ਲੁਧਿਆਣਾ ( ਜਸਟਿਸ ਨਿਊਜ਼ ) ਸ਼੍ਰੋਮਣੀ ਅਕਾਲੀ ਦਲ ਲੁਧਿਆਣਾ ਪੱਛਮੀ ਤੋਂ ਉਮੀਦਵਾਰ ਸਰਦਾਰ ਪਰਉਪਕਾਰ ਸਿੰਘ ਘੁੰਮਣ ਨੇ ਮੁੱਖ ਮੰਤਰੀ ਭਗਵੰਤ ਮਾਨ ਵੱਲੋਂ ਕਿਸਾਨਾਂ ਦੀ ਉਪਜਾਊ ਜ਼ਮੀਨ ਐਕਵਾਇਰ ਕਰ ਕੇ ਉਹਨਾਂ ਨੂੰ ਬੇਜ਼ਮੀਨੇ ਕਰਨ, ਬੁੱਢਾ ਨਾਲਾ ਸਾਫ ਕਰਨ ਵਿਚ ਅਸਫਲ ਰਹਿਣ ਅਤੇ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਦੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਤੋਂ ਇਨਕਾਰ ਕਰਨ ’ਤੇ ਉਹਨਾਂ ਦੀ ਸਖ਼ਤ ਨਿਖੇਧੀ ਕੀਤੀ ਹੈ।
ਸਰਦਾਰ ਪਰਉਪਕਾਰ ਸਿੰਘ ਘੁੰਮਣ ਨੇ ਹੈਰਾਨੀ ਪ੍ਰਗਟ ਕੀਤੀ ਕਿ ਮੁੱਖ ਮੰਤਰੀ ਕਿਵੇਂ ਲੁਧਿਆਣਾ ਦੇ ਭੱਖਦੇ ਮਸਲੇ ਹੱਲ ਕਰਨ ਵਿਚ ਨਾਕਾਮ ਸਾਬਤ ਹੋਏ ਹਨ। ਉਹਨਾਂ ਕਿਹਾ ਕਿ ਕਿਸਾਨਾਂ ਤੋਂ ਉਹਨਾਂ ਦੀ 24000 ਏਕੜ ਜ਼ਮੀਨ ਖੋਹੀ ਜਾ ਰਹੀ ਹੈ ਪਰ ਮੁੱਖ ਮੰਤਰੀ ਨੂੰ ਇਸ ਗੱਲ ਦੀ ਪਰਵਾਹ ਨਹੀਂ। ਇਹ ਝੂਠੀ ਅਫਵਾਹ ਫੈਲਾਈ ਜਾ ਰਹੀ ਹੈ ਕਿ ਕਿਸਾਨਾਂ ਤੋਂ ਉਹਨਾਂ ਦੀ ਮਰਜ਼ੀ ਨਾਲ ਜ਼ਮੀਨ ਲਈ ਜਾਵੇਗੀ ਜਦੋਂ ਕਿ ਨੋਟੀਫਿਕੇਸ਼ਨ ਵਿਚ ਸਪਸ਼ਟ ਹੈ ਕਿ ਕਿਸਾਨਾਂ ਦੀਆਂ ਚਿੰਤਾਵਾਂ ਦੀ ਪਰਵਾਹ ਕੀਤੇ ਬਗੈਰ ਜ਼ਮੀਨ ਐਕਵਾਇਰ ਕੀਤੀ ਜਾਵੇਗੀ। ਉਹਨਾਂ ਕਿਹਾ ਕਿ ਇਹ ਬਹੁਤ ਹੀ ਨਿੰਦਣਯੋਗ ਗੱਲ ਹੈ ਕਿ ਸ੍ਰੀ ਭਗਵੰਤ ਮਾਨ ਨੇ ਅੱਜ ਵੀ ਕਿਸਾਨਾਂ ਦੇ ਮਸਲੇ ਹੱਲ ਨਹੀਂ ਕੀਤੇ।
