ਮਲੇਰਕੋਟਲਾ (ਸ਼ਹਿਬਾਜ ਚੌਧਰੀ)
ਕੱਲ 3704 ਅਧਿਆਪਕ ਯੂਨੀਅਨ ਵੱਲੋਂ ਡੀਪੀਆਈ ਦਫ਼ਤਰ ਵਿੱਚ ਲਗਭਗ 3000 ਅਧਿਆਪਕਾਂ ਵੱਲੋਂ ਵੱਡਾ ਪ੍ਰਦਰਸ਼ਨ ਕੀਤਾ ਗਿਆ ਜਿਸ ਬਾਰੇ ਦੱਸਦਿਆਂ ਯੂਨੀਅਨ ਪ੍ਰਧਾਨ ਹਰਜਿੰਦਰ ਸਿੰਘ ਨੇ ਦੱਸਿਆ ਕਿ ਪਿਛਲੇ ਪੰਜ ਸਾਲ ਤੋਂ 3704 ਅਧਿਆਪਕਾਂ ਵੱਲੋਂ ਪੰਜਾਬ ਦਾ ਪੇਅ ਸਕੇਲ ਲਾਗੂ ਕਰਵਾਉਣ ਲਈ ਕੋਰਟ ਦਾ ਦਰਵਾਜ਼ਾ ਖੜਕਾਇਆ ਗਿਆ ਜਿਸ ਅਧੀਨ ਹਾਈਕੋਰਟ ਅਤੇ ਸੁਪਰੀਮ ਕੋਰਟ ਵੱਲੋਂ ਇਹਨਾਂ ਅਧਿਆਪਕਾਂ ਨੂੰ ਪੰਜਾਬ ਸਰਕਾਰ ਵੱਲੋਂ ਥੋਪੇ ਗਏ 17-07-2020 ਦੇ ਨੋਟੀਫਿਕੇਸ਼ਨ ਤੋਂ ਨਿਰਯਾਤ ਮਿਲੀ ਅਤੇ ਕੋਰਟ ਨੇ ਰੂਲਾਂ ਅਨੁਸਾਰ ਵਿਭਾਗ ਨੂੰ ਤਨਖਾਹ ਜਾਰੀ ਕਰਨ ਦੀ ਹਦਾਇਤ ਕੀਤੀ।
ਇਸ ਅਧੀਨ ਹੀ ਵਿਭਾਗ ਵੱਲੋਂ ਸਪੀਕਿੰਗ ਆਰਡਰ ਜਾਰੀ ਕਰ ਲਗਭਗ 20 ਜ਼ਿਲਿਆਂ ਦੇ ਅਧਿਆਪਕ ਦੀ ਸਹੀ ਤਨਖ਼ਾਹ ਜਾਰੀ ਕਰ ਦਿੱਤੀ ਗਈ।
ਪ੍ਰੰਤੂ ਲਗਭਗ ਤਿੰਨ ਜਿਲ੍ਹੇ ਮਾਨਸਾ,ਸੰਗਰੂਰ ਅਤੇ ਬਰਨਾਲਾ ਵੱਲੋਂ ਬਣਦਾ ਲਾਭ ਜਾਰੀ ਕਰਨ ਦੀ ਜਗ੍ਹਾ ਅਧਿਆਪਕਾਂ ਨੂੰ ਤਨਖ਼ਾਹ ਉਪਰ ਉਲਝਾਉਣ ਦੀ ਕੋਸ਼ਿਸ਼ ਕੀਤੀ ਗਈ । ਇਸ ਅਧੀਨ ਹੀ ਇਹਨਾਂ ਅਧਿਆਪਕਾਂ ਵੱਲੋਂ 1 ਸਤੰਬਰ ਨੂੰ ਮੁੱਖ ਸਿੱਖਿਆ ਦਫ਼ਤਰ ਮੋਹਾਲੀ ਦਾ ਘਿਰਾਓ ਕੀਤਾ ਗਿਆ ਅਤੇ ਪੱਕਾ ਧਰਨਾ ਲਗਾ ਦਿੱਤਾ ਗਿਆ ਜ਼ੋ ਹੁਣ ਤੱਕ ਲਗਾਤਾਰ ਚੱਲ ਰਿਹਾ ਹੈ ਪ੍ਰੰਤੂ ਫਿਰ ਵੀ ਵਿਭਾਗ ਵੱਲੋਂ ਅਧਿਆਪਕਾ ਦੀ ਕੋਈ ਸਾਰ ਨਹੀਂ ਲਈ ਗਈ।
