ਲੁਧਿਆਣਾ,(. ਰਾਹੁਲ ਘਈ/ਵਿਜੈ ਭਾਂਬਰੀ/ਹਰਜਿੰਦਰ ਸਿੰਘ)
– ਰਾਈਸ ਮਿੱਲਰਾਂ ਵੱਲੋਂ ਪੰਜਾਬ ਸਰਕਾਰ ਵੱਲੋਂ ਇੱਕ-ਮੁਸ਼ਤ ਨਿਪਟਾਰਾ ਸਕੀਮ 2025 ਦਾ ਵੱਧ ਤੋਂ ਵੱਧ ਲਾਹਾ ਲਿਆ ਜਾ ਰਿਹਾ ਹੈ। ਵੇਅਰਹਾਊਸ ਨੇ ਇਸ ਸਕੀਮ ਤਹਿਤ ਮੈਸ: ਸ਼੍ਰੀ ਨਾਰਾਇਣ ਜੀ ਰਾਈਸ ਮਿਲਜ, ਰਾਏਕੋਟ, ਲੁਧਿਆਣਾ ਦਾ ਕਰੀਬ 15 ਸਾਲਾਂ ਤੋਂ ਲੰਬਿਤ ਕੇਸ ਦਾ ਨਿਪਟਾਰਾ ਕਰਦਿਆਂ “ਨੋ ਡਿਊ ਸਰਟੀਫਿਕੇਟ” ਜਾਰੀ ਕੀਤਾ ਹੈ।
ਵੇਅਰਹਾਊਸ ਦੇ ਜਿਲ੍ਹਾ ਮੈਨੇਜਰ ਸੁਖਵਿੰਦਰ ਸਿੰਘ ਨੇ ਦੱਸਿਆ ਇਸ ਸਕੀਮ ਤਹਿਤ ਮੈਸ: ਸ਼੍ਰੀ ਨਾਰਾਇਣ ਜੀ ਰਾਈਸ ਮਿਲਜ, ਰਾਏਕੋਟ, ਲੁਧਿਆਣਾ ਵੱਲੋਂ ਆਪਣੇ ਕੇਸ ਦਾ ਨਿਪਟਾਰਾ ਕੀਤਾ ਗਿਆ। ਮੈਸ: ਸ਼੍ਰੀ ਨਾਰਾਇਣ ਜੀ ਰਾਈਸ ਮਿਲਜ, ਰਾਏਕੋਟ, ਲੁਧਿਆਣਾ ਰਾਈਸ ਮਿੱਲ, ਦੇ ਮਾਲਕਾਂ/ਹਿੱਸੇਦਾਰਾਂ ਨੂੰ ‘ਕੋਈ ਬਕਾਇਆ ਨਹੀਂ’ ਸਰਟੀਫਿਕੇਟ ਪ੍ਰਦਾਨ ਕੀਤਾ ਗਿਆ। ਉਨ੍ਹਾਂ ਦੱਸਿਆ ਕਿ ਇਸ ਮਿੱਲ ਦਾ ਕੇਸ ਲਗਭਗ 15 ਸਾਲਾਂ ਤੋਂ ਲੰਬਿਤ ਚੱਲ ਰਿਹਾ ਸੀ। ਹੁਣ ਇਸ ਮਿੱਲ ਨੂੰ ਡਿਫਾਲਟਰਾਂ ਦੀ ਸੂਚੀ ਵਿੱਚੋਂ ਹਟਾ ਲਿਆ ਜਾਵੇਗਾ ਅਤੇ ਇਹ ਸਰਕਾਰੀ ਝੋਨੇ ਦੀ ਮਿਲਿੰਗ ਲਈ ਯੋਗ ਹੋਵੇਗੀ। ਇਹਨਾਂ ਵੱਲੋਂ ਕੁੱਲ 54,104/- ਰਕਮ ਦੀ ਅਦਾਇਗੀ ਕੀਤੀ ਗਈ, ਜਿਹੜੀ ਕਿ ਪੰਜਾਬ ਸਰਕਾਰ ਦੇ ਖਜ਼ਾਨੇ ਵਿੱਚ ਜਮ੍ਹਾਂ ਕਰਵਾ ਦਿੱਤੀ ਜਾਵੇਗੀ।
