ਕੁਠਾਲਾ ਵਿੱਚ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਕਰਾਰਾ ਝਟਕਾ ਬਲਾਕ ਸੰਮਤੀ ਮੈਂਬਰ ਸਮੇਤ ਸੈਂਕੜੇ ਆਗੂ ਅਕਾਲੀ ਦਲ ਵਿੱਚ ਸ਼ਾਮਲ

ਮਾਲੇਰਕੋਟਲਾ, (ਸ਼ਹਿਬਾਜ਼ ਚੌਧਰੀ)
ਇੱਥੋਂ ਥੋੜੀ ਦੂਰ ਸਥਿਤ ਪਿੰਡ ਕੁਠਾਲਾ ਵਿਖੇ ਅੱਜ ਸ਼੍ਰੋਮਣੀ ਅਕਾਲੀ ਦਲ ਨੂੰ ਉਸ ਸਮੇਂ ਸਿਆਸੀ ਤੌਰ ਤੇ ਵੱਡਾ ਫ਼ਾਇਦਾ ਹੋਇਆ ਜਦੋਂ ਬਲਾਕ ਸੰਮਤੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਚਹਿਲ ਦੀ ਅਗਵਾਈ ਹੇਠ ਸੈਂਕੜੇ ਪਿੰਡ ਵਾਸੀਆਂ ਨੇ ਕਾਂਰਗਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਜਨਰਲ ਸਕੱਤਰ ਅਤੇ ਹਲਕਾ ਇੰਚਾਰਜ਼ ਬੀਬਾ ਜ਼ਾਹਿਦਾ ਸੁਲੇਮਾਨ ਅਤੇ ਜ਼ਿਲ੍ਹਾ ਜਥੇਦਾਰ ਸ. ਤਰਲੋਚਨ ਸਿੰਘ ਧਲੇਰ ਨੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਪਰਿਵਾਰਾਂ ਦੇ ਮੁਖੀਆਂ ਨੂੰ ਸਿਰੋਪਾਉ ਦੇ ਕੇ ਸਨਮਾਨਤ ਕੀਤਾ ਅਤੇ ਆਖਿਆ ਕਿ ਅਕਾਲੀ ਦਲ ਵਿੱਚ ਸ਼ਾਮਲ ਹੋਣ ਵਾਲੇ ਸਾਰੇ ਵਿਅਕਤੀਆਂ ਨੂੰ ਪਾਰਟੀ ਵਿੱਚ ਸਨਮਾਨ ਦਿਤਾ ਜਾਵੇਗਾ। ਜ਼ਿਕਰਯੋਗ ਹੈ ਕਿ ਜਥੇਦਾਰ ਦਵਿੰਦਰ ਸਿੰਘ ਚਹਿਲ ਦਾ ਕੁਠਾਲਾ ਅਤੇ ਹਲਕੇ ਦੇ ਬਾਕੀ ਹਿੱਸਿਆਂ ਵਿੱਚ ਕਾਫ਼ੀ ਆਧਾਰ ਮੰਨਿਆ ਜਾਂਦਾ ਹੈ। ਉਨ੍ਹਾਂ ਦੀ ਬਦੌਲਤ ਹੀ ਕਾਂਗਰਸ ਨੂੰ ਵੋਟਾਂ ਪੈਂਦੀਆਂ ਰਹੀਆਂ ਹਨ, ਉਨ੍ਹਾਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਜਿੱਥੇ ਅਕਾਲੀ ਦਲ ਨੂੰ ਕਾਫ਼ੀ ਮਜ਼ਬੂਤੀ ਮਿਲੇਗੀ, ਉਥੇ ਕਾਂਗਰਸ ਨੂੰ ਕਾਫ਼ੀ ਘਾਟਾ ਪਵੇਗਾ।
