*ਸਿੱਖਿਆ ਮੰਤਰੀ ਹਰਜੋਤ ਸਿੰਘ ਬੈਂਸ ਨੇ ਜ਼ਿਲ੍ਹਾ ਪੱਧਰੀ ਆਜ਼ਾਦੀ ਦਿਹਾੜੇ ਮੌਕੇ ਮੋਗਾ ਵਿਖੇ ਚੜਾਇਆ ਤਿਰੰਗਾ 

ਮੋਗਾ,( ਮਨਪ੍ਰੀਤ ਸਿੰਘ /ਗੁਰਜੀਤ ਸੰਧੂ   )

          ਦੇਸ਼ ਦੇ 79ਵੇਂ ਆਜ਼ਾਦੀ ਦਿਹਾੜੇ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਅੱਜ ਸਥਾਨਕ ਦਾਣਾ ਮੰਡੀ ਵਿਖੇ ਮਨਾਇਆ ਗਿਆਜਿਸ ਵਿੱਚ ਕੈਬਨਿਟ ਮੰਤਰੀ ਸਕੂਲ ਸਿੱਖਿਆ, ਤਕਨੀਨੀ ਸਿੱਖਿਆ, ਉਦਯੋਗਿਕ ਸਿੱਖਿਆ, ਉਚੇਰੀ ਸਿੱਖਿਆ ਅਤੇ ਭਾਸ਼ਾ ਵਿਭਾਗ, ਸੂਚਨਾ ਤੇ ਲੋਕ ਸੰਪਰਕ ਵਿਭਾਗ ਪੰਜਾਬ ਨੇ ਰਾਸ਼ਟਰੀ ਤਿਰੰਗਾ ਚੜਾਉਣ ਦੀ ਰਸਮ ਅਦਾ ਕੀਤੀ। 

          ਸ੍ਰ ਹਰਜੋਤ ਸਿੰਘ ਬੈਂਸ ਨੇ ਕਿਹਾ ਦੇਸ਼ ਦੀ ਆਜ਼ਾਦੀ ਲਈ ਚੱਲੀਆਂ ਵੱਖਵੱਖ ਲਹਿਰਾਂ ਅਤੇ ਸ਼ਹੀਦਆਜ਼ਮ ਸਰਦਾਰ ਭਗਤ ਸਿੰਘਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵਸਰਦਾਰ ਕਰਤਾਰ ਸਿੰਘ ਸਰਾਭਾਸ਼ਹੀਦ ਊਧਮ ਸਿੰਘਮਦਨ ਲਾਲ ਢੀਂਗਰਾਲਾਲਾ ਲਾਜਪਤ ਰਾਏਦੀਵਾਨ ਸਿੰਘ ਕਾਲੇਪਾਣੀ ਅਤੇ ਹੋਰ ਆਜ਼ਾਦੀ ਘੁਲਾਟੀਆਂ ਵੱਲੋਂ ਦਿੱਤੀਆਂ ਗਈਆਂ ਕੁਰਬਾਨੀਆਂ ਬਦੌਲਤ ਅੱਜ ਅਸੀਂ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ

          ਉਹਨਾਂ ਕਿਹਾ ਕਿ ਮੁੱਖ ਮੰਤਰੀ ਸ੍ਰ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਿੱਖਿਆ ਕ੍ਰਾਂਤੀਆਮ ਆਦਮੀ ਕਲੀਨਿਕਾਂ ਦਾ ਵਿਸਥਾਰਨਵੀਆਂ ਐਂਬੂਲੈਂਸਾਂਮੁਫਤ ਬਿਜਲੀਈਜ਼ੀ ਰਜਿਸਟਰੀਆਜ਼ਾਦੀ ਤੋਂ ਬਾਅਦ ਪਹਿਲੀ ਵਾਰ ਪੰਜਾਬ ਦੇ ਸਾਰੇ ਪਿੰਡਾਂ ਦੇ ਛੱਪੜਾਂ ਦੀ ਸਫਾਈਟੇਲਾਂ ਤੱਕ ਨਹਿਰੀ ਪਾਣੀ ਪੁੱਜਦਾ ਕੀਤਾ ਯੁੱਧ ਨਸ਼ਿਆਂ ਵਿਰੁੱਧਭ੍ਰਿਸ਼ਟਾਚਾਰ ਵਿਰੁੱਧ ਜੰਗਪੇਂਡੂ ਖੇਡ ਮੈਦਾਨਾਂ ਦੀ ਉਸਾਰੀਖਿਡਾਰੀਆਂ ਨੂੰ ਨੌਕਰੀ ਤੇ ਵੱਡੇ ਖੇਡ ਮੁਕਾਬਲਿਆਂ ਤੋਂ ਪਹਿਲਾਂ ਤਿਆਰੀ ਭੱਤੇ ਦੇਣੇਸਾਰਿਆਂ ਲਈ 10 ਲੱਖ ਦਾ ਸਿਹਤ ਬੀਮਾ ਅਤੇ ਸਨਅਤਾਂ ਦੇ ਵਿਕਾਸ ਲਈ ਉਦਯੋਗਪਤੀਆਂ ਦੀਆਂ ਕਮੇਟੀਆਂ ਦਾ ਗਠਨ ਕਰਕੇ ਪੰਜਾਬ ਨੂੰ ਤਰੱਕੀ ਵੱਲ ਲਿਜਾਇਆ ਜਾ ਰਿਹਾ ਹੈ।

          ਕੈਬਨਿਟ ਮੰਤਰੀ ਨੇ ਕਿਹਾ ਕਿ ਸਰਕਾਰੀ ਸਕੂਲਾਂ ਵਿੱਚ ਸਿੱਖਿਆ ਦੇ ਮਿਆਰ ਨੂੰ ਉੱਚਾ ਚੁੱਕਣ ਲਈ ਕੀਤੇ ਜਾ ਰਹੇ ਯਤਨਾਂ ਸਦਕਾ ਪੰਜਾਬ ਨੇ ਨੈਸ਼ਨਲ ਅਚੀਵਮੈਂਟ ਸਰਵੇ (ਐਨ..ਐਸ.) 2024 ਵਿੱਚ ਸਭ ਤੋਂ ਬਿਹਤਰੀਨ ਪ੍ਰਦਰਸ਼ਨ ਕਰਦਿਆਂ ਕੇਰਲਾ ਵਰਗੇ ਸੂਬੇ ਨੂੰ ਪਛਾੜ ਕੇ ਪਹਿਲਾ ਸਥਾਨ ਹਾਸਲ ਕੀਤਾ ਹੈ ਬੱਚਿਆਂ ਨੂੰ ਕੌਮਾਂਤਰੀ ਪੱਧਰ ਦੇ ਮਾਪਦੰਡਾਂ ਮੁਤਾਬਕ ਵਿਦਿਆ ਦੇਣ ਦੇ ਮਕਸਦ ਨਾਲ ਸਰਕਾਰੀ ਸਕੂਲਾਂ ਦੇ ਅਧਿਆਪਕਾਂ ਨੂੰ ਵਿਦੇਸ਼ ਤੋਂ ਸਿਖਲਾਈ ਦਿਵਾਈ ਜਾ ਰਹੀ ਹੈ 234 ਪ੍ਰਿੰਸੀਪਲਾਂ/ਸਿੱਖਿਆ ਅਧਿਕਾਰੀਆਂ ਦੇ 7 ਬੈਚ ਪੰਜਰੋਜ਼ਾ ਲੀਡਰਸ਼ਿਪ ਡਿਵੈਲਪਮੈਂਟ ਪ੍ਰੋਗਰਾਮ ਲਈ ਸਿੰਗਾਪੁਰ ਭੇਜੇ ਗਏ ਇਸ ਤੋਂ ਇਲਾਵਾ 152 ਹੈੱਡਮਾਸਟਰ/ਸਿੱਖਿਆ ਅਧਿਕਾਰੀਆਂ ਦੇ 3 ਬੈਚ ਆਈ.ਆਈ.ਐਮ ਅਹਿਮਦਾਬਾਦ ਅਤੇ 144 ਪ੍ਰਾਇਮਰੀ ਕੇਡਰ ਅਧਿਆਪਕਾਂ ਦੇ ਦੋ ਬੈਚ ਯੂਨੀਵਰਸਿਟੀ ਆਫ ਤੁਰਕੂਫਿਨਲੈਂਡ ਤੋਂ ਸਿਖਲਾਈ ਪ੍ਰਾਪਤ ਕਰ ਚੁੱਕੇ ਹਨ

          ਸ੍ਰ. ਬੈਂਸ ਨੇ ਕਿਹਾ ਕਿ ਮੋਗਾ ਵਿੱਚ ਚਾਰ ਸਕੂਲ ਆਫ ਐਮੀਨੈਂਸ ਸਫਲਤਾਪੂਰਵਕ ਚੱਲ ਰਹੇ ਹਨ ਸਕੂਲ ਆਫ ਹੈਪੀਨੈੱਸ ਯੋਜਨਾ ਤਹਿਤ ਮੋਗਾ ਜਿਲ੍ਹੇ ਵਿੱਚ 20 ਪ੍ਰਾਇਮਰੀ ਸਕੂਲਾਂ ਦੀ ਕਰੋੜਾਂ ਰੁਪਏ ਨਾਲ ਕਾਇਆਕਲਪ ਕੀਤੀ ਜਾ ਰਹੀ ਹੈ  ਇਸ ਸਾਲ ਸਰਕਾਰੀ ਸਕੂਲਾਂ ਦੇ 848 ਵਿਦਿਆਰਥੀਆਂ ਨੇ ਸਖ਼ਤ ਮੁਕਾਬਲੇ ਵਾਲੀ ਰਾਸ਼ਟਰੀ ਯੋਗਤਾਕਮਦਾਖ਼ਲਾ ਪ੍ਰੀਖਿਆ (ਨੀਟਵਿੱਚ ਕੁਆਲੀਫਾਈ ਕੀਤਾ ਜਦੋਂਕਿ 265 ਵਿਦਿਆਰਥੀਆਂ ਨੇ ਸਾਂਝੀ ਪ੍ਰਵੇਸ਼ ਪ੍ਰੀਖਿਆ (ਜੇ...) ਮੇਨਜ਼ ਅਤੇ 45 ਵਿਦਿਆਰਥੀਆਂ ਨੇ ਜੇ... (ਐਡਵਾਂਸਪ੍ਰੀਖਿਆ ਸਫ਼ਲਤਾਪੂਰਵਕ ਪਾਸ ਕੀਤੀ ਹੈ ਮੁੱਖ ਮੰਤਰੀ ਤੀਰਥ ਯਾਤਰਾ ਯੋਜਨਾ ਤਹਿਤ ਲੱਗਭਗ 34000 ਸ਼ਰਧਾਲੂਆਂ ਨੂੰ ਵੱਖਵੱਖ ਧਾਰਮਿਕ ਅਸਥਾਨਾਂ ਦੇ ਰੇਲ ਜਾਂ ਬੱਸਾਂ ਰਾਹੀਂ ਦਰਸ਼ਨ ਕਰਵਾਉਣ ਤੇ ਕਰੀਬ 17.88 ਕਰੋੜ ਰੁਪਏ ਖਰਚ ਕੀਤੇ ਗਏ ਹਨ

 

          ਉਹਨਾਂ ਕਿਹਾ ਕਿ ਯੁੱਧ ਨਸ਼ਿਆ ਵਿਰੁੱਧ ਮੁਹਿੰਮ ਦੇ ਤੀਜੇ ਪੜਾਅ ਦੇ ਹਿੱਸੇ ਵਜੋਂ ਸਾਰੇ ਸਰਕਾਰੀ ਸਕੂਲਾਂ ਵਿੱਚ ਨੌਵੀਂ ਤੋਂ ਬਾਰ੍ਹਵੀਂ ਜਮਾਤ ਦੇ ਵਿਦਿਆਰਥੀਆਂ ਲਈ ਇੱਕ ਨਿਵੇਕਲਾ ਨਸ਼ਾ ਰੋਕਥਾਮ ਪਾਠਕ੍ਰਮ ਸ਼ੁਰੂ ਕੀਤਾ ਗਿਆਜਿਸ ਤਹਿਤ ਤਕਰੀਬਨ 8 ਲੱਖ ਵਿਦਿਆਰਥੀਆਂ ਨੂੰ ਨਸ਼ੀਲੇ ਪਦਾਰਥਾਂ ਦੇ ਬੁਰੇ ਪ੍ਰਭਾਵ ਅਤੇ ਨਸ਼ਿਆਂ ਤੋਂ ਬਚਣ ਬਾਰੇ ਜਾਣਕਾਰੀ ਦਿੱਤੀ ਜਾ ਰਹੀ ਹੈ ਪੰਜਾਬ ਸਰਕਾਰ ਨੇ 115 ਸਰਕਾਰੀ ਸਕੂਲਾਂ ਦਾ ਨਾਮ ਆਜ਼ਾਦੀ ਘੁਲਾਟੀਆਂਸ਼ਹੀਦਾਂ ਅਤੇ ਕੌਮਾਂਤਰੀ ਪੱਧਰ ‘ਤੇ ਨਾਮਣਾ ਖੱਟਣ ਵਾਲੀਆਂ ਸ਼ਖ਼ਸੀਅਤਾਂ ਦੇ ਨਾਮ ‘ਤੇ ਰੱਖਿਆ ਹੈ ਰਾਜ ਸਰਕਾਰ ਵੱਲੋਂ ਕਿੱਤਾਮੁਖੀ ਸਿਖਲਾਈ ਦੀ ਮੰਗ ਨੂੰ ਦੇਖਦਿਆਂ ਆਈ.ਟੀ.ਆਈਜ਼ਵਿੱਚ ਸੀਟਾਂ ਦੀ ਗਿਣਤੀ 52,000 ਤੋਂ ਵੀ ਵਧਾ ਦਿੱਤੀ ਹੈਜੋ ਪਹਿਲਾਂ 35,000 ਸੀ

