August 17, 2026

Justice News

ਅਵਾਮ ਦੀ ਆਵਾਜ਼

ਗ੍ਰਾਮ ਪੰਚਾਇਤ ਚੋਣਾਂ ਲਈ ਵੋਟ ਬਣਾਉਣ/ਵੋਟ ਕੱਟਣ ਅਤੇ ਹੋਰ ਤਬਦੀਲੀ ਲਈ 20, 21 ਅਤੇ 22 ਅਗਸਤ ਨੂੰ ਚਲਾਈ ਜਾਵੇਗੀ ਵਿਸ਼ੇਸ਼ ਮੁਹਿੰਮ

ਲੁਧਿਆਣਾ ( ਗੁਰਵਿੰਦਰ ਸਿੱਧੂ) ਰਾਜ ਚੋਣ ਕਮਿਸ਼ਨ (ਐਸ.ਈ.ਸੀ.) ਦੀਆਂ ਹਦਾਇਤਾਂ ‘ਤੇ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਪੰਚਾਇਤੀ ਵੋਟਰ ਸੂਚੀ ਨੂੰ ਅੱਪਡੇਟ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਇਸ ਪ੍ਰਕਿਰਿਆ ਲਈ 20, 21 ਅਤੇ 22 ਅਗਸਤ 2024 ਨੂੰ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਵੋਟਰ ਸੂਚੀਆਂ ਦੀ ਅੰਤਿਮ ਪ੍ਰਕਾਸ਼ਨਾ ਯੋਗਤਾ ਮਿਤੀ 01 ਜਨਵਰੀ, 2023 ਦੇ ਆਧਾਰ ‘ਤੇ ਮਿਤੀ 7 ਜਨਵਰੀ 2024 ਨੂੰ ਅੰਤਿਮ ਪ੍ਰਕਾਸ਼ਨਾ ਕਰਵਾਈ ਜਾ ਚੁੱਕੀ ਹੈ। ਇਨਾਂ ਵੋਟਰ ਸੂਚੀਆਂ ਦੀ ਮਿਤੀ 29 ਦਸੰਬਰ 2023 ਤੱਕ ਜਿਲ੍ਹਿਆਂ ਦੇ ਸਬੰਧਤ ਚੋਣ ਰਜਿਸਟਰੇਸ਼ਨ ਅਫ਼ਸਰਾਂ ਵਲੋਂ ਆਮ ਜਨਤਾ ਤੋਂ ਦਾਅਵੇ ਅਤੇ ਇਤਰਾਜ ਪ੍ਰਾਪਤ ਕਰਕੇ 5 ਜਨਵਰੀ 2024 ਨੂੰ ਉਨਾਂ ਦਾ ਨਿਪਟਾਰਾ ਕਰਕੇ ਅੰਤਿਮ ਪ੍ਰਕਾਸ਼ਨਾ ਕਰ ਦਿੱਤੀ ਗਈ ਸੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਦੱਸਿਆ ਕਿ ਵੋਟਰ ਸੂਚੀਆਂ ਦੀ ਪਵਿਤਰੱਤਾ ਨੂੰ ਬਰਕਰਾਰ ਰੱਖਦੇ ਹੋਏ ਅਤੇ ਇਹ ਯਕੀਨੀ ਬਣਾਉਣ ਲਈ ਕਿ ਹੁਣ ਸਾਰੇ ਯੋਗ ਵੋਟਰ ਵੋਟਰ ਸੂਚੀਆਂ ਵਿੱਚ ਆਪਣਾ ਨਾਮ ਦਰਜ ਕਰਵਾ ਸਕਣ ਦੀ ਰਾਜ ਚੋਣ ਕਮਿਸ਼ਨ ਵਲੋਂ ਹਦਾਇਤ ਪ੍ਰਾਪਤ ਹੋਈ ਹੈ। ਉਨਾਂ ਦੱਸਿਆ ਕਿ ਇਸ ਕੰਮ ਲਈ 20 ਅਗਸਤ, 21 ਅਗਸਤ ਅਤੇ 22 ਅਗਸਤ 2024 ਨੂੰ ਵਿਸ਼ੇਸ਼ ਮੁਹਿੰਮ ਚਲਾ ਕੇ ਆਮ ਜਨਤਾ ਤੋਂ ਫਾਰਮ ਨੰਬਰ 1, 2 ਅਤੇ 3 ਕ੍ਰਮਵਾਰ ਵੋਟਾਂ ਬਣਾਉਣ, ਕੱਟਣ ਅਤੇ ਵੋਟਾਂ ਵਿੱਚ ਪਤੇ ਦੀ ਤਬਦੀਲੀ ਜਾਂ ਕੋਈ ਹੋਰ ਸੋਧ ਕਰਨ ਲਈ, ਇਤਰਾਜ ਪ੍ਰਾਪਤ ਕਰਨ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇਗੀ।

ਡਿਪਟੀ ਕਮਿਸ਼ਨਰ ਸਾਕਸ਼ੀ ਸਾਹਨੀ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਇਹ ਫਾਰਮ ਸਾਰੇ ਚੋਣ ਰਜਿਸਟਰੇਸ਼ਨ ਅਫਸਰਾਂ (ਐਸ.ਡੀ.ਐਮਜ) ਦੇ ਦਫ਼ਤਰਾਂ ਵਿੱਚ ਉਪਲੱਭਧ ਹਨ ਜਾਂ ਇਨਾਂ ਨੂੰ ਕਮਿਸ਼ਨ ਦੀ ਵੈਬਸਾਈਟ sec.punjab.gov.in ਤੋਂ ਡਾਉਨਲੋਡ ਕਰਕੇ ਵੀ ਪ੍ਰਾਪਤ ਕੀਤਾ ਜਾ ਸਕਦਾ ਹੈ।

Leave a Reply

Your email address will not be published. Required fields are marked *

Copyright © All rights reserved. | Newsphere by AF themes.