ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਪੰਜਾਬ ਸਰਕਾਰ ਵੱਲੋਂ ਸਾਉਣੀ-2025 ਦੌਰਾਨ ਬੀ.ਟੀ. ਨਰਮੇ ਦੀ ਕਾਸ਼ਤ ਕਰਨ ਵਾਲੇ ਕਿਸਾਨਾਂ ਨੂੰ ਬੀ.ਟੀ. ਨਰਮੇ ਦੇ ਬੀਜਾਂ ਤੇ 33 ਫੀਸਦੀ ਸਬਸਿਡੀ ਦਿੱਤੀ ਜਾ ਰਹੀ ਹੈ। ਇਹ ਸਬਸਿਡੀ ਪ੍ਰਾਪਤ ਕਰਨ ਲਈ ਆਨਲਾਈਨ ਅਪਲਾਈ ਕਰਨਾ ਜਰੂਰੀ ਹੈ ਅਤੇ ਪੋਰਟਲ ਤੇ ਰਜਿਸਟ੍ਰੇਸ਼ਨ ਕਰਨ ਦੀ ਆਖਰੀ ਮਿਤੀ 31 ਮਈ 2025 ਹੈ।
ਇਹ ਜਾਣਕਾਰੀ ਦਿੰਦਿਆਂ ਮੁੱਖ ਖੇਤੀਬਾੜੀ ਅਫ਼ਸਰ ਮੋਗਾ ਡਾ. ਗੁਰਪ੍ਰੀਤ ਸਿੰਘ ਨੇ ਦੱਸਿਆ ਕਿ ਇਸ ਸਬਸਿਡੀ ਨੂੰ ਪ੍ਰਾਪਤ ਕਰਨ ਲਈ ਕਿਸਾਨ https://agrisubsidy.
ਉਹਨਾਂ ਦੱਸਿਆ ਕਿ ਵਧੇਰੇ ਜਾਣਕਾਰੀ ਲਈ ਕਿਸਾਨ ਬਲਾਕ ਖੇਤੀਬਾੜੀ ਅਫ਼ਸਰ ਜਾਂ ਮੁੱਖ ਖੇਤੀਬਾੜੀ ਅਫ਼ਸਰ ਦਫ਼ਤਰ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਜ਼ਿਲ੍ਹਾ ਮੋਗਾ ਦੇ ਕਿਸਾਨਾਂ ਨੂੰ ਅਪੀਲ ਕੀਤੀ ਕਿ ਉਹ ਵੱਧ ਵੱਧ ਇਸ ਸਕੀਮ ਦਾ ਲਾਹਾ ਲੈਣ ਨੂੰ ਯਕੀਨੀ ਬਣਾਉਣ।
Leave a Reply