3704 ਅਧਿਆਪਕਾਂ ਵੱਲੋਂ ਆਪਣੇ ਨਾਲ ਹੋ ਰਹੇ ਇਸ ਧੱਕੇ ਤੋਂ ਜਾਣੂੰ ਕਰਵਾਉਣ ਲਈ ਪੰਜਾਬ ਸਰਕਾਰ ਦੇ ਨਾਮ ਹਲਕਾ ਵਿਧਾਇਕਾ ਅਤੇ ਮੰਤਰੀਆਂ ਨੂੰ ਮੰਗ ਪੱਤਰ ਸੌਂਪਣ ਦੀ ਪ੍ਰਕਿਰਿਆ ਚਲਾਈ ਗਈ।
ਇਸ ਸੰਬੰਧੀ 24 ਸਤੰਬਰ ਨੂੰ ਉਹਨਾਂ ਵੱਲੋਂ ਸਰਕਾਰ ਵਿਰੁੱਧ ਮੋਹਾਲੀ ਅਤੇ ਚੰਡੀਗੜ੍ਹ ਭਰਵਾਂ ਇਕੱਠ ਕਰਕੇ ਵਿਰੋਧ ਪ੍ਰਦਰਸ਼ਨ ਕੀਤਾ ਗਿਆ ਅਤੇ ਸਵੇਰ ਤੋਂ ਸ਼ਾਮ ਤੱਕ ਗੇਟ ਬੰਦ ਰੱਖਿਆ ਗਿਆ ਜਿਸ ਕਾਰਨ ਵਿਭਾਗ ਵੱਲੋਂ ਭੇਜਿਆ ਗਿਆ ਪੰਜਵੇਂ ਸਕੇਲ ਦਾ ਪੱਤਰ ਵਾਪਸ ਲੈ ਲਿਆ ਗਿਆ ਅਤੇ ਦੱਸਿਆ ਗਿਆ ਕਿ ਤੁਹਾਡੀਆਂ ਤਨਖਾਹਾ ਕੋਰਟ ਵਿੱਚ ਰੱਖੀਆਂ ਪੇਅ ਫਿਕਸੇਸਨਾ ਅਨੁਸਾਰ ਜਾਰੀ ਰਹਿਣਗੀਆਂ ਅਤੇ ਮਾਨਸਾ, ਸੰਗਰੂਰ ਅਤੇ ਬਰਨਾਲਾ ਦਾ ਵੀ ਹੱਲ ਇਸ ਪੱਤਰ ਵਾਪਸ ਹੋਣ ਨਾਲ ਹੋ ਜਾਵੇਗਾ ਜਿਸ ਤੋਂ ਬਾਅਦ ਧਰਨਾ ਸਮਾਪਤ ਕੀਤਾ ਗਿਆ।
ਅਧਿਆਪਕ ਆਗੂਆ ਦਵਿੰਦਰ ਕੁਮਾਰ, ਯਾਦਵਿੰਦਰ ਸਿੰਘ, ਜਸਵਿੰਦਰ ਸ਼ਾਹਪੁਰ ਕਲਾਂ,ਜਗਜੀਵਨਜੋਤ ਸਿੰਘ ਅਤੇ ਰਾਜੇਸ਼ਵਰ ਰਾਏ ਵੱਲੋਂ ਚੇਤਾਵਨੀ ਦਿੱਤੀ ਗਈ ਕਿ ਜੇਕਰ ਭਵਿੱਖ ਵਿੱਚ ਵਿਭਾਗ ਵੱਲੋਂ ਆਪਣੀਆਂ ਹਦਾਇਤਾਂ ਨੂੰ ਕਾਨੂੰਨ ਤੋਂ ਬਾਹਰ ਜਾ ਕੇ ਲਾਗੂ ਕਰਨ ਦੀ ਕੋਸ਼ਿਸ਼ ਕੀਤੀ ਗਈ ਤਾਂ ਇਸ ਸੰਬੰਧੀ ਤਿੱਖਾ ਐਕਸਨ ਕਰ ਸਿੱਖਿਆ ਵਿਭਾਗ ਦੇ ਮੁੱਖ ਦਫ਼ਤਰ ਦਾ ਘਿਰਾਓ ਕੀਤਾ ਜਾਵੇਗਾ ਅਤੇ ਪੰਜਾਬ ਸਰਕਾਰ ਵਿਰੁੱਧ ਇਸ ਤੋਂ ਵੀ ਵੱਡਾ ਪ੍ਰਦਰਸ਼ਨ ਕੀਤਾ ਜਾਵੇਗਾ।
Leave a Reply