ਸ੍ਰੀ ਮੁਕਤਸਰ ਸਾਹਿਬ, ( ਮਨਪ੍ਰੀਤ ਸਿੰਘ/ ਗੁਰਜੀਤ ਸੰਧੂ )
– ਸ੍ਰੀ ਗੁਰੂ ਤੇਗ ਬਹਾਦਰ ਜੀ ਦੇ 350 ਵੇਂ ਸ਼ਹੀਦੀ ਦਿਵਸ ਸਬੰਧੀ ਮਨਾਏ ਜਾ ਰਹੇ ਲੜੀਵਾਰ ਸਮਾਗਮਾਂ ਹੇਠ ਪੰਜਾਬ ਸਕੂਲ ਸਿੱਖਿਆ ਵਿਭਾਗ ਅਤੇ ਜਸਪਾਲ ਮੋਂਗਾ ਜ਼ਿਲ੍ਹਾ ਸਿੱਖਿਆ ਅਫ਼ਸਰ, ਰਾਜਿੰਦਰ ਕੁਮਾਰ ਸੋਨੀ ਉੱਪ ਜ਼ਿਲ੍ਹਾ ਸਿੱਖਿਆ ਅਫ਼ਸਰ ਸ੍ਰੀ ਮੁਕਤਸਰ ਸਾਹਿਬ ਦੀ ਯੋਗ ਅਗਵਾਈ ਅਤੇ ਦਿਸ਼ਾ-ਨਿਰਦੇਸ਼ਾਂ ਅਤੇ ਬੀਐਨਓ ਸਹਿਬਾਨ ਦੀ ਯੋਗ ਰਹਿਨੁਮਾਈ ਹੇਠ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਜ਼ਿਲ੍ਹਾ ਸ੍ਰੀ ਮੁਕਤਸਰ ਸਾਹਿਬ ਦੇ ਵੱਖ-ਵੱਖ ਬਲਾਕਾਂ ਵਿੱਚ ਸਫਲਤਾਪੂਰਵਕ ਕਰਵਾਏ ਗਏ।
ਜ਼ਿਲ੍ਹਾ ਨੋਡਲ ਅਫ਼ਸਰ ਜਸਵਿੰਦਰ ਪਾਲ ਸ਼ਰਮਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਹਨਾਂ ਮੁਕਾਬਲਿਆਂ ਵਿੱਚ ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਵੱਡੇ ਉਤਸ਼ਾਹ ਨਾਲ ਭਾਗ ਲਿਆ। ਵਿਦਿਆਰਥੀਆਂ ਨੇ ਸ੍ਰੀ ਗੁਰੂ ਤੇਗ ਬਹਾਦਰ ਜੀ ਦੀ ਸ਼ਹੀਦੀ, ਬਲਿਦਾਨ ਅਤੇ ਮਨੁੱਖਤਾ ਪ੍ਰਤੀ ਉਨ੍ਹਾਂ ਦੇ ਸੰਦੇਸ਼ ਨੂੰ ਆਪਣੇ ਭਾਸ਼ਣ ਰਾਹੀਂ ਪ੍ਰਭਾਵਸ਼ਾਲੀ ਢੰਗ ਨਾਲ ਪ੍ਰਸਤੁਤ ਕੀਤਾ।
ਜਿਲ੍ਹਾ ਸਿੱਖਿਆ ਅਫ਼ਸਰ ਜਸਪਾਲ ਮੋਂਗਾ ਨੇ ਕਿਹਾ ਕਿ ਇਸ ਮੁਕਾਬਲੇ ਦਾ ਮਕਸਦ ਵਿਦਿਆਰਥੀਆਂ ਵਿੱਚ ਸਿਖ ਪਰੰਪਰਾ, ਸੱਭਿਆਚਾਰ ਅਤੇ ਮਹਾਨ ਗੁੁਰੂ ਸਾਹਿਬਾਨ ਦੀਆਂ ਸਿਖਿਆਵਾਂ ਪ੍ਰਤੀ ਜਾਣਕਾਰੀ ਦੇਣਾ ਅਤੇ ਪ੍ਰੇਰਨਾ ਪੈਦਾ ਕਰਨਾ ਹੈ। ਉਨ੍ਹਾਂ ਨੇ ਵਿਦਿਆਰਥੀਆਂ ਦੇ ਉਤਸ਼ਾਹ ਅਤੇ ਅਧਿਆਪਕਾਂ ਦੀ ਭੂਮਿਕਾ ਦੀ ਵੀ ਪ੍ਰਸ਼ੰਸਾ ਕੀਤੀ।
ਇਸ ਮੌਕੇ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਵਿੱਚੋਂ ਪਹਿਲਾ, ਦੂਜਾ ਅਤੇ ਤੀਜਾ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਮੁਕਾਬਲੇ ਵਿੱਚ ਬਲਾਕ ਪੱਧਰ ਤੇ ਪਹਿਲੇ ਸਥਾਨ ਹਾਸਲ ਕਰਨ ਵਾਲੇ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ ਗਿਆ। ਗੌਰਤਲਬ ਹੈ ਕਿ ਇਸ ਬਲਾਕ ਪੱਧਰੀ ਭਾਸ਼ਣ ਮੁਕਾਬਲੇ ਵਿੱਚੋਂ ਪਹਿਲਾ ਸਥਾਨ ਹਾਸਿਲ ਕਰਨ ਵਾਲੇ ਵਿਦਿਆਰਥੀ ਜ਼ਿਲ੍ਹਾ ਪੱਧਰ ‘ਤੇ ਹੋਣ ਵਾਲੇ ਮੁਕਾਬਲੇ ਵਿੱਚ ਭਾਗ ਲੈਣਗੇ।
Leave a Reply