ਫਗਵਾੜਾ (ਸ਼ਿਵ ਕੌੜਾ)
ਨੈਸ਼ਨਲ ਗਰੀਨ ਟ੍ਰਿਬਿਊਨਲ ਦੇ ਮੈਂਬਰ ਜਸਟਿਸ ਡਾ ਅਫਰੋਜ ਅਹਿਮਦ ਵੱਲੋਂ ਅੱਜ ਕਪੂਰਥਲਾ ਜ਼ਿਲ੍ਹੇ ਵਿਚ ਜ਼ਿਲ੍ਹਾ ਵਾਤਾਵਰਣ ਪਲਾਨ ਦੀ ਸਮੀਖਿਆ ਕਰਦਿਆਂ ਵਾਤਾਵਰਣ ਨੂੰ ਸਾਂਝੀ ਵਿਰਾਸਤ ਕਰਾਰ ਦਿੰਦਿਆਂ ਇਸਦੀ ਸਾਂਭ ਸੰਭਾਲ ਲਈ ਮਿਲਕੇ ਯਤਨ ਕਰਨ ਦਾ ਸੱਦਾ ਦਿੱਤਾ ਹੈ ਅੱਜ ਫਗਵਾੜਾ ਵਿਖੇ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ , ਨਗਰ ਨਿਗਮਾਂ ਦੇ ਕਮਿਸ਼ਨਰਾਂ ਤੇ ਵਿਭਾਗਾਂ ਦੇ ਮੁਖੀਆਂ ਨਾਲ ਜ਼ਿਲ੍ਹਾ ਵਾਤਾਵਰਣ ਪਲਾਨ ਦਾ ਜਾਇਜ਼ਾ ਲੈਂਦਿਆਂ ਮੈਂਬਰ ਨੈਸ਼ਨਲ ਗਰੀਨ ਟ੍ਰਿਬਿਊਨਲ ਨੇ ਕਪੂਰਥਲਾ ਜ਼ਿਲ੍ਹੇ ਵਿੱਚ ਸੀਵਰੇਜ ਦੇ ਸਾਫ ਕੀਤੇ ਪਾਣੀ ਨੂੰ ਸਿੰਚਾਈ ਲਈ ਵਰਤੇ ਜਾਣ ਉੱਪਰ ਤਸੱਲੀ ਦਾ ਪ੍ਰਗਟਾਵਾ ਕੀਤਾ ਧਰਤੀ ਹੇਠਲੇ ਪਾਣੀ ਦੀ ਸਾਂਭ ਸੰਭਾਲ ਨੂੰ ਸਮੇਂ ਦੀ ਸਭ ਤੋਂ ਵੱਡੀ ਲੋੜ ਦੱਸਦਿਆਂ ਡਾ ਅਫਰੋਜ ਨੇ ਕਿਹਾ ਕਿ ਇਹ ਕੁਦਰਤੀ ਦਾਤ ਹੈ ਜਿਸਨੂੰ ਸਾਂਭਣਾ ਸਾਡੀ ਸਭ ਦੀ ਜ਼ਿੰਮੇਵਾਰੀ ਹੈ ਡਿਪਟੀ ਕਮਿਸ਼ਨਰ ਅਮਿਤ ਕੁਮਾਰ ਪੰਚਾਲ ਨੇ ਮੀਟਿੰਗ ਦੌਰਾਨ ਜ਼ਿਲ੍ਹਾ ਕਪੂਰਥਲਾ ਦੀਆਂ ਨਗਰ ਨਿਗਮਾਂ ਕਪੂਰਥਲਾ ਤੇ ਫਗਵਾੜਾ ਨਗਰ ਕੌਂਸਲ ਸੁਲਤਾਨਪੁਰ ਲੋਧੀ ਤੇ ਨਗਰ ਪੰਚਾਇਤਾਂ ਨਡਾਲਾ ,ਢਿਲਵਾਂ, ਭੁਲੱਥ ਤੇ ਬੇਗੋਵਾਲ ਵਿਖੇ ਕੂੜੇ ਦੇ ਯੋਗ ਨਿਪਟਾਰੇ ਬਾਰੇ ਜਾਣਕਾਰੀ ਦਿੱਤੀ ਇਸ ਤੋਂ ਇਲਾਵਾ ਜ਼ਿਲ੍ਹੇ ਦੇ 81 ਪਿੰਡਾਂ ਵਿੱਚ ਕੂੜੇ ਦੀ ਸਮੱਸਿਆ ਦੇ ਨਿਪਟਾਰੇ ਲਈ ਪੁਖਤਾ ਪ੍ਰਬੰਧ ਕੀਤੇ ਗਏ ਹਨ।
