ਲੁਧਿਆਣਾ/ਫਤਹਿਗੜ੍ਹ ਸਾਹਿਬ:( ਜਸਟਿਸ ਨਿਊਜ਼)
ਲਗਾਤਾਰ ਹੋ ਰਹੀ ਭਾਰੀ ਬਾਰਿਸ਼ ਕਾਰਨ ਫਤਹਿਗੜ੍ਹ ਸਾਹਿਬ ਜ਼ਿਲ੍ਹੇ ਦੇ ਕਈ ਪਿੰਡ ਹੜ੍ਹ ਦੀ ਚਪੇਟ ਵਿੱਚ ਆਏ ਹੋਏ ਹਨ। ਦਰਿਆਈ ਖੇਤਰਾਂ ਵਿੱਚ ਕਈ ਘਰਾਂ ਦੀਆਂ ਛੱਤਾਂ ਢਹਿ ਗਈਆਂ ਹਨ, ਫਸਲਾਂ ਤਬਾਹ ਹੋ ਚੁੱਕੀਆਂ ਹਨ ਅਤੇ ਕਈ ਪਰਿਵਾਰ ਆਪਣੇ ਘਰ ਗੁਆ ਕੇ ਖੁੱਲ੍ਹੇ ਆਸਮਾਨ ਹੇਠ ਜੀਵਨ ਬਿਤਾਉਣ ਲਈ ਮਜਬੂਰ ਹਨ। ਇਸ ਗੰਭੀਰ ਹਾਲਾਤ ਵਿੱਚ ਜਨਤਾ ਦਲ (ਯੂਨਾਈਟਿਡ) ਪੰਜਾਬ ਪਾਰਟੀ ਨੇ ਤੁਰੰਤ ਰਾਹਤ ਕਾਰਜ ਸ਼ੁਰੂ ਕਰਕੇ ਪੀੜਤ ਲੋਕਾਂ ਦੀ ਸਹਾਇਤਾ ਲਈ ਮੈਦਾਨ ਵਿੱਚ ਉਤਰਣ ਦਾ ਫੈਸਲਾ ਕੀਤਾ।
ਅੱਜ ਪਾਰਟੀ ਦੀ ਪੰਜਾਬ ਟੀਮ ਵੱਲੋਂ ਸੂਬਾ ਪ੍ਰਧਾਨ ਸ. ਮਾਲਵਿੰਦਰ ਸਿੰਘ ਬੈਨੀਪਾਲ ਜੀ ਦੀ ਅਗਵਾਈ ਅਤੇ ਸੀਨੀਅਰ ਮੀਤ ਪ੍ਰਧਾਨ ਯੂਥ ਵਿੰਗ ਰਾਹੁਲ ਘਈ ਅਤੇ ਜ਼ਿਲ੍ਹਾ ਹਲਕਾ ਇੰਚਾਰਜ ਸ. ਭੋਲਾ ਸਿੰਘ ਪ੍ਰਧਾਨ ਜੀ ਦੀ ਰਹਿਨੁਮਾਈ ਹੇਠ ਸਤਲੁਜ ਦਰਿਆ ਦੇ ਕਿਨਾਰੇ ਵਸੇ ਹੜ੍ਹ-ਪ੍ਰਭਾਵਿਤ ਪਿੰਡਾਂ ਵਿੱਚ ਰਾਹਤ ਸਮੱਗਰੀ ਵੰਡਣ ਦੀ ਸ਼ੁਰੂਆਤ ਕੀਤੀ ਗਈ। ਇਸ ਦੌਰਾਨ ਸੈਂਕੜਿਆਂ ਪਰਿਵਾਰਾਂ ਨੂੰ ਤਰਪਾਲਾਂ ਅਤੇ ਹੋਰ ਜ਼ਰੂਰੀ ਰੋਜ਼ਮਰ੍ਹਾ ਦੀ ਸਮੱਗਰੀ ਵੰਡ ਕੇ ਰਾਹਤ ਪ੍ਰਦਾਨ ਕੀਤੀ ਗਈ।
