ਮੋਗਾ ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
ਮਾਣਯੋਗ ਕਾਰਜਕਾਰੀ ਚੇਅਰਮੈਨ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਜਸਟਿਸ ਸ਼੍ਰੀ ਅਸ਼ਵਨੀ ਕੁਮਾਰ ਮਿਸ਼ਰਾ ਅਤੇ ਮਾਣਯੋਗ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮਿਸ ਨਵਜੋਤ ਕੌਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਅਤੇ ਸ਼੍ਰੀ ਬਿਸ਼ਨ ਸਰੂਪ ਮਾਣਯੋਗ ਇੰਚਾਰਜ ਜ਼ਿਲ੍ਹਾ ਤੇ ਸੈਸ਼ਨ ਜੱਜ -ਕਮ-ਚੇਅਰਮੈਨ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਦੀ ਅਗਵਾਈ ਹੇਠ ਤਹਿਸੀਲ ਧਰਮਕੋਟ ਅਧੀਨ ਪੈਂਦੇ ਪਿੰਡ ਭੈਣੀ ਅਤੇ ਕੰਬੋ ਖੁਰਦ ਦੇ ਹੜ੍ਹ ਪ੍ਰਭਾਵਿਤ ਵਾਸੀਆਂ ਨੂੰ ਰਾਹਤ ਸਮੱਗਰੀ ਕਿੱਟਾਂ ਅਤੇ ਤਰਪਾਲਾਂ ਆਦਿ ਦਾ ਜਰੂਰੀ ਸਮਾਨ ਵੰਡਿਆ ਗਿਆ।
ਇਸ ਮੌਕੇ ਤੇ ਮਾਣਯੋਗ ਇੰਚਾਰਜ ਜਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ ਜਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਸ਼੍ਰੀ ਬਿਸ਼ਨ ਸਰੂਪ ਨੇ ਦੱਸਿਆ ਕਿ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਮੋਗਾ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਵਿੱਚ ਵੱਧ ਤੋਂ ਵੱਧ ਮੱਦਦ ਕੀਤੀ ਜਾ ਰਹੀ ਹੈ। ਉਹਨਾਂ ਕਿਹਾ ਕਿ ਸਾਨੂੰ ਵੱਧ ਤੋਂ ਵੱਧ ਹੜ੍ਹ ਪੀੜ੍ਹਤਾਂ ਦੀ ਸਹਾਇਤਾ ਕਰਨੀ ਚਾਹੀਦੀ ਹੈ ਤਾਂ ਕਿ ਨੁਕਸਾਨ ਦੀ ਵੱਧ ਤੋਂ ਵੱਧ ਭਰਪਾਈ ਹੋ ਸਕੇ ਅਤੇ ਪ੍ਰਭਾਵਿਤ ਵਿਅਕਤੀ ਆਪਣੀ ਜਿੰਦਗੀ ਪਹਿਲਾਂ ਵਾਂਗ ਬਤੀਤ ਕਰ ਸਕਣ। ਉਨ੍ਹਾਂ ਦੱਸਿਆ ਕਿ ਪੂਰੇ ਪੰਜਾਬ ਵਿੱਚ ਨਿਆਂਇਕ ਅਧਿਕਾਰੀਆਂ ਵੱਲੋਂ ਹੜ੍ਹ ਪੀੜਤਾਂ ਦੀ ਸਹਾਇਤਾ ਕਰਨ ਲਈ ਉਪਰਾਲੇ ਕੀਤੇ ਜਾ ਰਹੇ ਹਨ। ਉਹਨਾਂ ਕਿਹਾ ਕਿ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਮੋਗਾ ਗਰੀਬ ਅਤੇ ਲੋੜਵੰਦ ਵਿਅਕਤੀਆਂ/ਔਰਤਾਂ/ਬੱਚਿਆਂ ਨੂੰ ਸਰਕਾਰੀ ਖਰਚੇ ਤੇ ਵਕੀਲ ਦੀਆਂ ਸੇਵਾਵਾਂ ਪ੍ਰਦਾਨ ਕਰਦੀ ਹੈ ਅਤੇ ਸਮਝੌਤਾ ਕੇਂਦਰਾਂ ਰਾਹੀ ਲੋਕਾਂ ਦੇ ਲੰਬਿਤ ਝਗੜਿਆਂ ਦਾ ਨਿਪਟਾਰਾ ਵੀ ਕਰਵਾਇਆ ਜਾਂਦਾ ਹੈ। ਲੋੜਵੰਦ ਵਿਅਕਤੀ ਇਹਨਾਂ ਸੇਵਾਵਾਂ ਵਾਸਤੇ ਜ਼ਿਲ੍ਹਾ ਕਚਿਹਰੀਆਂ ਵਿਖੇ ਸਥਿਤ ਵਿਕਲਪੀ ਝਗੜਾ ਨਿਵਾਰਣ ਕੇਂਦਰ ਵਿਖੇ ਸੰਪਰਕ ਕਰ ਸਕਦੇ ਹਨ ਅਤੇ ਇਸ ਸੰਬਧੀ ਵਿਭਾਗ ਦੇ ਟੋਲ ਫ੍ਰੀ ਨੰਬਰ 15100 ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Leave a Reply