ਮੋਗਾ ( ਮਨਪ੍ਰੀਤ ਸਿੰਘ /ਗੁਰਜੀਤ ਸੰਧੂ )
ਰੋਜ਼ਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਵਿਭਾਗ, ਪੰਜਾਬ ਵੱਲੋਂ ਨੌਜਵਾਨਾਂ ਨੂੰ ਰੋਜਗਾਰ ਮੁਹੱਈਆ ਕਰਵਾਉਣ ਲਈ ਗਾਈਡੈਂਸ ਸੈਮੀਨਾਰ ਆਯੋਜਿਤ ਕੀਤੇ ਜਾ ਰਹੇ ਹਨ। ਸ੍ਰੀਮਤੀ ਡਿੰਪਲ ਥਾਪਰ, ਜ਼ਿਲ੍ਹਾ ਰੋਜਗਾਰ ਉਤਪੱਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ, ਮੋਗਾ ਨੇ ਦੱਸਿਆ ਕਿ ਹੁਨਰ ਵਿਕਾਸ ਤੇ ਉਦਮਤਾ ਮੰਤਰਾਲਾ ਅਤੇ ਮਹਿਲਾ ਅਤੇ ਬਾਲ ਵਿਕਾਸ ਮੰਤਰਾਲਾ ਵੱਲੋਂ ਕਿਸ਼ੋਰ ਲੜਕੀਆਂ ਲਈ ਨਵਿਆ ਪ੍ਰੋਜੈਕਟ ਚਲਾਇਆ ਜਾ ਰਿਹਾ ਹੈ, ਜਿਸ ਅਧੀਨ ਇਹਨਾਂ ਲੜਕੀਆਂ ਲਈ ਡਰੋਨ ਮੈਨੂਫੈਕਚਰਿੰਗ ਐਂਡ ਅਸੈਂਬਲੀ ਟੈਕਨੀਸ਼ੀਅਨ ਦਾ ਕੋਰਸ ਚਲਾਇਆ ਜਾ ਰਿਹਾ ਹੈ।
ਡਿਪਟੀ ਕਮਿਸ਼ਨਰ ਮੋਗਾ ਸ਼੍ਰੀ ਸਾਗਰ ਸੇਤੀਆ ਦੇ ਹੁਕਮਾਂ ਤਹਿਤ ਆਈ.ਆਈ.ਏ.ਈ ਐਜੂਕੇਸ਼ਨ ਸੋਸਾਇਟੀ ਮੋਗਾ ਵਿਖੇ ਅੱਜ ਇੱਕ ਵਿਸ਼ੇਸ਼ ਗਾਈਡੈਂਸ ਸੈਮੀਨਾਰ ਲਗਾਇਆ ਗਿਆ, ਜਿਸ ਵਿੱਚ ਲੜਕੀਆਂ ਨੂੰ ਰੋਜ਼ਗਾਰ ਸਹਾਇਤਾ, ਸਿਹਤ ਅਤੇ ਪੋਸ਼ਣ, ਸਰੀਰਕ ਸ਼ੋਸ਼ਣ ਅਤੇ ਹੋਰ ਸਰਕਾਰੀ ਸਕੀਮਾਂ ਬਾਰੇ ਵੱਖ-ਵੱਖ ਵਿਭਾਗਾਂ ਦੇ ਨੁਮਾਇੰਦਿਆਂ ਵੱਲੋਂ ਜਾਣਕਾਰੀ ਦਿੱਤੀ ਗਈ ਤਾਂ ਜੋ ਲੜਕੀਆਂ ਆਪਣਾ ਰੋਜ਼ਗਾਰ ਸ਼ੁਰੂ ਕਰਨ ਦੇ ਕਾਬਿਲ ਬਣ ਸਕਣ।
ਇਸ ਸੈਮੀਨਾਰ ਵਿੱਚ ਸ੍ਰੀਮਤੀ ਡਿੰਪਲ ਥਾਪਰ, ਜਿਲ੍ਹਾ ਰੋਜ਼ਗਾਰ ਉਤਪਤੀ, ਹੁਨਰ ਵਿਕਾਸ ਅਤੇ ਸਿਖਲਾਈ ਅਫਸਰ ਮੋਗਾ, ਸ਼੍ਰੀ ਬਲਰਾਜ ਸਿੰਘ ਖਹਿਰਾ ਕਰੀਅਰ ਕਾਉਂਸਲਰ, ਸ਼੍ਰੀ ਸ਼ਿਵਮ ਭੱਲਾ ਜ਼ਿਲ੍ਹਾ ਉਦਯੋਗ ਕੇਂਦਰ, ਡਾਇਰੈਕਟਰ ਆਰ.ਸੇਟੀ ਗੌਰਵ, ਗੁਰਜੀਤ ਕੌਰ ਜ਼ਿਲ੍ਹਾ ਸਮਾਜਿਕ ਨਿਆਂ ਅਤੇ ਅਧਿਕਾਰਤਾ ਦਫਤਰ ਮੋਗਾ ਵੱਲੋਂ ਪ੍ਰਾਰਥਣਾਂ ਨੂੰ ਸਬੰਧਤ ਵਿਸ਼ਿਆਂ ਸਬੰਧੀ ਜਾਣਕਾਰੀ ਮੁਹੱਈਆ ਕਰਵਾਈ ਗਈ। ਇਸ ਮੌਕੇ ਟਰੇਨਿੰਗ ਪਾਰਟਨਰ ਸਰਬਜੀਤ ਸਿੰਘ ਵੱਲੋਂ ਇਸ ਪ੍ਰੋਗਰਾਮ ਸਬੰਧੀ ਉਚੇਚੇ ਪ੍ਰਬੰਧ ਕੀਤੇ ਗਏ।
Leave a Reply