ਸੰਗਰੂਰ (ਜਸਟਿਸ ਨਿਊਜ਼ )
– ਸ਼੍ਰੋਮਣੀ ਅਕਾਲੀ ਅਕਾਲੀ ਦਲ ਦੇ ਨੌਜਵਾਨ ਆਗੂ ,ਨਗਰ ਕੌਂਸਲ ਲੌਂਗੋਵਾਲ ਦੇ ਸਾਬਕਾ ਮੀਤ ਪ੍ਰਧਾਨ ਤੇ ਮੌਜੂਦਾ ਕੌਂਸਲਰ ਸ. ਰਣਜੀਤ ਸਿੰਘ ਸਿੱਧੂ ਨੇ ਪ੍ਰੈਸ ਬਿਆਨ ਰਾਹੀਂ ਕਿਹਾ ਕਿ
ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸ. ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਤਰਨਤਾਰਨ ਵਿਧਾਨ ਸਭਾ ਹਲਕੇ ਦੀ ਜਿਮਨੀ ਚੋਣ ਰਿਕਾਰਡ ਤੋੜ ਵੋਟਾਂ ਨਾਲ ਜਿੱਤੇਗਾ । ਸ.ਰਣਜੀਤ ਸਿੰਘ ਸਿੱਧੂ ਨੇ ਕਿਹਾ ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਸੁਨਾਮ ਅਤੇ ਸੰਗਰੂਰ ਇੰਚਾਰਜ ਸ. ਵਿਨਰਜੀਤ ਸਿੰਘ ਗੋਲਡੀ ਦੇ ਦਿਸਾ ਨਿਰਦੇਸ਼ਾਂ ਅਨੁਸਾਰ ਹੇਠ ਕਸਬਾ ਲੌਂਗੋਵਾਲ ਤੋਂ ਵਰਕਰਾਂ ਦਾ ਵੱਡਾ ਜੱਥਾ ਦੀਵਾਲੀ ਪਿੱਛੋਂ ਤਰਨਤਾਰਨ ਹਲਕੇ ਵਿੱਚ ਜਾਵੇਗਾ ।
ਸ.ਰਣਜੀਤ ਸਿੰਘ ਸਿੱਧੂ ਨੇ ਕਿਹਾ ਕਿ ਪੰਜਾਬ ਵਿੱਚ ਆਏ ਹੜ੍ਹਾਂ ਦੇ ਔਖੇ ਸਮੇਂ ਸਮੁੱਚਾ ਸ਼੍ਰੋਮਣੀ ਅਕਾਲੀ ਦਲ ਪ੍ਰਧਾਨ ਸ੍ਰ ਸੁਖਬੀਰ ਸਿੰਘ ਬਾਦਲ ਦੀ ਅਗਵਾਈ ਹੇਠ ਹੜ੍ਹ ਪੀੜ੍ਹਤ ਲੋਕਾਂ ਦੀ ਮਦਦ ਲਈ ਅੱਗੇ ਆਇਆ, ਰੋਜਾਨਾ ਜਨਤਾ ਦੀ ਹਰ ਤਰ੍ਹਾਂ ਦੀ ਸਹਾਇਤਾ ਦਿੱਤੀ ਜਾ ਰਹੀ ਹੈ, ਉਹਨਾਂ ਨੂੰ ਰਾਸ਼ਨ ਅਤੇ ਹੋਰ ਲੋੜੀਦੀ ਸਮੱਗਰੀ ਪਹੁੰਚਾਈ ਗਈ ,ਮੈਡੀਕਲ ਕੈਂਪ ਲਗਾਏ ਜਾ ਰਹੇ ਹਨ। ਪਸ਼ੂਆਂ ਲਈ ਚਾਰੇ ਦਾ ਇੰਤਜਾਮ ਕੀਤਾ ਗਿਆ ਅਤੇ ਲੋਕਾਂ ਨੂੰ ਸਰੱਖਿਅਤ ਥਾਵਾਂ ਤੇ ਪਹੁੰਚਾਇਆ ਗਿਆ, ਅਜੋਕੇ ਸਮੇਂ ਵੀ ਹਰ ਜ਼ਿਲ੍ਹੇ ਵਿਚ ਅਕਾਲੀ ਵਰਕਰ ਕਣਕ ਦਾ ਬੀਜ ਇਕੱਠਾ ਕਰ ਕੇ ਪੀੜਤ ਲੋਕਾਂ ਤੱਕ ਪਹੁੰਚਾ ਰਹੇ ਹਨ ਅਤੇ ਸੰਗਰੂਰ ਜ਼ਿਲ੍ਹੇ ਵਿਚੋਂ ਵੀ ਇਸ ਤਰ੍ਹਾਂ ਦੀ ਸਹਾਇਤਾ ਦੇ ਯਤਨ ਕੀਤੇ ਜਾ ਰਹੇ ਹਨ। ਇਸ ਮੌਕੇ ਸ਼੍ਰੋਮਣੀ ਅਕਾਲੀ ਦਲ ਦੇ ਸੂਬਾ ਡੈਲੀਗੇਟ ਅਤੇ ਕਸਬਾ ਲੌਂਗੋਵਾਲ ਤੋਂ ਕੌਂਸਲਰ ਗੁਰਮੀਤ ਸਿੰਘ ਲੱਲੀ, ਸਰਕਲ ਪ੍ਰਧਾਨ ਸਰਪੰਚ ਸੁਖਵਿੰਦਰ ਸਿੰਘ ਚਹਿਲ, ਠੇਕੇਦਾਰ ਬਲਵਿੰਦਰ ਸਿੰਘ ਤੇ ਨੌਜਵਾਨ ਆਗੂ ਜਸਵਿੰਦਰ ਸਿੰਘ ਦੁਲਟ ਵੀ ਹਾਜ਼ਰ ਸਨ।
Leave a Reply