਤੇ ਬਿਜਲੀ ਵਿਭਾਗ ਦੇ ਕੈਬਨਿਟ ਮੰਤਰੀ ਸ੍ਰ ਹਰਭਜਨ ਸਿੰਘ ਨੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕੀਤੀ।

ਭਰਵੇਂ ਸਮਾਗਮ ਨੂੰ ਸੰਬੋਧਨ ਕਰਦਿਆਂ ਸ੍ਰ ਹਰਭਜਨ ਸਿੰਘ ਨੇ ਕਿਹਾ ਕਿ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖ-ਵੱਖ ਲਹਿਰਾਂ ਅਤੇ ਆਜ਼ਾਦੀ ਘੁਲਾਟੀਆਂ ਵੱਲੋਂ ਸਮੇਂ-ਸਮੇਂ ’ਤੇ ਆਰੰਭੇ ਗਏ ਸੰਘਰਸ਼ਾਂ ਅਤੇ ਦਿੱਤੀਆਂ ਕੁਰਬਾਨੀਆਂ ਦੀ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਸਾਨੂੰ ਮਾਣ ਹੈ ਕਿ ਦੇਸ਼ ਦੇ ਆਜ਼ਾਦੀ ਸੰਗਰਾਮ ਵਿੱਚ ਸਭ ਤੋਂ ਵੱਧ ਕੁਰਬਾਨੀਆਂ ਪੰਜਾਬੀਆਂ ਨੇ ਦਿੱਤੀਆਂ ਹਨ। ਉਨ੍ਹਾਂ ਸ਼ਹੀਦਾਂ ਨੂੰ ਕੋਟਿ-ਕੋਟਿ ਪ੍ਰਣਾਮ ਕਰਦਿਆਂ ਪੰਜਾਬ ਅਤੇ ਦੇਸ਼ ਦੀ ਖੁਸ਼ਹਾਲੀ ਤੇ ਤਰੱਕੀ ਦੀ ਕਾਮਨਾ ਕੀਤੀ ਅਤੇ ਕਿਹਾ ਕਿ ਸੂਬਾ ਸਰਕਾਰ ਸੂਬੇ ਨੂੰ ਮੁੜ ‘ਰੰਗਲਾ ਪੰਜਾਬ, ਹੱਸਦਾ ਖੇਡਦਾ ਤੇ ਖੁਸ਼ਹਾਲ ਪੰਜਾਬ’ ਬਣਾਉਣ ਲਈ ਤਤਪਰ ਹੈ ਅਤੇ ਇਸ ਦਿਸ਼ਾ ਵਿੱਚ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਉਨ੍ਹਾਂ ਕਿਹਾ ਕਿ ਪੰਜਾਬ ਸਰਕਾਰ ਮਹਾਨ ਸ਼ਹੀਦਾਂ ਦੇ ਸੁਪਨਿਆਂ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਉਨ੍ਹਾਂ ਕਿਹਾ ਕਿ ਸ੍ਰ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਫ਼ੌਜੀ ਜਵਾਨਾਂ, ਸ਼ਹੀਦਾਂ ਦੇ ਪਰਿਵਾਰਾਂ ਅਤੇ ਸਾਬਕਾ ਫ਼ੌਜੀਆਂ ਦੀ ਭਲਾਈ ਲਈ ਦ੍ਰਿੜ੍ਹ ਸੰਕਲਪ ਹੈ। ਇਸ ਦਿਸ਼ਾ ਵਿੱਚ ਸਰਕਾਰ ਨੇ ਸ਼ਹੀਦ ਜਵਾਨਾਂ ਦੇ ਵਾਰਿਸਾਂ ਲਈ ਐਕਸ-ਗ੍ਰੇਸ਼ੀਆ ਰਾਸ਼ੀ 50 ਲੱਖ ਰੁਪਏ ਤੋਂ ਵਧਾ ਕੇ 1 ਕਰੋੜ ਰੁਪਏ ਕੀਤੀ ਹੈ। ਵਿੱਤੀ ਸਹਾਇਤਾ ਸਕੀਮ ਅਧੀਨ ਅਗਨੀਵੀਰਾਂ ਨੂੰ ਵੀ ਸ਼ਾਮਲ ਕੀਤਾ ਹੈ। ਜਾਨ ਵਾਰਨ ਵਾਲੇ ਪੁਲੀਸ ਕਰਮਚਾਰੀਆਂ ਦੇ ਪਰਿਵਾਰਾਂ ਨੂੰ ਇਕ ਕਰੋੜ ਰੁਪਏ ਦੀ ਵਿੱਤੀ ਸਹਾਇਤਾ ਦੇਣ ਦਾ ਪ੍ਰਬੰਧ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਬਿਜਲੀ ਦੇ ਖੇਤਰ ਵਿੱਚ, ਪੰਜਾਬ ਸਰਕਾਰ ਨੇ 1080 ਕਰੋੜ ਰੁਪਏ ਦੀ ਲਾਗਤ ਨਾਲ ਪ੍ਰਾਈਵੇਟ ਕੰਪਨੀ ਜੀ.ਵੀ.ਕੇ. ਪਾਵਰ ਦੀ ਮਾਲਕੀ ਵਾਲਾ ਗੋਇੰਦਵਾਲ ਪਾਵਰ ਪਲਾਂਟ ਖ਼ਰੀਦ ਕੇ ਇਤਿਹਾਸ ਸਿਰਜਿਆ ਹੈ। ਪੰਜਾਬ ਸਰਕਾਰ ਵੱਲੋਂ ਘਰੇਲੂ ਖਪਤਕਾਰਾਂ ਨੂੰ 300 ਯੂਨਿਟ ਪ੍ਰਤੀ ਮਹੀਨਾ ਮੁਫ਼ਤ ਬਿਜਲੀ ਦਿੱਤੀ ਜਾ ਰਹੀ ਹੈ, ਜਿਸ ਸਦਕਾ 90 ਫ਼ੀਸਦੀ ਤੋਂ ਵੱਧ ਘਰਾਂ ਦਾ ਬਿਜਲੀ ਬਿੱਲ ਜ਼ੀਰੋ ਆ ਰਿਹਾ ਹੈ।