          ਉਹਨਾਂ ਦੱਸਿਆ ਕਿ ਮੋਗਾ ਜਿਲ੍ਹੇ ਵਿੱਚ 28 ਆਮ ਆਦਮੀ ਕਲੀਨਿਕਾਂ ਤੋਂ ਰੋਜਾਨਾ ਸੈਂਕੜੇ ਲੋਕ ਸਿਹਤ ਸੇਵਾਵਾਂ ਹਾਸਲ ਕਰ ਰਹੇ ਹਨ ਆਉਣ ਵਾਲੇ ਦਿਨਾਂ ਵਿੱਚ ਜਿਲ੍ਹੇ ਵਿੱਚ ਪੰਜ ਹੋਰ ਆਮ ਆਦਮੀ ਕਲੀਨਿਕ ਖੋਲ੍ਹੇ ਜਾਣਗੇ  ਭਗਵੰਤ ਮਾਨ ਸਰਕਾਰ ਤੁਹਾਡੇ ਦੁਆਰ ਯੋਜਨਾ ਤਹਿਤ ਹੁਣ 406 ਸੇਵਾਵਾਂ ਨਾਗਰਿਕਾਂ ਦੇ ਦਰਾਂ ਉਤੇ ਮੁਹੱਈਆ ਕਰਵਾਈਆਂ ਜਾ ਰਹੀਆਂ ਹਨ ਨਾਗਰਿਕ ਹੈਲਪਲਾਈਨ ਨੰਬਰ 1076 ਉਤੇ ਕਾਲ ਕਰਕੇ ਘਰ ਬੈਠੇ ਇਹ ਸੇਵਾਵਾਂ ਹਾਸਲ ਕਰ ਸਕਦੇ ਹਨ

