August 17, 2026

Justice News

ਅਵਾਮ ਦੀ ਆਵਾਜ਼

ਕਾਂਗਰਸ ਦਿਹਾਤੀ ਅੰਮ੍ਰਿਤਸਰ ਵੱਲੋਂ ਮਨਾਇਆ ਗਿਆ ਅਜ਼ਾਦੀ ਦਿਹਾੜਾ 

ਅੰਮ੍ਰਿਤਸਰ ( ਰਣਜੀਤ ਸਿੰਘ ਮਸੌਣ/ ਰਾਘਵ ਅਰੋੜਾ) ਜ਼ਿਲ੍ਹਾ ਕਾਂਗਰਸ ਦਿਹਾਤੀ ਦੇ ਦਫ਼ਤਰ ਅੰਮ੍ਰਿਤਸਰ ਵਿਖੇ ਕੌਮੀਂ ਜ਼ਿਲਾ ਕਾਂਗਰਸ ਪਾਰਟੀ ਦੇ ਦਿਹਾਤੀ ਪ੍ਰਧਾਨ ਹਰਪ੍ਰਤਾਪ ਸਿੰਘ ਅਜਨਾਲਾ ਵੱਲੋਂ ਝੰਡਾ ਲਹਿਰਾ ਕੇ 78ਵਾਂ ਅਜ਼ਾਦੀ ਦਿਵਸ ਮਨਾਇਆ ਗਿਆ। ਅਜ਼ਾਦੀ ਦਿਵਸ ਤੇ ਉਹਨਾਂ ਵੱਲੋਂ ਸਮੂਹ ਅਹੁੱਦੇਦਾਰਾਂ, ਵਰਕਰਾਂ ਅਤੇ ਪੰਜਾਬ ਵਾਸੀਆਂ ਨੂੰ ਅਜ਼ਾਦੀ ਦੇ ਸ਼ੁੱਭ ਦਿਹਾੜੇ ਦੀਆਂ ਵਧਾਈਆਂ ਦਿੱਤੀਆਂ।
ਇਸ ਮੌਕੇ ਜ਼ਿਲਾਂ ਕਾਂਗਰਸ ਪਾਰਟੀ ਦੇ ਮੀਤ ਪ੍ਰਧਾਨ ਕੰਵਰਪ੍ਰਤਾਪ ਸਿੰਘ ਅਜਨਾਲਾ, ਮੈਡਮ ਲੀਲਾ ਵਰਮਾਂ ਸਟੇਟ ਕੋਆਰਡੀਨੇਟਰ, ਅਮਨਦੀਪ ਸਿੰਘ ਕੱਕੜ ਮੀਡੀਆ ਸਲਾਹਕਾਰ ਵਿਧਾਇਕ ਸੁਖਬਿੰਦਰ ਸਿੰਘ ਸਰਕਾਰੀਆ ਵਿਧਾਨ ਸਭਾ ਹਲਕਾ ਰਾਜਾਸਾਂਸੀ ਅਤੇ ਮੁੱਖ ਬੁਲਾਰਾ ਜ਼ਿਲਾਂ ਕਾਂਗਰਸ ਕਮੇਟੀ ਅੰਮਿ੍ਤਸਰ ਦਿਹਾਤੀ, ਇੰਦਰਜੀਤ ਸਿੰਘ ਪੀ.ਏ., ਜਸਪਾਲ ਸਿੰਘ ਭੱਟੀ ਪ੍ਰਧਾਨ ਰਾਜਾਸਾਂਸੀ, ਲਖਵਿੰਦਰ ਸਿੰਘ ਝੰਜੋਟੀ ਬਲਾਕ ਪ੍ਰਧਾਨ, ਮੇਜਰ ਸਿੰਘ ਕੱਕੜ ਮੀਤ ਪ੍ਰਧਾਨ, ਅਜੇਬੀਰ ਸਿੰਘ ਲੋਪੋਕੇ ਮੀਤ ਪ੍ਰਧਾਨ, ਸਮਸ਼ੇਰ ਸਿੰਘ ਚੋਗਾਵਾਂ ਜਨਰਲ ਸਕੱਤਰ ਆਦਿ ਹਾਜ਼ਰ ਸਨ।

Leave a Reply

Your email address will not be published. Required fields are marked *

Copyright © All rights reserved. | Newsphere by AF themes.