ਲੁਧਿਆਣਾ ( ਜਸਟਿਸ ਨਿਊਜ਼ )
ਡੇਅਰੀ ਵਿਕਾਸ ਵਿਭਾਗ ਵਲੋਂ, ਅਗਾਂਹਵਧੂ ਡੇਅਰੀ ਕਿਸਾਨਾਂ ਲਈ ਚਲਾਈ ਜਾ ਰਹੀ ਡੇਅਰੀ ਉੱਦਮ ਸਿਖਲਾਈ ਕੋਰਸ ਦੇ ਚੌਥੇ ਬੈਚ ਦੀ ਕਾਂਊਸਲਿੰਗ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ, ਬੀਜਾ ਵਿਖੇ ਕੀਤੀ ਗਈ।
ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ, ਬੀਜਾ ਦਲਬੀਰ ਕੁਮਾਰ ਨੇ ਦੱਸਿਆ ਕਿ ਇਸ ਕਾਂਊਸਲਿੰਗ ਮੌਕੇ ਜ਼ਿਲ੍ਹਾ ਲੁਧਿਆਣਾ, ਮਲੇਰਕੋਟਲਾ, ਪਟਿਆਲਾ ਅਤੇ ਫਤਹਿਗੜ੍ਹ ਸਾਹਿਬ ਤੋਂ ਕਿਸਾਨਾਂ ਨੇ ਭਾਗ ਲਿਆ। ਇਸ ਤੋਂ ਇਲਾਵਾ ਕਾਊਸਲਿੰਗ ਲਈ ਆਏ ਸਿਖਿਆਰਥੀਆਂ ਦੇ ਸਰਟੀਫਿਕੇਟਾਂ ਦੀ ਪੜਤਾਲ ਕੀਤੀ ਗਈ ਅਤੇ ਉਨ੍ਹਾਂ ਨੂੰ ਟ੍ਰੇਨਿੰਗ ਸਬੰਧੀ ਹਦਾਇਤਾ ਜਾਰੀ ਕੀਤੀਆ ਗਈਆ।
ਉਨ੍ਹਾਂ ਅੱਗੇ ਦੱਸਿਆ ਕਿ ਇਸ ਸਿਖਲਾਈ ਵਿੱਚ ਸਿਖਿਆਰਥੀਆਂ ਨੂੰ ਅਗਾਂਹਵਧੂ ਡੇਅਰੀ ਸਿਖਲਾਈ ਦੀ ਟ੍ਰੇਨਿੰਗ ਕਰਵਾਈ ਜਾਵੇਗੀ ਜਿਸ ਵਿੱਚ ਨਸਲ ਸੁਧਾਰ, ਖਾਦ-ਖੁਰਾਕ, ਦੁੱਧ ਦੇ ਸਿੱਧੇ ਮੰਡੀਕਰਨ, ਏ.ਆਈ. ਵਰਗੇ ਵਿਸ਼ਿਆ ‘ਤੇ ਵਿਸ਼ਾ ਭਰਪੂਰ ਜਾਣਕਾਰੀ ਦੇ ਨਾਲ ਪ੍ਰੈਕਟੀਕਲ ਵੀ ਕਰਵਾਇਆ ਜਾਵੇਗਾ।
ਇਸ ਮੌਕੇ ਇੰਚਾਰਜ ਡੇਅਰੀ ਸਿਖਲਾਈ ਅਤੇ ਵਿਸਥਾਰ ਸੇਵਾ ਕੇਂਦਰ ਬੀਜਾ ਦਲਬੀਰ ਕੁਮਾਰ ਦੇ ਨਾਲ ਹਰਵਿੰਦਰ ਸਿੰਘ, ਹਰਿੰਦਰ ਸਿੰਘ, ਰਾਜਨ, ਪ੍ਰਿਆ ਬਾਹਰੀ ਵੀ ਮੌਜੂਦ ਸਨ।
Leave a Reply