ਲੁਧਿਆਣਾ: ( ਜਸਟਿਸ ਨਿਊਜ਼)
ਡਾ. ਏਵੀਐਮ ਪਬਲਿਕ ਸੀਨੀਅਰ ਸੈਕੈਂਡਰੀ ਸਕੂਲ ਨੇੜੇ ਈਸਾ ਨਗਰੀ ਪੁੱਲੀ ਵਿਖੇ ਆਜ਼ਾਦੀ ਦਾ ਦਿਹਾੜਾ ਧੂਮ ਧਾਮ ਨਾਲ ਮਨਾਇਆ ਗਿਆ। ਇਸ ਮੌਕੇ ਸਕੂਲੀ ਵਿਦਿਆਰਥੀ ਦੇਸ਼ ਭਗਤੀ ਦਾ ਸੁਨੇਹਾ ਦਿੰਦੇ ਹੋਏ, ਵੱਖ-ਵੱਖ ਤਰਹਾਂ ਦੀਆਂ ਪੁਸ਼ਾਕਾਂ ਪਹਿਣ ਕੇ ਆਏ ਸਨ। ਵਿਦਿਆਰਥੀਆਂ ਵੱਲੋਂ ਵਿਸ਼ੇਸ਼ ਤੌਰ ਤੇ ਪ੍ਰਦਰਸ਼ਨੀਆਂ ਵੀ ਤਿਆਰ ਕੀਤੀਆਂ ਗਈਆਂ ਸਨ, ਜੋ ਹਰ ਕਿਸੇ ਦਾ ਮਨ ਮੋਹ ਰਹੀਆਂ ਸਨ।
ਇਸ ਮੌਕੇ ਸੰਬੋਧਨ ਕਰਦੇ ਹੋਏ, ਸਕੂਲ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਰਾਜੀਵ ਕੁਮਾਰ ਲਵਲੀ ਨੇ ਕਿਹਾ ਕਿ ਸਾਡੇ ਆਜ਼ਾਦੀ ਗੁਲਾਟੀਆਂ ਵੱਲੋਂ ਦਿੱਤੀਆਂ ਗਈਆਂ ਮਹਾਨ ਕੁਰਬਾਨੀਆਂ ਕਾਰਨ ਅੱਜ ਅਸੀਂ ਆਜ਼ਾਦ ਦੀ ਇਸ ਫਿਜ਼ਾ ਵਿੱਚ ਸਾਹ ਲੈ ਰਹੇ ਹਾਂ। ਉਹਨਾਂ ਨੇ ਸੱਭ ਨੂੰ ਆਜ਼ਾਦੀ ਦਿਹਾੜੇ ਦੀ ਵਧਾਈ ਦਿੰਦੇ ਹੋਏ, ਖਾਸ ਤੌਰ ਤੇ ਵਿਦਿਆਰਥੀਆਂ ਨੂੰ ਸ਼ਹੀਦਾਂ ਦੇ ਸੁਪਨਿਆਂ ਵਾਲਾ ਦੇਸ ਸਿਰਜਣ ਲਈ ਪ੍ਰੇਰਿਤ ਕੀਤਾ।
ਉੱਥੇ ਹੀ, ਸਕੂਲ ਪ੍ਰਿੰਸੀਪਲ ਮਨੀਸ਼ਾ ਗਾਬਾ ਨੇ ਵਿਦਿਆਰਥੀਆਂ ਵੱਲੋਂ ਤਿਆਰ ਕੀਤੀਆਂ ਗਈਆਂ ਵੱਖ-ਵੱਖ ਪ੍ਰਦਰਸ਼ਨੀਆਂ ਦੀ ਸ਼ਲਾਘਾ ਕੀਤੀ। ਉਹਨਾਂ ਨੇ ਕਿਹਾ ਕਿ ਬੱਚੇ ਦੇਸ਼ ਦਾ ਆਉਣ ਵਾਲਾ ਭਵਿੱਖ ਹਨ।
ਜਿੱਥੇ ਹੋਰਨਾਂ ਤੋਂ ਇਲਾਵਾ, ਅਮਿਤਾ ਆਰ ਸਿੰਘ, ਦਮਨਜੀਤ ਕੌਰ, ਰਜਨੀ, ਰਿਤਿਕਾ, ਸ਼ਿੰਪੀ, ਸੋਨੀਆ, ਹਰਸ਼ ਬਾਲਾ ਵੀ ਮੌਜੂਦ ਰਹੇ।
Leave a Reply