  ਬੀਬਾ ਜ਼ਾਹਿਦਾ ਸੁਲੇਮਾਨ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਛੱਡ ਕੇ ਆਏ ਬਲਾਕ ਸੰਮਤੀ ਮੈਂਬਰ ਜਥੇਦਾਰ ਦਵਿੰਦਰ ਸਿੰਘ ਚਹਿਲ, ਸਾਬਕਾ ਬਲਾਕ ਸੰਮਤੀ ਮੈਂਬਰ ਸ੍ਰੀਮਤੀ ਕੁਲਵੰਤ ਕੌਰ, ਜਸਪ੍ਰੀਤ ਸਿੰਘ ਜੱਸਾ ਚਹਿਲ, ਜਥੇਦਾਰ ਮਲਕੀਤ ਸਿੰਘ, ਸ. ਭਗਵਾਨ ਸਿੰਘ, ਸ. ਦਰਸ਼ਨ ਸਿੰਘ, ਸ੍ਰੀ ਰਾਮ ਦਿਆਲ, ਸ੍ਰੀ ਰਾਮ ਸਰੂਪ, ਸ. ਪਿਆਰਾ ਸਿੰਘ, ਜਥੇਦਾਰ ਕੁਲਵੰਤ ਸਿੰਘ, ਸ. ਇੰਦਰਜੀਤ ਸਿੰਘ, ਸ. ਮਨਪ੍ਰੀਤ ਸਿੰਘ, ਜਨਾਬ ਅਰਸ਼ਦ ਖ਼ਾਨ, ਸ. ਤਰਸੇਮ ਸਿੰਘ, ਸ. ਰਮਨਦੀਪ ਸਿੰਘ, ਸ. ਗੁਰਮੁਖ ਸਿੰਘ, ਸ. ਜਰਨੈਲ ਸਿੰਘ, ਸ. ਕਰਨਪ੍ਰੀਤ ਸਿੰਘ, ਬੀਬਾ ਜਗਜੀਤ ਕੌਰ, ਰਿੰਪੀ, ਸ. ਜਗਰੂਪ ਸਿੰਘ, ਸ. ਸਿਮਰਨਜੀਤ ਸਿੰਘ ਅਤੇ ਸ. ਇੰਦਰਜੀਤ ਸਿੰਘ ਨੂੰ ਅਕਾਲੀ ਦਲ ਵਿੱਚ ਜੀ ਆਇਆਂ ਨੂੰ ਆਖਦਿਆਂ ਕਿਹਾ ਕਿ ਇਨ੍ਹਾਂ ਸਾਰਿਆਂ ਦੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਨਾਲ ਪਾਰਟੀ ਨੂੰ ਮਜ਼ਬੂਤੀ ਮਿਲੇਗੀ ਅਤੇ ਅਸੀਂ ਸਾਰੇ ਮਿਲ ਕੇ ਅਕਾਲੀ ਦਲ ਦੀ ਸਰਕਾਰ ਬਣਾਉਣ ਲਈ ਯਤਨ ਕਰਾਂਗੇ। ਬੀਬਾ ਜ਼ਾਹਿਦਾ ਸੁਲੇਮਾਨ ਨੇ ਕਿਹਾ ਕਿ ਲੋਕਾਂ ਦਾ ਜੋਸ਼ ਵੇਖ ਕੇ ਸਪੱਸ਼ਟ ਹੋ ਚੁੱਕਾ ਹੈ ਕਿ 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣਨ ਤੋਂ ਕੋਈ ਨਹੀਂ ਰੋਕ ਸਕਦਾ। ਲੋਕਾਂ ਨੂੰ ਸਮਝ ਆ ਗਈ ਹੈ ਕਿ ਪੰਜਾਬ ਦੀ ਸੱਚੀ ਹਮਦਰਦ ਕਿਹੜੀ ਪਾਰਟੀ ਹੈ। ਉਨ੍ਹਾਂ ਕਿਹਾ ਕਿ ਸ਼ਹਿਰੋਂ ਵੀ ਨੌਜੁਆਨ ਧੜਾ-ਧੜ ਅਕਾਲੀ ਦਲ ਵਿੱਚ ਸ਼ਾਮਲ ਹੋ ਰਹੇ ਹਨ। ਹੁਣ ਪਿੰਡਾਂ ਦੇ ਲੋਕ ਵੀ ਆਪਣੀ ਮਾਂ ਪਾਰਟੀ ਵੱਲ ਖਿੱਚੇ ਚੱਲੇ ਆ ਰਹੇ ਹਨ। ਜਿੱਥੇ ਇਸ ਸਿਆਸੀ ਧਮਾਕੇ ਨੇ ਵਿਰੋਧੀਆਂ ਦੇ ਪੈਰ ਹਿਲਾਏ ਹਨ ਤੇ  ਹੁਣ ਅਗਲੇ ਕੁੱਝ ਦਿਨਾਂ ਵਿੱਚ ਹਥਨ, ਭੂਦਨ ਅਤੇ ਹੋਰ ਵੱਡੇ ਪਿੰਡਾਂ ਵਿੱਚੋਂ ਵੀ ਸੈਂਕੜੇ ਲੋਕ ਅਕਾਲੀ ਦਲ ਵਿੱਚ ਸ਼ਾਮਲ ਹੋਣਗੇ। ਲੋਕ 2027 ਦੀ ਬੇਸਬਰੀ ਨਾਲ ਉਡੀਕ ਰਹੇ ਹਨ ਅਤੇ ਅਕਾਲੀ ਦਲ ਨੂੰ ਜਿਤਾਉਣ ਲਈ ਉਤਾਵਲੇ ਹੋਏ ਬੈਠੇ ਹਨ। ਜਿੱਥੇ ਸਰਕਾਰ ਇੱਕ ਪਾਸੇ ਕਰਜ਼ਾ ਚੁੱਕ ਰਹੀ ਹੈ, ਉਥੇ ਦੂਜੇ ਪਾਸੇ ਅਕਾਲੀ ਦਲ ਦੇ ਪ੍ਰਧਾਨ ਸ. ਬਾਦਲ ਨੇ ਮੌਕੇ ਸਿਰ ਨਕਦੀ, ਰਾਸ਼ਨ, ਡੀਜ਼ਲ, ਕਿਸ਼ਤੀਆਂ, ਪਸ਼ੂਆਂ ਲਈ ਚਾਰਾ ਅਤੇ ਹੋਰ ਸਮੱਗਰੀ ਵੰਡ ਕੇ ਸਰਕਾਰ ਤੋਂ ਵੱਧ ਕੰਮ ਕਰ ਵਿਖਾਇਆ ਹੈ।
ਸ. ਬਾਦਲ ਨੇ ਸਰਕਾਰ ਵਿੱਚ ਨਾ ਹੁੰਦਿਆਂ ਵੀ ਹੜ੍ਹ ਪੀੜਤਾਂ ਲਈ ਕਰੋੜਾਂ ਰੁਪਇਆ ਪਾਣੀ ਵਾਂਗ ਵਹਾਅ ਦਿੱਤਾ ਜਦਕਿ ਸਰਕਾਰ ਦੇ ਖ਼ਜ਼ਾਨੇ ਵਿੱਚੋਂ ਇੱਕ ਰੁਪਇਆ ਵੀ ਹੜ੍ਹ ਪੀੜਤਾਂ ਲਈ ਨਹੀਂ ਨਿਕਲਿਆ। ਉਨ੍ਹਾਂ ਕਿਹਾ ਕਿ ਆਮ ਆਦਮੀ ਪਾਰਟੀ ਨੇ ਸੂਬੇ ਸਿਰ ਏਨਾ ਕਰਜ਼ਾ ਚਾੜ੍ਹ ਦਿਤਾ ਹੈ ਕਿ ਉਸ ਨੂੰ ਉਤਾਰਨਾ ਮੁਸ਼ਕਿਲ ਹੋਵੇਗਾ। ਉਨ੍ਹਾਂ ਕਿਹਾ ਕਿ ਸਾਡਾ ਮੁੱਖ ਮੰਤਰੀ ਜੋਕਰਾਂ ਵਾਂਗ ਵਿਚਰ ਰਿਹਾ ਹੈ। ਦਿੱਲੀ ਦੇ ਨੇਤਾ ਪੰਜਾਬ ਦਾ ਸਾਰਾ ਪੈਸਾ ਲੁੱਟ ਰਹੇ ਹਨ। ਹੁਣ ਮਿਸ਼ਨ ਚੜ੍ਹਦੀਕਲਾ ਤਹਿਤ ਹਰ ਹਲਕੇ ਵਿੱਚੋਂ 2-2 ਕਰੋੜ ਰੁਪਏ ਹੜ੍ਹ ਪੀੜਤਾਂ ਦੇ ਨਾਮ ਉੱਤੇ ਇਕੱਠੇ ਕਰਨ ਦਾ ਟੀਚਾ ਰੱਖਿਆ ਹੈ। ਇਸ ਪੈਸੇ ਨਾਲ ਦਿੱਲੀ ਦੇ ਲੀਡਰ ਅਪਣੀਆਂ ਝੋਲੀਆਂ ਭਰਨਗੇ। ਇਸ ਮੌਕੇ ਹੋਰਨਾਂ ਤੋਂ ਇਲਾਵਾ ਜ਼ਿਲ੍ਹਾ ਪ੍ਰਧਾਨ ਜਥੇਦਾਰ ਤਰਲੋਚਨ ਸਿੰਘ ਧਲੇਰ, ਨੰਬਰਦਾਰ ਕੁਲਦੀਪ ਸਿੰਘ ਕੁਠਾਲਾ, ਜਥੇਦਾਰ ਬਹਾਦਰ ਸਿੰਘ ਚਹਿਲ ਅਤੇ ਚੌਧਰੀ ਮੁਹੰਮਦ ਸ਼ਾਹਿਦ ਨੇ ਵੀ ਸੰਬੋਧਨ ਕੀਤਾ। ਇਸ ਮੌਕੇ ਸਾਬਕਾ ਚੇਅਰਮੈਨ ਗੁਰਮੇਲ ਸਿੰਘ ਕੁਠਾਲਾ, ਜਥੇਦਾਰ ਬਲਵੀਰ ਸਿੰਘ ਕੁਠਾਲਾ, ਸਰਕਲ ਪ੍ਰਧਾਨ ਜਥੇਦਾਰ ਰਾਜਪਾਲ ਸਿੰਘ ਰਾਜੂ ਚੱਕ, ਜਥੇਦਾਰ ਮਨਦੀਪ ਸਿੰਘ ਮਾਣਕਵਾਲ, ਜਥੇਦਾਰ ਚਰਨ ਸਿੰਘ ਚਹਿਲ, ਤਲਵੀਰ ਸਿੰਘ ਕਾਲਾ ਢਿੱਲੋਂ, ਮਨਪ੍ਰੀਤ ਸਿੰਘ ਧਾਲੀਵਾਲ, ਹਰਬੰਸ ਸਿੰਘ ਪੰਨੂ, ਬਹਾਦਰ ਸਿੰਘ ਚਹਿਲ, ਸ. ਗੁਰਨਾਮ ਸਿੰਘ ਪੰਨੂ, ਚੌਧਰੀ ਮੁਹੰਮਦ ਸੁਲੇਮਾਨ ਨੋਨਾ, ਬਾਬਾ ਜਗਦੀਪ ਸਿੰਘ ਚਹਿਲ, ਭਗਵੰਤ ਸਿੰਘ ਫ਼ੌਜੀ, ਜਥੇਦਾਰ ਗੁਰਦੇਵ ਸਿੰਘ ਕੁਠਾਲਾ, ਜਥੇਦਾਰ ਭਗਵਾਨ ਸਿੰਘ, ਨਿਹਾਲ ਸਿੰਘ, ਕਰਨੈਲ ਸਿੰਘ ਕੁਠਾਲਾ, ਚੌਧਰੀ ਮੁਹੰਮਦ ਸ਼ਮਸ਼ਾਦ ਅਤੇ ਮੁਹੰਮਦ ਮਹਿਮੂਦ ਅਲੀ ਤੋਂ ਇਲਾਵਾ ਅਨੇਕਾਂ ਅਹੁਦੇਦਾਰ ਤੇ ਵਰਕਰ ਹਾਜ਼ਰ ਸਨ।
ਸ. ਸੁਖਬੀਰ ਸਿੰਘ ਬਾਦਲ ਨੇ ਹੜ੍ਹਾਂ ਦੌਰਾਨ ਬਹੁਤ ਵਧੀਆ ਕੰਮ ਕੀਤਾ : ਦਵਿੰਦਰ ਸਿੰਘ
ਦਵਿੰਦਰ ਸਿੰਘ ਨੇ ਕਿਹਾ ਕਿ ਉਹ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੇ ਕੰਮਾਂ ਅਤੇ ਸੋਚ ਤੋਂ ਪ੍ਰਭਾਵਤ ਹੋ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਏ ਹਨ। ਸ. ਸੁਖਬੀਰ ਸਿੰਘ ਬਾਦਲ ਨੇ ਹੜ੍ਹਾਂ ਦੌਰਾਨ ਬਹੁਤ ਚੰਗਾ ਕੰਮ ਕੀਤਾ ਹੈ। ਹਲਕਾ ਇੰਚਾਰਜ਼ ਬੀਬਾ ਜ਼ਾਹਿਦਾ ਸੁਲੇਮਾਨ ਬਹੁਤ ਹੀ ਮਿਹਨਤੀ ਅਤੇ ਲੋਕਾਂ ਨੂੰ ਨਾਲ ਲੈ ਕੇ ਚੱਲਣ ਵਾਲੇ ਨੇਤਾ ਹਨ। ਇਸ ਲਈ ਅਸੀਂ ਵੱਡੀ ਗਿਣਤੀ ਵਿੱਚ ਲੋਕਾਂ ਨੇ ਕਾਂਗਰਸ ਅਤੇ ਆਮ ਆਦਮੀ ਪਾਰਟੀ ਨੂੰ ਛੱਡ ਕੇ ਅਕਾਲੀ ਦਲ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। 2027 ਵਿੱਚ ਅਕਾਲੀ ਦਲ ਦੀ ਸਰਕਾਰ ਬਣੇਗੀ, ਸ. ਸੁਖਬੀਰ ਸਿੰਘ ਬਾਦਲ ਮੁੱਖ ਮੰਤਰੀ ਹੋਣਗੇ ਅਤੇ ਸਾਡੀ ਭੈਣ ਬੀਬਾ ਜ਼ਾਹਿਦਾ ਸੁਲੇਮਾਨ ਮੰਤਰੀ ਹੋਣਗੇ। ਸ. ਦਵਿੰਦਰ ਸਿੰਘ ਨੇ ਕਿਹਾ ਕਿ ਉਹ ਹੋਰ ਵੀ ਨੇਤਾਵਾਂ ਨੂੰ ਅਕਾਲੀ ਦਲ ਵਿੱਚ ਸ਼ਾਮਲ ਕਰਾਉਣਗੇ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin