ਰਣਜੀਤ ਸਿੰਘ ਮਸੌਣ
ਰਾਘਵ ਅਰੋੜਾ
ਅੰਮ੍ਰਿਤਸਰ //////////////ਰਾਜ ਚੋਣ ਕਮਿਸ਼ਨ ਦੇ ਹੁਕਮਾਂ ਤਹਿਤ ਪੰਜਾਬ ਭਰ ਵਿੱਚ ਆਮ ਪੰਚਾਇਤੀ ਚੋਣਾਂ, 2024 ਦੌਰਾਨ ਖ਼ਾਲੀ ਰਹਿ ਗਈਆਂ ਪੰਚਾਇਤਾਂ ਦੀ ਆਸਾਮੀਆਂ ਦੀ ਪੂਰਤੀ ਲਈ ਜ਼ਿਮਨੀ ਚੋਣਾਂ ਤਹਿਤ ਆਦਰਸ਼ ਚੋਣ ਜ਼ਾਬਤਾ ਲਾਗੂ ਕਰਦੇ ਹੋਏ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਹੈ। ਜਿਸਦੇ ਤਹਿਤ ਖਾਲੀ ਪਏ ਪੰਚਾਇਤ ਖੇਤਰਾਂ ਵਿੱਚ ਜ਼ਿਮਨੀ ਚੋਣਾਂ ਦੀ ਮਿਤੀ 27 ਜੁਲਾਈ 2025 ਨਿਸ਼ਚਿਤ ਕੀਤੀ ਹੈ। ਇਸ ਲਈ ਚੋਣ ਕਮਿਸ਼ਨ ਦੀਆਂ ਹਦਾਇਤਾਂ ਅਨੁਸਾਰ ਅੰਮ੍ਰਿਤਸਰ ਜਿਲ੍ਹੇ ਵਿੱਚ ਚੋਣਾਂ ਦੌਰਾਨ ਅਮਨ ਕਾਨੂੰਨ ਦੀ ਵਿਵਸਥਾ ਬਣਾਈ ਰੱਖਣ, ਲੋਕ ਹਿਤ ਵਿੱਚ ਸ਼ਾਂਤੀ ਬਣਾਈ ਰੱਖਣ ਅਤੇ ਚੋਣਾਂ ਨੂੰ ਸੁਚੱਜੇ/ਸ਼ਾਂਤੀਮਈ ਢੰਗ ਨਾਲ ਨੇਪਰੇ ਚਾੜ੍ਹਨ ਲਈ ਜਿਲ੍ਹੇ ਦੇ ਉਹਨਾਂ ਖੇਤਰਾਂ ਵਿੱਚ ਜੋ ਜ਼ਿਮਨੀ ਪੰਚਾਇਤ ਚੋਣਾਂ ਦੇ ਅਧੀਨ ਆਉਂਦੇ ਹਨ ਅਸਲ੍ਹਾ ਧਾਰਕਾਂ ਵੱਲੋਂ ਅਸਲ੍ਹੇ ਨੂੰ ਜਮ੍ਹਾਂ ਕਰਵਾਉਣਾ ਅਤਿ ਜ਼ਰੂਰੀ ਹੈ, ਤਾਂ ਜੋ ਅਣਸੁਖਾਵੀਂ ਘਟਨਾ ਨਾ ਵਾਪਰੇ।
ਮੈਂ ਸਾਕਸ਼ੀ ਸਾਹਨੀ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਭਾਰਤੀ ਨਾਗਰਿਕ ਸੁਰੱਕਸ਼ਾ ਸੰਹਿਤਾ 2023 ਦੀ ਧਾਰਾ 163 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੀ ਹੋਈ, ਚੋਣ ਜ਼ਾਬਤੇ ਦੀ ਹਦੂਦ ਅੰਦਰ ਲਾਇਸੰਸੀ ਅਸਲ੍ਹਾ ਧਾਰਕ ਆਪਣਾ ਅਸਲ੍ਹਾ ਲੋਕਲ ਪੁਲਿਸ ਥਾਣੇ ਵਿੱਚ ਜਾਂ ਲਾਇਸੰਸੀ ਅਸਲ੍ਹਾ ਡੀਲਰਾਂ ਪਾਸ ਮਿਤੀ 20 ਜੁਲਾਈ 2025 ਨੂੰ ਸ਼ਾਮ 5:00 ਵਜੇ ਤੱਕ ਹਰ ਹਾਲ ਵਿੱਚ ਜਮ੍ਹਾਂ ਕਰਵਾਉਣਗੇ। ਇਸਤੋਂ ਇਲਾਵਾ ਅਸਲ੍ਹਾ ਧਾਰਕਾਂ ਨੂੰ ਅਸਲ੍ਹਾ ਜਮ੍ਹਾਂ ਕਰਵਾਉਣ ਤੋਂ ਛੋਟ ਦੇਣ ਸਬੰਧੀ ਜ਼ਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਚੇਅਰਪ੍ਰਸਨ, ਸੀਨੀਅਰ ਪੁਲਿਸ ਕਪਤਾਨ ਅੰਮ੍ਰਿਤਸਰ ਦਿਹਾਤੀ ਮੈਂਬਰ, ਵਧੀਕ ਜਿਲ੍ਹਾ ਮੈਜਿਸਟਰੇਟ ਅੰਮ੍ਰਿਤਸਰ ਨੂੰ ਮੈਂਬਰ ਵੱਜੋਂ ਸਕਰੀਨਿੰਗ ਕਮੇਟੀ ਦਾ ਗਠਨ ਕੀਤਾ ਗਿਆ ਹੈ।
ਇਹ ਹੁਕਮ ਅੱਜ ਮਿਤੀ 17 ਜੁਲਾਈ 2025 ਤੋਂ ਲੈ ਕੇ ਆਦਰਸ਼ ਚੋਣ ਜਾਬਤਾ ਖ਼ਤਮ ਹੋਣ ਤੱਕ ਲਾਗੂ ਰਹੇਗਾ।
Leave a Reply