ਬੁੱਢੇ ਨਾਲੇ ਦੀ ਗੱਲ ਕਰਦਿਆਂ ਸਰਦਾਰ ਘੁੰਮਣ ਨੇ ਕਿਹਾ ਕਿ ਪ੍ਰਦੂਸ਼ਣ ਅਸਲ ਮਸਲਾ ਹੈ। ਪਰ ਬਜਾਏ ਇਸ ਮਸਲੇ ਨੂੰ ਹੱਲ ਕਰਨ ਦੇ ਆਮ ਆਦਮੀ ਪਾਰਟੀ (ਆਪ) ਇਸ ’ਤੇ ਰਾਜਨੀਤੀ ਕਰ ਰਹੀ ਹੈ ਤੇ ਪ੍ਰਦੂਸ਼ਣ ਦੇ ਮਾਮਲੇ ’ਤੇ ਸਿਰਫ ਡਰਾਮੇਬਾਜ਼ੀ ਕੀਤੀ ਜਾ ਰਹੀ ਹੈ ਜਦੋਂ ਕਿ ਜ਼ਮੀਨੀ ਪੱਧਰ ’ਤੇ ਕੱਖ ਵੀ ਨਹੀਂ ਕੀਤਾ ਜਾ ਰਿਹਾ।
ਪੀ ਏ ਯੂ ਦੇ ਠੇਕੇ ’ਤੇ ਕੰਮ ਕਰਦੇ ਮੁਲਾਜ਼ਮਾਂ ਦੀ ਗੱਲ ਕਰਦਿਆਂ ਸਰਦਾਰ ਘੁੰਮਣ ਨੇ ਕਿਹਾ ਕਿ ਬੇਸ਼ੁਮਾਰ ਧਰਨੇ ਲਾਉਣ ਅਤੇ ਵਾਰ-ਵਾਰ ਮੰਗ ਪੱਤਰ ਦੇਣ ਦੇ ਬਾਵਜੂਦ ਸਰਕਾਰ ਨੇ ਮੁਲਾਜ਼ਮਾਂ ਨੂੰ ਰੈਗੂਲਰ ਕਰਨ ਵਾਸਤੇ ਕੱਖ ਨਹੀਂ ਕੀਤਾ।
ਉਹਨਾਂ ਜ਼ੋਰ ਦੇ ਕੇ ਕਿਹਾ ਕਿ ਮੁੱਖ ਮੰਤਰੀ ਨੂੰ ਕਾਨੂੰਨ ਵਿਵਸਥਾ ਦੇ ਹਾਲਾਤ ਦੀ ਕੋਈ ਪਰਵਾਹ ਨਹੀਂ ਤੇ ਫਿਰੌਤੀਆਂ ਦੇ ਮਾਹੌਲ ਵਿਚ ਸ਼ਹਿਰ ਸਹਿਮਿਆ ਪਿਆ ਹੈ। ਉਹਨਾਂ ਕਿਹਾ ਕਿ ਉਦਯੋਗਿਕ ਸੈਕਟਰ ਲਈ ਕੋਈ ਸਹੂਲਤ ਨਹੀਂ ਦਿੱਤੀ ਜਾ ਰਹੀ ਜਿਸ ਕਾਰਣ ਉਦਯੋਗ ਬਿਜਲੀ ਜਾਂ ਕੋਈ ਹੋਰ ਸਬਸਿਡੀ ਨਾ ਮਿਲਣ ਕਾਰਣ ਸੂਬੇ ਵਿਚੋਂ ਬਾਹਰ ਜਾ ਰਹੇ ਹਨ। ਉਹਨਾਂ ਨੇ ਸੜਕਾਂ ਜਾਮ ਕਰਨ ਅਤੇ ਵਾਰ-ਵਾਰ ਸੁਰੱਖਿਆ ਰੋਕਾਂ ਕਾਰਣ ਲੋਕਾਂ ਨੂੰ ਹੁੰਦੀ ਖੱਜਲ ਖੁਆਰੀ ਲਈ ਵੀ ਮੁੱਖ ਮੰਤਰੀ ਦੀ ਨਿਖੇਧੀ ਕੀਤੀ। ਉਹਨਾਂ ਕਿਹਾ ਕਿ ਅੱਜ ਸ਼ਹਿਰ ਵਿਚ ਮੁੱਖ ਮੰਤਰੀ ਦੇ ਦੌਰੇ ਕਾਰਨ ਸ਼ਹਿਰ ਵਿਚ ਸਾਰੀ ਵਿਵਸਥਾ ਠੱਪ ਹੋ ਕੇ ਰਹਿ ਗਈ ਤੇ ਉਦਯੋਗ ਤੇ ਵਪਾਰ ਵੱਖਰੇ ਪ੍ਰਭਾਵਤ ਹੋਏ।

Leave a Reply