ਹੁਸ਼ਿਆਰਪੁਰ (ਤਰਸੇਮ ਦੀਵਾਨਾ)
– ਸੋਢੀ ਸੁਲਤਾਨ ਚੌਥੀ ਪਾਤਸ਼ਾਹੀ ਧੰਨ ਧੰਨ ਸ੍ਰੀ ਗੁਰੂ ਰਾਮਦਾਸ ਜੀ ਮਹਾਰਾਜ ਦਾ ਪ੍ਰਕਾਸ਼ ਪੁਰਬ ਮੀਰੀ ਪੀਰੀ ਸੇਵਾ ਸਿਮਰਨ ਕਲੱਬ ਹੁਸ਼ਿਆਰਪੁਰ ਰਜਿ ਵੱਲੋਂ ਗੁਰਦੁਆਰਾ ਪ੍ਰਬੰਧਕ ਕਮੇਟੀ ਅਤੇ ਇਲਾਕਾ ਵਾਸੀ ਸੰਗਤਾਂ ਦੇ ਸਹਿਯੋਗ ਨਾਲ ਚੇਅਰਮੈਨ ਸਰਬਜੀਤ ਸਿੰਘ ਬਡਵਾਲ ਦੀ ਦੇਖਰੇਖ ਹੇਠ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ | ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਸੇਵਾ ਸੋਸਾਇਟੀ ਦੀਆਂ ਬੀਬੀਆਂ ਵੱਲੋਂ ਹਰਦੀਪ ਕੌਰ ਨਿੱਜਰ ਦੀ ਅਗਵਾਈ ਹੇਠ ਅੰਮ੍ਰਿਤ ਵੇਲੇ ਸ੍ਰੀ ਸੁਖਮਨੀ ਸਾਹਿਬ ਜੀ ਦੇ ਜਾਪ ਕੀਤੇ ਗਏ ਉਪਰੰਤ ਸਜਾਏ ਗਏ ਵਿਸ਼ੇਸ਼ ਕੀਰਤਨ ਦੀਵਾਨ ਵਿੱਚ ਪੰਥ ਪ੍ਰਸਿੱਧ ਰਾਗੀ ਭਾਈ ਗੁਰਪਾਲ ਸਿੰਘ ਜੀ ਹਜੂਰੀ ਰਾਗੀ ਸ੍ਰੀ ਦਰਬਾਰ ਸਾਹਿਬ ਤਰਨਤਾਰਨ ਦੇ ਜਥੇ ਨੇ ਤੰਤੀ ਸਾਜ਼ ਨਾਲ ਕੀਰਤਨ ਕਰਕੇ ਪੁਰਾਤਨ ਕੀਰਤਨ ਸ਼ੈਲੀ ਨਾਲ ਸੰਗਤਾਂ ਨੂੰ ਨਿਹਾਲ ਕੀਤਾ ਅਤੇ ਗੁਰਮਤਿ ਸੰਗੀਤ ਦੇ ਪੁਰਾਤਨ ਤੇ ਅਮੀਰ ਵਿਰਸੇ ਬਾਰੇ ਜਾਣਕਾਰੀ ਦਿੱਤੀ | ਇਸ ਤੋਂ ਇਲਾਵਾ ਗੁਰਮਤਿ ਸੰਗੀਤ ਦੇ ਅਹਿਮ ਹਸਤਾਖਰ ਭਾਈ ਅਵਤਾਰ ਸਿੰਘ ਪੰਜਾਬ ਐਂਡ ਸਿੰਧ ਬੈਂਕ ਦੇ ਜਥੇ ਨੇ ਨਿਰਧਾਰਿਤ ਰਾਗਾਂ ਵਿੱਚ ਕੀਰਤਨ ਕਰਕੇ ਸੰਗਤਾਂ ਦਾ ਮਨ ਮੋਹ ਲਿਆ | ਇਸ ਮੌਕੇ ਗੁਰਦੁਆਰਾ ਸਾਹਿਬ ਦੇ ਬੱਚਿਆਂ ਦੇ ਕੀਰਤਨ ਜਥਿਆਂ ਦੇ ਨਾਲ ਭਾਈ ਸਤਿੰਦਰ ਸਿੰਘ ਆਲਮ ਹਜ਼ੂਰੀ ਰਾਗੀ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ ਮੁਹੱਲਾ ਟਿੱਬਾ ਸਾਹਿਬ ਅਤੇ ਗਿਆਨੀ ਜਸਵਿੰਦਰ ਸਿੰਘ ਪਰਮਾਰ ਜਥੇ ਨੇ ਕੀਰਤਨ ਅਤੇ ਸ੍ਰੀ ਗੁਰੂ ਰਾਮਦਾਸ ਜੀ ਦੇ ਜੀਵਨ ਇਤਿਹਾਸ ਨਾਲ ਸਬੰਧਤ ਵਿਚਾਰਾਂ ਕਰਦਿਆਂ ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਦੀ ਮੁਬਾਰਕਬਾਦ ਦਿੱਤੀ |
ਇਸ ਸਮਾਗਮ ਵਿੱਚ ਵਿਸ਼ੇਸ਼ ਤੌਰ ਤੇ ਜਸਵਿੰਦਰ ਸਿੰਘ ਪਰਮਾਰ ਜਨਰਲ ਸਕੱਤਰ ਸਿੱਖ ਵੈਲਫੇਅਰ ਸੁਸਾਇਟੀ ਹੁਸ਼ਿਆਰਪੁਰ, ਦਰਸ਼ਨ ਸਿੰਘ ਪਲਾਹਾ ਪ੍ਰਧਾਨ ਗੁਰਦੁਆਰਾ ਸ੍ਰੀ ਹਰਿ ਜੀ ਸਹਾਇ, ਡਾਕਟਰ ਹਰਜਿੰਦਰ ਸਿੰਘ ਉਬਰਾਏ, ਹਰਜੀਤ ਸਿੰਘ ਨੰਗਲ ਪ੍ਰਧਾਨ ਭਾਈ ਘਨਈਆ ਜੀ ਨਿਸ਼ਕਾਮ ਸੇਵਕ ਸਭਾ ਹਰਿਆਣਾ, ਓਕਾਰ ਸਿੰਘ ਧਾਮੀ ਮੁੱਖ ਸੇਵਾਦਾਰ ਗੁਰੂ ਨਾਨਕ ਦਰਬਾਰ ਨੂਰਪੁਰ, ਬਰਿੰਦਰ ਸਿੰਘ ਪਰਮਾਰ, ਹਰਬਖ਼ਸ਼ਪਾਲ ਸਿੰਘ, ਹਰਬੰਸ ਸਿੰਘ ਸੈਬ, ਗੁਰਚਰਨ ਸਿੰਘ ਜਿੰਦ, ਜਸਵੀਰ ਸਿੰਘ ਹਰਿਆਣਾ, ਬਲਜਿੰਦਰ ਸਿੰਘ ਨੰਗਲ, ਪ੍ਰਿੰ. ਬਲਵੀਰ ਸਿੰਘ ਸੈਣੀ, ਕੁਲਵਿੰਦਰ ਕੌਰ ਪਰਮਾਰ, ਹਰਦੀਪ ਕੌਰ, ਸਰਬਜੀਤ ਕੌਰ ਚੀਮਾ, ਸਰਬਜੀਤ ਕੌਰ ਬਡਵਾਲ, ਡਾ, ਜਗਜੀਤ ਸਿੰਘ ਬਡਵਾਲ ਸਮੇਤ ਵੱਡੀ ਗਿਣਤੀ ਵਿੱਚ ਸੰਗਤਾਂ ਹਾਜ਼ਿਰ ਸਨ | ਸਮਾਗਮ ਦੌਰਾਨ ਚੇਅਰਮੈਨ ਸਰਬਜੀਤ ਸਿੰਘ ਬਡਵਾਲ, ਜਨਰਲ ਸਕੱਤਰ ਪ੍ਰਿੰ ਬਲਵੀਰ ਸਿੰਘ ਸੈਣੀ ਵੱਲੋਂ ਅਹਿਮ ਸਖਸ਼ੀਅਤਾਂ ਦਾ ਵਿਸ਼ੇਸ਼ ਸਨਮਾਨ ਕੀਤਾ ਗਿਆ | ਮੰਚ ਸੰਚਾਲਨ ਗੁਰਬਿੰਦਰ ਸਿੰਘ ਪਲਾਹਾ ਵੱਲੋਂ ਕੀਤਾ ਉਪਰੰਤ ਗੁਰੂ ਕਾ ਲੰਗਰ ਅਟੁੱਟ ਵਰਤਾਇਆ ਗਿਆ |
Leave a Reply