          ਇਸ ਮੌਕੇ ਜ਼ਿਲਾ ਮੋਗਾ ਦੇ ਸ਼ਹੀਦ ਪਰਿਵਾਰਾਂਆਜ਼ਾਦੀ ਘੁਲਾਟੀਏ ਪਰਿਵਾਰਾਂ ਅਤੇ ਵੱਖ ਵੱਖ ਖੇਤਰਾਂ ਵਿੱਚ ਵਿਸੇਸ਼ ਯੋਗਦਾਨ ਪਾਉਣ ਵਾਲੀਆਂ ਕਈ ਸ਼ਖਸ਼ੀਅਤਾਂ ਦਾ ਜ਼ਿਲਾ ਪ੍ਰਸ਼ਾਸ਼ਨ ਵੱਲੋਂ ਵਿਸ਼ੇਸ਼ ਸਨਮਾਨ ਕੀਤਾ ਗਿਆ। ਇਸ ਮੌਕੇ ਜ਼ਿਲਾ ਰੈੱਡ ਕਰਾਸ ਸੁਸਾਇਟੀ ਵੱਲੋਂ ਲੋੜਵੰਦ ਔਰਤਾਂ ਨੂੰ ਮੁਫ਼ਤ ਸਿਲਾਈ ਮਸ਼ੀਨਾਂ ਅਤੇ ਦਿਵਿਆਂਗਜਨਾਂ ਨੂੰ ਮੁਫ਼ਤ ਟਰਾਈਸਾਈਕਲਾਂ ਅਤੇ ਵੀਲ੍ਹ ਚੇਅਰਾਂ ਦੀ ਵੀ ਵੰਡ ਕੀਤੀ ਗਈ । ਸਮਾਗਮ ਦੌਰਾਨ ਵੱਖ-ਵੱਖ ਸਕੂਲਾਂ ਦੇ ਵਿਦਿਆਰਥੀਆਂ ਵੱਲੋਂ ਪੀ. ਟੀ. ਸ਼ੋਅ ਅਤੇ ਸੱਭਿਆਚਾਰਕ ਪ੍ਰੋਗਰਾਮ ਵੀ ਪੇਸ਼ ਕੀਤਾ ਗਿਆ। ਸੁਰੱਖਿਆ ਦਸਤਿਆਂਐੱਨ. ਸੀ. ਸੀ. ਕੈਡਿਟਾਂ ਅਤੇ ਹੋਰ ਟੁਕੜੀਆਂ ਵੱਲੋਂ ਮਾਰਚ ਪਾਸਟ ਵਿੱਚ ਹਿੱਸਾ ਲਿਆ ਗਿਆਜਿਸ ਦੀ ਅਗਵਾਈ ਪਰੇਡ ਕਮਾਂਡਰ ਸ੍ਰ. ਰਮਨਦੀਪ ਸਿੰਘ ਡੀ. ਐਸ. ਪੀ. ਧਰਮਕੋਟ ਨੇ ਕੀਤੀ।

          ਇਸ ਮੌਕੇ ਵਿਧਾਇਕ ਮੋਗਾ ਡਾ. ਅਮਨਦੀਪ ਕੌਰ ਅਰੋੜਾਵਿਧਾਇਕ ਧਰਮਕੋਟ ਸ੍ਰ. ਦਵਿੰਦਰਜੀਤ ਸਿੰਘ ਲਾਡੀ ਢੋਸਡਿਪਟੀ ਕਮਿਸ਼ਨਰ ਸ਼੍ਰੀ ਸਾਗਰ ਸੇਤੀਆਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਬਿਸ਼ਨ ਸਰੂਪ,  ਜ਼ਿਲ੍ਹਾ ਪੁਲਿਸ ਮੁਖੀ ਸ਼੍ਰੀ ਅਜੇ ਗਾਂਧੀਵਧੀਕ ਡਿਪਟੀ ਕਮਿਸ਼ਨਰ (ਜ) ਸ਼੍ਰੀਮਤੀ ਚਾਰੂਮਿਤਾਵਧੀਕ ਡਿਪਟੀ ਕਮਿਸ਼ਨਰ (ਵਿਕਾਸ) ਸ੍ਰ ਜਗਵਿੰਦਰਜੀਤ ਸਿੰਘ ਗਰੇਵਾਲਸਾਬਕਾ ਮੰਤਰੀ ਡਾ. ਮਾਲਤੀ ਥਾਪਰਨਗਰ ਨਿਗਮ ਮੇਅਰ ਸ੍ਰ ਬਲਜੀਤ ਸਿੰਘ ਚੰਨੀਮਾਰਕੀਟ ਕਮੇਟੀ ਚੇਅਰਮੈਨ ਸ੍ਰ ਹਰਜਿੰਦਰ ਸਿੰਘ ਰੋਡੇਸ਼੍ਰੀ ਬਰਿੰਦਰ ਕੁਮਾਰ ਮਧੇਕੇ ਜ਼ਿਲ੍ਹਾ ਪ੍ਰਧਾਨ ਆਦਮੀ ਪਾਰਟੀ ਅਤੇ ਚੇਅਰਮੈਨ ਜ਼ਿਲ੍ਹਾ ਯੋਜਨਾ ਕਮੇਟੀ, ਐਸ. ਡੀ. ਐਮ. ਮੋਗਾ ਸ੍ਰ ਸਾਰੰਗਪ੍ਰੀਤ ਸਿੰਘ ਔਜਲਾ ਅਤੇ ਹੋਰ ਹਾਜ਼ਰ ਸਨ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin