ਭਰਤਗੜ੍ਹ (ਪੱਤਰ ਪ੍ਰੇਰਕ )
ਸੀਨੀਅਰ ਮੈਡੀਕਲ ਅਫਸਰ, ਡਾ. ਆਨੰਦ ਘਈ ਜ ਦੀ ਅਗਵਾਈ ਹੇਠ ਸੈਨੀਟਰੀ ਇੰਸਪੈਕਟਰ ਪਾਲ ਸਿੰਘ, ਹੈਲਥ ਵਰਕਰ ਨਵੀਨ ਕੁਮਾਰ ਅਤੇ ਹੈਲਥ ਵਰਕਰ ਮੰਜੋਤ ਸਿੰਘ ਵੱਲੋਂ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਦਲੇ ਵਿਖੇ ਮਲੇਰੀਆ ਬਾਰੇ ਜਾਗਰੂਕਤਾ ਵਧਾਉਣ ਲਈ ਇੱਕ ਵਿਸ਼ੇਸ਼ ਸੈਮੀਨਾਰ ਆਯੋਜਿਤ ਕੀਤਾ ਗਿਆ।
ਸੈਮੀਨਾਰ ਦੌਰਾਨ ਵਿਦਿਆਰਥੀਆਂ ਨੂੰ ਮਲੇਰੀਆ ਦੀ ਬਿਮਾਰੀ ਦੇ ਕਾਰਨ, ਲੱਛਣ, ਇਲਾਜ ਅਤੇ ਬਚਾਅ ਬਾਰੇ ਵਿਸਥਾਰ ਨਾਲ ਜਾਣਕਾਰੀ ਦਿੱਤੀ ਗਈ। ਵਿਦਿਆਰਥੀਆਂ ਨੂੰ ਦੱਸਿਆ ਗਿਆ ਕਿ ਖੜੇ ਪਾਣੀ ਵਿੱਚ ਮੱਛਰ ਪੈਦਾ ਹੁੰਦੇ ਹਨ, ਇਸ ਲਈ ਪਾਣੀ ਦੀ ਖੜੈ ਰੋਕਣ, ਘਰ ਅਤੇ ਆਲੇ-ਦੁਆਲੇ ਸਫਾਈ ਰੱਖਣ ਅਤੇ ਮੱਛਰਦਾਨੀਆਂ ਦੀ ਵਰਤੋਂ ਕਰਨ ਦੀ ਲੋੜ ਹੈ।
ਸਕੂਲ ਦੇ ਪ੍ਰਿੰਸੀਪਲ ਅਤੇ ਅਧਿਆਪਕ ਸਟਾਫ ਨੇ ਵੀ ਸੈਮੀਨਾਰ ਵਿੱਚ ਭਰਪੂਰ ਸਹਿਯੋਗ ਦਿੱਤਾ। ਵਿਦਿਆਰਥੀਆਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਮਲੇਰੀਆ ਸੰਬੰਧੀ ਵੱਖ-ਵੱਖ ਸਵਾਲ ਪੁੱਛ ਕੇ ਆਪਣਾ ਗਿਆਨ ਵਧਾਇਆ।
ਇਸ ਮੌਕੇ ਸੀਨੀਅਰ ਮੈਡੀਕਲ ਅਫਸਰ ਡਾਕਟਰ ਆਨੰਦ ਘਾਈ ਨੇ ਕਿਹਾ ਕਿ ਮਲੇਰੀਆ ਵਰਗੀਆਂ ਸੰਕਰਮਕ ਬਿਮਾਰੀਆਂ ਬਾਰੇ ਜਾਗਰੂਕਤਾ ਪੈਦਾ ਕਰਨਾ ਅੱਜ ਦੀ ਲੋੜ ਹੈ। ਸਾਡਾ ਉਦੇਸ਼ ਲੋਕਾਂ ਨੂੰ ਰੋਕਥਾਮ ਦੇ ਉਪਾਅ ਬਾਰੇ ਸਮਝਾਉਣਾ ਅਤੇ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਤ ਕਰਨਾ ਹੈ। ਅਜਿਹੀਆਂ ਗਤੀਵਿਧੀਆਂ ਦੁਆਰਾ ਅਸੀਂ ਸਮਾਜਕ ਪੱਧਰ ‘ਤੇ ਵੱਡਾ ਬਦਲਾਅ ਲਿਆ ਸਕਦੇ ਹਾਂ।
ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਗਰਦਲੇ ਦੇ ਪ੍ਰਿੰਸੀਪਲ ਇੰਦਰਜੀਤ ਸਿੰਘ ਨੇ ਵੀ ਆਪਣੇ ਵਿਚਾਰ ਸਾਂਝੇ ਕਰਦੇ ਹੋਏ ਕਿਹਾ ਕਿ ਸਿਹਤ ਸੰਬੰਧੀ ਜਾਗਰੂਕਤਾ ਵਿਦਿਆਰਥੀਆਂ ਲਈ ਬਹੁਤ ਜਰੂਰੀ ਹੈ। ਅਜਿਹੇ ਸੈਮੀਨਾਰ ਵਿਦਿਆਰਥੀਆਂ ਵਿੱਚ ਸਿਹਤ ਪ੍ਰਤੀ ਜ਼ਿੰਮੇਵਾਰੀ ਦੀ ਭਾਵਨਾ ਪੈਦਾ ਕਰਦੇ ਹਨ। ਅਸੀਂ ਭਵਿੱਖ ਵਿੱਚ ਵੀ ਅਜਿਹੀਆਂ ਗਤੀਵਿਧੀਆਂ ਲਈ ਪੂਰਾ ਸਹਿਯੋਗ ਦਿਵਾਂਗੇ।
ਸੈਮੀਨਾਰ ਦੇ ਅੰਤ ਵਿੱਚ ਪਾਲ ਸਿੰਘ, ਨਵੀਨ ਕੁਮਾਰ ਅਤੇ ਮੰਜੋਤ ਸਿੰਘ ਨੇ ਕਿਹਾ ਕਿ ਭਵਿੱਖ ਵਿੱਚ ਵੀ ਐਸੀਆਂ ਜਾਗਰੂਕਤਾ ਮੁਹਿੰਮਾਂ ਜਾਰੀ ਰਹਿਣਗੀਆਂ ਤਾਂ ਜੋ ਸਮਾਜ ਨੂੰ ਰੋਗ ਮੁਕਤ ਬਣਾਇਆ ਜਾ ਸਕੇ।
Leave a Reply