ਉਨ੍ਹਾਂ ਦੱਸਿਆ ਕਿ ਇਸ ਸਕੀਮ ਤਹਿਤ ਬਹੁਤ ਸਾਰੇ ਅਜਿਹੇ ਮਿੱਲਰ ਫਾਇਦਾ ਉਠਾ ਰਹੇ ਹਨ, ਜਿਨ੍ਹਾਂ ਦੇ ਕਾਨੂੰਨੀ ਜਾਂ ਸਿਵਲ ਕੇਸ ਕਈ ਪੀੜ੍ਹੀਆਂ ਤੋਂ ਚਲਦੇ ਆ ਰਹੇ ਹਨ। ਇਹਨਾਂ ਕੇਸਾਂ ਕਾਰਨ ਜਿੱਥੇ ਅਜਿਹੇ ਮਿੱਲਰਾਂ ਨੂੰ ਖੱਜਲ ਖੁਆਰੀ ਦਾ ਸਾਹਮਣਾ ਕਰਨਾ ਪੈਂਦਾ ਸੀ, ਉੱਥੇ ਹੀ ਪੰਜਾਬ ਸਰਕਾਰ ਦੀਆਂ ਖਰੀਦ ਏਜੰਸੀਆਂ ਨੂੰ ਇਹਨਾਂ ਕੇਸਾਂ ਦੀ ਪੈਰਵਾਈ ਕਰਨ ਲਈ ਆਪਣੇ ਸਰੋਤ ਵਰਤਣੇ ਪੈ ਰਹੇ ਸਨ। ਰਾਈਸ ਮਿੱਲਰਾਂ ਵਾਸਤੇ ਲਿਆਂਦੀ ਗਈ ਇਹ ਨਿਤੀ ਬਹੁਤ ਹੀ ਸਰਲ ਅਤੇ ਲਾਭਦਾਇਕ ਹੈ, ਜਿਸ ਕਾਰਨ ਇਸ ਸਕੀਮ ਵਿੱਚ ਮਿੱਲਰਾਂ ਦੀ ਸ਼ਮੂਲੀਅਤ ਪੰਜਾਬ ਸਰਕਾਰ ਦੀਆਂ ਪਹਿਲਾਂ ਲਿਆਂਦੀਆਂ ਗਈਆਂ ਨੀਤੀਆਂ ਤੋਂ ਕਾਫੀ ਜਿਆਦਾ ਹੈ।
ਇਸ ਸਕੀਮ ਲਈ ਲਾਭ ਉਠਾਉਣ ਵਾਲੇ ਮਿੱਲਰ ਅਨੀਸ਼ ਗਰਗ ਵੱਲੋਂ ਆਪਣੇ ਕੇਸ ਦੇ ਨਿਪਟਾਰੇ ਉਪਰੰਤ ਖੁਸ਼ੀ ਪ੍ਰਗਟਾਉਂਦੇ ਹੋਏ ਕਿਹਾ ਗਿਆ ਕਿ ਇਹ ਸਕੀਮ ਉਹਨਾਂ ਲਈ ਕਾਫੀ ਲਾਹੇਵੰਦ ਸਿੱਧ ਹੋਈ ਹੈ। ਕੇਸ ਚੱਲਣ ਦੇ ਦੌਰਾਨ ਉਹ ਨਾ ਹੀ ਆਪਣੀ ਮਿੱਲ ਚਲਾ ਸਕਦੇ ਸਨ ਅਤੇ ਕੇਸ ‘ਤੇ ਉਹਨਾਂ ਦਾ ਕਾਫੀ ਰੁਪਿਆ ਅਤੇ ਸਮਾਂ ਬਰਬਾਦ ਹੋ ਰਿਹਾ ਸੀ।
ਜਿਲ੍ਹਾ ਮੈਨੇਜਰ ਵੇਅਰਹਾਊਸ ਸੁਖਵਿੰਦਰ ਸਿੰਘ ਵੱਲੋਂ ਦੱਸਿਆ ਗਿਆ ਕਿ ਇਸ ਸਕੀਮ ਅਧੀਨ ਨਿਪਟਾਰਾ ਕਰਵਾਉਣ ਲਈ ਰਾਈਸ ਮਿੱਲਰ https://anaajkharid.in ਅਤੇ Anaaj Kharid ਪੋਰਟਲ ਰਾਹੀਂ ਆਖਰੀ ਮਿਤੀ 15.12.2025 ਤੱਕ ਅਪਲਾਈ ਕਰ ਸਕਦੇ ਹਨ। ਵਧੇਰੇ ਜਾਣਕਾਰੀ ਲਈ ਉਪਰੋਕਤ ਵੈਬਸਾਈਟ ਤੋਂ ਇਲਾਵਾ ਵੇਅਰਹਾਊਸ ਜਿਲ੍ਹਾ ਦਫਤਰਾਂ ਜਾਂ ਵੇਅਰਹਾਊਸ ਮੁੱਖ ਦਫਤਰ ਵਿੱਚ ਸਮਰਪਿਤ ਹੈਲਪ-ਡੈਸਕ ‘ਤੇ ਵੀ ਸੰਪਰਕ ਕੀਤਾ ਜਾ ਸਕਦਾ ਹੈ।
Leave a Reply