ਇਸ ਮੌਕੇ ਰਾਹੁਲ ਘਈ ਨੇ ਕਿਹਾ ਕਿ ਜਨਤਾ ਦਲ (ਯੂਨਾਈਟਿਡ) ਪੰਜਾਬ ਦੇ ਪ੍ਰਧਾਨ ਸ. ਮਾਲਵਿੰਦਰ ਸਿੰਘ ਬੈਨੀਪਾਲ ਦੇ ਉਪਰਾਲਿਆਂ ਨਾਲ ਜਲਦ ਹੀ ਪ੍ਰਭਾਵਿਤ ਖੇਤਰਾਂ ਵਿੱਚ ਮੋਬਾਈਲ ਮੈਡੀਕਲ ਕੈਂਪ ਸ਼ੁਰੂ ਕੀਤੇ ਜਾਣਗੇ। ਇਹ ਕਦਮ ਹੜ੍ਹ-ਪ੍ਰਭਾਵਿਤ ਖੇਤਰਾਂ ਵਿੱਚ ਬਿਮਾਰੀਆਂ ਦੇ ਫੈਲਣ ਤੋਂ ਰੋਕਥਾਮ ਕਰਨ ਅਤੇ ਪੀੜਤ ਪਰਿਵਾਰਾਂ ਨੂੰ ਸਮੇਂ ਸਿਰ ਇਲਾਜ ਮੁਹੱਈਆ ਕਰਵਾਉਣ ਲਈ ਬਹੁਤ ਮਹੱਤਵਪੂਰਨ ਹੋਵੇਗਾ।
ਸ. ਭੋਲਾ ਸਿੰਘ ਨੇ ਕਿਹਾ ਕਿ ਪਾਰਟੀ ਦੇ ਸਾਰੇ ਕਾਰਕੁਨ ਅਤੇ ਗੁਰਦਿਆਲ ਸਿੰਘ ਐਜੂਕੇਸ਼ਨਲ ਟਰੱਸਟ ਦੇ ਵਲੰਟੀਅਰ ਲਗਾਤਾਰ ਸੇਵਾ ਵਿੱਚ ਜੁਟੇ ਹੋਏ ਹਨ। ਜਿੱਥੇ ਵੀ ਮਦਦ ਦੀ ਲੋੜ ਪੈਂਦੀ ਹੈ, ਜਨਤਾ ਦਲ (ਯੂਨਾਈਟਿਡ) ਪੰਜਾਬ ਦੀ ਟੀਮ ਤੁਰੰਤ ਮੌਕੇ ‘ਤੇ ਪਹੁੰਚ ਕੇ ਸਹਾਇਤਾ ਕਰ ਰਹੀ ਹੈ। ਉਨ੍ਹਾਂ ਨੇ ਇਹ ਵੀ ਦੱਸਿਆ ਕਿ ਸ. ਮਾਲਵਿੰਦਰ ਸਿੰਘ ਬੈਨੀਪਾਲ ਖੁਦ ਹਾਲਾਤਾਂ ਦੀ ਨਿਗਰਾਨੀ ਕਰ ਰਹੇ ਹਨ ਅਤੇ ਰਾਹਤ ਕਾਰਜਾਂ ਨੂੰ ਤੇਜ਼ੀ ਨਾਲ ਅੱਗੇ ਵਧਾਉਣ ਲਈ ਲਗਾਤਾਰ ਮਿਹਨਤ ਕਰ ਰਹੇ ਹਨ।
ਜਨਤਾ ਦਲ (ਯੂਨਾਈਟਿਡ) ਪੰਜਾਬ ਵੱਲੋਂ ਇਹ ਭਰੋਸਾ ਦਿਵਾਇਆ ਗਿਆ ਹੈ ਕਿ ਜਦ ਤੱਕ ਹੜ੍ਹ-ਪ੍ਰਭਾਵਿਤ ਇਲਾਕਿਆਂ ਦੇ ਲੋਕ ਮੁੜ ਆਪਣੇ ਘਰਾਂ ਵਿੱਚ ਆਰਾਮਦਾਇਕ ਜੀਵਨ ਸ਼ੁਰੂ ਨਹੀਂ ਕਰ ਲੈਂਦੇ, ਪਾਰਟੀ ਦੀ ਸੇਵਾ ਅਤੇ ਸਹਾਇਤਾ ਦਾ ਸਿਲਸਿਲਾ ਜਾਰੀ ਰਹੇਗਾ।
ਇਸ ਮੌਕੇ ਐਡਵੋਕੇਟ ਆਰ. ਕੇ. ਘਈ, ਐਡਵੋਕੇਟ ਪ੍ਰਿੰਸ ਕੁਮਾਰ, ਦਲਵਿੰਦਰ ਸਿੰਘ, ਸੋਨੂ ਚੌਧਰੀ ਸਮੇਤ ਕਈ ਹੋਰ ਵਲੰਟੀਅਰ ਵੀ ਹਾਜ਼ਰ ਸਨ।
Leave a Reply