ਲੁਧਿਆਣਾ (ਜਸਟਿਸ ਨਿਊਜ਼ )
ਰਾਸ਼ਟਰ ਪਿਤਾ ਮਹਾਤਮਾ ਗਾਂਧੀ ਜੀ ਦੀ 156ਵੀਂ ਜਯੰਤੀ ਮੌਕੇ ਕਾਂਗਰਸੀ ਵਰਕਰਾਂ ਵੱਲੋਂ ਉਹਨਾਂ ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ ਗਏ। ਇਸ ਸਬੰਧੀ ਪ੍ਰੋਗਰਾਮ ਜਿਲਾ ਕਾਂਗਰਸ ਕਮੇਟੀ ਲੁਧਿਆਣਾ ਸ਼ਹਿਰੀ ਦੇ ਸਾਬਕਾ ਪ੍ਰਧਾਨ ਅਤੇ ਸੀਨੀਅਰ ਪਾਰਟੀ ਆਗੂ ਪਵਨ ਦੀਵਾਨ ਦੀ ਅਗਵਾਈ ਹੇਠ ਸਥਾਨਕ ਸਰਾਭਾ ਨਗਰ ਵਿਖੇ ਆਯੋਜਿਤ ਕੀਤਾ ਗਿਆ ਸੀ।
ਇਸ ਮੌਕੇ ਸੰਬੋਧਨ ਕਰਦਿਆਂ, ਪਵਨ ਦੀਵਾਨ ਨੇ ਕਿਹਾ ਕਿ ਗਾਂਧੀ ਜੀ ਦਾ ਜੀਵਨ ਸੱਚਾਈ, ਅਹਿੰਸਾ ਅਤੇ ਸਾਦਗੀ ਦੀ ਪ੍ਰੇਰਨਾ ਦਿੰਦਾ ਹੈ। ਉਨਾਂ ਦੀ ਵਿਚਾਰਧਾਰਾ ਅਤੇ ਆਦਰਸ਼ਾਂ ਉੱਪਰ ਚੱਲਣਾ ਹੀ ਉਹਨਾਂ ਨੂੰ ਸੱਚੀ ਸ਼ਰਧਾਂਜਲੀ ਹੋਵੇਗੀ। ਇਸ ਮਾਰਗ ਉੱਪਰ ਚੱਲ ਕੇ ਹੀ ਅਸੀਂ ਦੇਸ਼ ਅਤੇ ਸਮਾਜ ਨੂੰ ਬਿਹਤਰ ਦਿਸ਼ਾ ਦੇ ਸਕਦੇ ਹਾਂ। ਜਿਨ੍ਹਾਂ ਨੇ ਕਿਹਾ ਸੀ ਕਿ ਸਾਨੂੰ ਦੁਨੀਆਂ ਵਿੱਚ ਬਦਲਾਓ ਦੇਖਣ ਵਾਸਤੇ ਖੁਦ ਵਿੱਚ ਬਦਲਾਅ ਕਰਨਾ ਪਵੇਗਾ।
ਇਸ ਦੌਰਾਨ ਇੰਦਰਜੀਤ ਕਪੂਰ, ਰੋਹਿਤ ਪਾਹਵਾ, ਨੀਰਜ ਬਿਰਲਾ, ਜੋਗਿੰਦਰ ਜੰਗੀ, ਤਰਸੇਮ ਲਾਲ, ਰਾਜੀਵ ਕਪੂਰ, ਮਨੂ ਚੌਧਰੀ, ਅਨੂਪ ਸਿੰਘ, ਮੁਨੀਸ਼ ਸੂਦ ਵੱਲੋਂ ਵੀ ਰਾਸ਼ਟਰ ਪਿਤਾ ਮਹਾਤਮਾ ਗਾਂਧੀ ਨੂੰ ਸ਼ਰਧਾਂਜਲੀ ਭੇਂਟ ਕੀਤੀ ਗਈ।
Leave a Reply