ਲੁਧਿਆਣਾ ( ਜਸਟਿਸ ਨਿਊਜ਼) –
ਵਿਧਾਨ ਸਭਾ ਹਲਕਾ ਲੁਧਿਆਣਾ ਉੱਤਰੀ ਦੇ ਵਸਨੀਕਾਂ ਨੂੰ ਸੁਖਾਵੀਂ ਆਵਾਜਾਈ ਮੁਹੱਈਆ ਕਰਵਾਉਣ ਦੇ ਮੰਤਵ ਨਾਲ ਸਥਾਨਕ ਜਲੰਧਰ ਬਾਈਪਾਸ ਨੇੜੇ, ਨਗਰ ਨਿਗਮ ਅਧੀਨ ਸਰਵਿਸ ਲੇਨ ਦੇ ਨਿਰਮਾਣ ਕਾਰਜ਼ਾਂ ਦਾ ਉਦਘਾਟਨ ਕੀਤਾ ਗਿਆ।
ਵਿਧਾਇਕ ਬੱਗਾ ਨੇ ਦੱਸਿਆ ਕਿ ਪਹਿਲਾਂ ਇਸ ਸੜਕ ‘ਤੇ ਪਾਣੀ ਅਤੇ ਸੀਵਰੇਜ ਸਪਲਾਈ ਯਕੀਨੀ ਬਣਾਈ ਗਈ, ਉਪਰੰਤ ਸੜਕ ਨਿਰਮਾਣ ਕਾਰਜ਼ਾਂ ਦੀ ਸ਼ੁਰੂਆਤ ਕਰਵਾਈ ਗਈ।
ਵਿਧਾਇਕ ਮਦਨ ਲਾਲ ਬੱਗਾ ਨੇ ਦੱਸਿਆ ਕਿ ਇਸ ਸੜਕ ਦੇ ਨਿਰਮਾਣ ਕਾਰਜ਼ ਮੁਕੰਮਲ ਹੋਣ ਤੋਂ ਬਾਅਦ, ਲੋਕਾਂ ਲਈ ਸਰਵਿਸ ਲੇਨ ਦੀ ਵਰਤੋਂ ਕਰਕੇ ਜਲੰਧਰ ਬਾਈਪਾਸ ਤੋਂ ਸਿੱਧਾ ਬੁੱਢਾ ਦਰਿਆ ਤੱਕ ਆਵਾਜਾਈ ਸੁਖਾਵੀਂ ਹੋ ਜਾਵੇਗੀ। ਉਨ੍ਹਾਂ ਸਪੱਸ਼ਟ ਕੀਤਾ ਕਿ ਪੁਰਾਣੀ ਸਬਜ਼ੀ ਮੰਡੀ ਵਾਲੀ ਸਰਵਿਸ ਲੇਨ ਪਹਿਲਾਂ ਹੀ ਮੁਕੰਮਲ ਕੀਤੀ ਜਾ ਚੁੱਕੀ ਹੈ।
ਹਲਕਾ ਲੁਧਿਆਣਾ ਉੱਤਰੀ ਨੂੰ ਵਿਕਾਸ ਪੱਖੋਂ ਮੋਹਰੀ ਬਣਾਉਣ ਦੀ ਵਚਨਬੱਧਤਾ ਨੂੰ ਦੁਹਰਾਉਂਦੇ ਹੋਏ ਵਿਧਾਇਕ ਬੱਗਾ ਨੇ ਕਿਹਾ ਕਿ ਪਿੰਡਾਂ ਦੇ ਨਾਲ ਸ਼ਹਿਰਾਂ ਦੇ ਵਿੱਚ ਵੀ ਸੜਕ ਕੁਨੇਕਟੀਵਿਟੀ ਨੂੰ ਚੰਗਾ ਬਣਾਉਣ ਦੇ ਲਈ ਲਗਾਤਾਰ ਸਾਡੀ ਸਰਕਾਰ ਵੱਲੋਂ ਯਤਨ ਕੀਤੇ ਜਾ ਰਹੇ ਹਨ।
ਉਨ੍ਹਾਂ ਕਿਹਾ ਕਿ ਸੂਬੇ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵਸਨੀਕਾਂ ਨੂੰ ਸਿਹਤ, ਸਿੱਖਿਆ ਤੇ ਬੁਨਿਆਦੀ ਸਹੂਲਤਾਂ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।
Leave a Reply