ਇਸ ਤੋਂ ਇਲਾਵਾ ਥਾਪਰ ਮਾਡਲ ਤਹਿਤ ਛੱਪੜਾਂ ਦਾ ਨਿਰਮਾਣ ਕਰਕੇ ਪਾਣੀ ਨੂੰ ਸਾਫ ਕੀਤਾ ਜਾ ਰਿਹਾ ਹੈ ਡਾ ਅਫਰੋਜ ਅਹਿਮਦ ਨੇ ਉਦਯੋਗਾਂ ਵੱਲੋਂ ਕੀਤੇ ਜਾਂਦੇ ਪ੍ਰਦੂਸ਼ਣ ਨੂੰ ਰੋਕਣ ਲਈ ਕੀਤੇ ਜਾ ਯਤਨਾਂ ਦੀ ਸਮੀਖਿਆ ਕਰਦਿਆਂ ਪ੍ਰਦੂਸ਼ਣ ਕੰਟਰੋਲ ਬੋਰਡ ਦੇ ਅਧਿਕਾਰੀਆਂ ਨੂੰ ਕਿਹਾ ਕਿ ਉਹ ਸਾਰੇ ਉਦਯੋਗਾਂ ਵਿੱਚ ਪ੍ਰਦੂਸ਼ਣ ਚੈਕ ਯੰਤਰ ਲਗਾਏ ਜਾਣਾ ਯਕੀਨੀ ਬਣਾਉਣ ਇਸ ਤੋਂ ਇਲਾਵਾ ਬਾਇਓ ਮੈਡੀਕਲ ਵੇਸਟ ਦੇ ਨਿਪਟਾਰੇ ਦਾ ਜਾਇਜ਼ਾ ਲੈਂਦਿਆਂ ਉਨ੍ਹਾਂ ਕਿਹਾ ਕਿ ਸਰਕਾਰੀ ਤੇ ਨਿੱਜੀ ਹਸਪਤਾਲਾਂ ਅੰਦਰ ਬਾਇਓ ਮੈਡੀਕਲ ਵੇਸਟ ਦੀ ਸੈਗਰੀਗੇਸ਼ਨ ਤੇ ਉਸਦੇ ਯੋਗ ਨਿਪਟਾਰੇ ਦੀ ਵੀ ਸਮੀਖਿਆ ਕੀਤੀ ਖੇਤੀ ਖੇਤਰ ਵਿੱਚ ਪਰਾਲੀ ਨੂੰ ਸਾੜੇ ਜਾਣ ਦੀ ਸਮੱਸਿਆ ਨੂੰ ਰੋਕਣ ਲਈ ਐਗਰੀਕਲਚਰ ਐਕਟੈਨਸ਼ਨ ਤਹਿਤ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਪਿੰਡਾਂ ਵਿੱਚ ਸੈਮੀਨਾਰ ਲਾਉਣ ਦਾ ਸੱਦਾ ਦਿੰਦਿਆਂ ਡਾ ਅਫਰੋਜ ਨੇ ਕਿਹਾ ਕਿ ਪਰਾਲੀ ਨੂੰ ਬੇਲਰਾਂ ਰਾਹੀਂ ਬੰਨ੍ਹਕੇ ਉਸਦੀ ਸੁਚੱਜੀ ਵਰਤੋਂ ਕੀਤੀ ਜਾਵੇ ਡਿਪਟੀ ਕਮਿਸ਼ਨਰ ਪੰਚਾਲ ਨੇ ਗਰੀਨ ਟ੍ਰਿਬਿਊਨਲ ਦੇ ਮੈਂਬਰ ਨੂੰ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਵਾਤਾਵਰਣ ਸੰਭਾਲ ਲਈ ਕੀਤੇ ਜਾ ਰਹੇ ਯਤਨਾਂ ਨੂੰ ਹੋਰ ਤੇਜ ਕਰਨ ਦਾ ਭਰੋਸਾ ਦਿਵਾਇਆ ਜ਼ਿਲ੍ਹਾ ਪ੍ਰਸ਼ਾਸਨ ਵੱਲੋਂ ਡਾ ਅਫਰੋਜ ਅਹਿਮਦ ਦਾ ਸਨਮਾਨ ਵੀ ਕੀਤਾ ਗਿਆ ਇਸ ਮੌਕੇ ਫਗਵਾੜਾ ਨਗਰ ਨਿਗਮ ਦੇ ਕਮਿਸ਼ਨਰ ਡਾ ਅਕਸ਼ਿਤਾ ਗੁਪਤਾ,ਕਪੂਰਥਲਾ ਨਗਰ ਨਿਗਮ ਦੇ ਕਮਿਸ਼ਨਰ ਅਨੁਪਮ ਕਲੇਰ,ਵਧੀਕ ਡਿਪਟੀ ਕਮਿਸ਼ਨਰ ਨਵਨੀਤ ਕੌਰ ਬੱਲ , ਵਧੀਕ ਡਿਪਟੀ ਕਮਿਸ਼ਨਰ ਵਰਿੰਦਰਪਾਲ ਸਿੰਘ ਬਾਜਵਾ,ਐਸ ਡੀ ਐਮ ਡੈਵੀ ਗੋਇਲ਼ ਤੇ ਅਲਕਾ ਕਾਲੀਆ ਤੇ ਸਮੂਹ ਵਿਭਾਗਾਂ ਦੇ ਮੁਖੀ ਹਾਜ਼ਰ ਸਨ
Leave a Reply