ਉਨ੍ਹਾਂ ਕਿਹਾ ਕਿ ਲੋਕ ਨਿਰਮਾਣ ਵਿਭਾਗ ਵੱਲੋਂ ਵਿੱਤੀ ਸਾਲ 2024-25 ਲਈ 5296 ਕਰੋੜ ਰੁਪਏ ਦਾ ਬਜਟ ਉਪਬੰਧ ਕੀਤਾ ਗਿਆ ਹੈ ਅਤੇ ਸਾਰੇ ਫੰਡ ਬੁਨਿਆਦੀ ਢਾਂਚੇ ਦੇ ਵਿਕਾਸ, ਮੁਰੰਮਤ ਅਤੇ ਰੱਖ-ਰਖਾਅ ਦੇ ਕੰਮਾਂ ਲਈ ਵਰਤੇ ਜਾਣਗੇ। ਜ਼ਿਲ੍ਹਾ ਮੋਗਾ ਵਿੱਚ 45 ਕਰੋੜ ਰੁਪਏ ਦੀ ਲਾਗਤ ਨਾਲ 76 ਕਿਲੋਮੀਟਰ ਤੋਂ ਵਧੇਰੇ ਲੰਬਾਈ ਵਾਲੀਆਂ ਚਾਰ ਸੜਕਾਂ ਦੀ ਮੁਰੰਮਤ ਦਾ ਕੰਮ ਕਰਵਾਇਆ ਗਿਆ ਹੈ। ਧਰਮਕੋਟ ਵਿਖੇ 1 ਕਰੋੜ ਰੁਪਏ ਦੀ ਲਾਗਤ ਨਾਲ ਨਵਾਂ ਬੱਸ ਅੱਡਾ ਬਣਾਇਆ ਗਿਆ ਹੈ। ਇਸ ਤੋਂ ਇਲਾਵਾ 10.53 ਕਰੋੜ ਰੁਪਏ ਦੀ ਰਾਸ਼ੀ ਨਾਲ ਵੱਖ-ਵੱਖ ਉਸਾਰੀ ਕਾਰਜ ਅਤੇ ਮੁਰੰਮਤ ਕਾਰਜ ਕੀਤੇ ਜਾ ਰਹੇ ਹਨ।

ਇਸ ਮੌਕੇ ਜ਼ਿਲਾ ਮੋਗਾ ਦੇ ਸ਼ਹੀਦ ਪਰਿਵਾਰਾਂ, ਆਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਵਿਸੇਸ਼ ਯੋਗਦਾਨ ਪਾਉਣ ਵਾਲੀਆਂ ਕਈ ਸ਼ਖਸ਼ੀਅਤਾਂ ਦਾ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਅਤੇ ਦਿਵਿਆਂਗਜਨਾਂ ਨੂੰ ਮੁਫ਼ਤ ਟਰਾਈਸਾਈਕਲਾਂ ਅਤੇ ਵੀਲ੍ਹ ਚੇਅਰਾਂ ਦੀ ਵੀ ਵੰਡ ਕੀਤੀ ਗਈ । ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸੁਰੱਖਿਆ ਦਸਤਿਆਂ, ਐੱਨ. ਸੀ. ਸੀ. ਕੈਡਿਟਾਂ ਅਤੇ ਹੋਰ ਟੁਕੜੀਆਂ ਵੱਲੋਂ ਮਾਰਚ ਪਾਸਟ ਵਿੱਚ ਹਿੱਸਾ ਲਿਆ ਗਿਆ, ਜਿਸ ਦੀ ਅਗਵਾਈ ਪਰੇਡ ਕਮਾਂਡਰ ਸ੍ਰ ਜੋਰਾ ਸਿੰਘ ਡੀ. ਐਸ. ਪੀ. ਸਥਾਨਕ ਮੋਗਾ ਨੇ ਕੀਤੀ।

ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾ, ਵਿਧਾਇਕ ਬਾਘਾਪੁਰਾਣਾ ਸ੍ਰ ਅੰਮ੍ਰਿਤਪਾਲ ਸਿੰਘ ਸੁਖਾਨੰਦ, ਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸ, ਵਿਧਾਇਕ ਨਿਹਾਲ ਸਿੰਘ ਵਾਲਾ ਸ੍ਰ ਮਨਜੀਤ ਸਿੰਘ ਬਿਲਾਸਪੁਰ, ਡਿਪਟੀ ਕਮਿਸ਼ਨਰ ਸ੍ਰ ਕੁਲਵੰਤ ਸਿੰਘ, ਜ਼ਿਲ੍ਹਾ ਤੇ ਸੈਸ਼ਨ ਜੱਜ ਸ੍ਰ ਸਰਬਜੀਤ ਸਿੰਘ ਧਾਲੀਵਾਲ,  ਡੀ. ਆਈ. ਜੀ. ਪੰਜਾਬ ਪੁਲਿਸ ਸ਼੍ਰੀ ਅਸ਼ਵਨੀ ਕਪੂਰ, ਜ਼ਿਲ੍ਹਾ ਪੁਲਿਸ ਮੁਖੀ ਡਾ. ਅੰਕੁਰ ਗੁਪਤਾ, ਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਹਰਕੀਰਤ ਕੌਰ, ਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲ, ਸਾਬਕਾ ਮੰਤਰੀ ਡਾ. ਮਾਲਤੀ ਥਾਪਰ, ਚੇਅਰਮੈਨ ਨਗਰ ਸੁਧਾਰ ਟਰੱਸਟ ਮੋਗਾ ਸ੍ਰੀ ਦੀਪਕ ਅਰੋੜਾ, ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ ਸ੍ਰ. ਹਰਮਨਜੀਤ ਸਿੰਘ ਬਰਾੜ, ਨਗਰ ਨਿਗਮ ਮੇਅਰ ਸ੍ਰ ਬਲਜੀਤ ਸਿੰਘ ਚੰਨੀ, ਮਾਰਕੀਟ ਕਮੇਟੀ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇ, ਐਸ. ਡੀ. ਐਮ. ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ, ਸਹਾਇਕ ਕਮਿਸ਼ਨਰ (ਜ) ਸ਼੍ਰੀਮਤੀ ਸ਼ੁਭੀ ਆਂਗਰਾ, ਤਹਿਸੀਲਦਾਰ ਸ੍ਰ ਲਖਵਿੰਦਰ ਸਿੰਘ, ਨਾਇਬ ਤਹਿਸੀਲਦਾਰ ਸ੍ਰ ਹਰਿੰਦਰਪਾਲ ਸਿੰਘ ਬੇਦੀ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published.


*


HACK LINKS - TO BUY WRITE IN TELEGRAM - @TomasAnderson777 Hacked Links Hacked Links Hacked Links Hacked Links Hacked Links Hacked Links cryptocurrency exchange vape shop Puff Bar Wholesale geek bar pulse x betorspin plataforma betorspin login na betorspin hi88 new88 789bet 777PUB Даркнет alibaba66 1xbet 1xbet plinko Tigrinho Interwin