ਲੁਧਿਆਣਾ
( ਗੁਰਵਿੰਦਰ ਸਿੱਧੂ )
ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਵੱਲੋਂ ”ਯੂਥ ਅਗੇਂਸਟ ਡਰੱਗਜ” ਮੁਹਿੰਮ ਤਹਿਤ ਜਾਗਰੂਕਤਾ ਅਭਿਆਨ ਚਲਾਇਆ ਗਿਆ ਜਿਸਦੇ ਤਹਿਤ ਆਮ ਲੋਕਾਂ ਨੂੰ ਨਸ਼ਿਆਂ ਦੇ ਮਾੜੇ ਪ੍ਰਭਾਵ ਤੋਂ ਬਚਾਅ ਰੱਖਣ ਲਈ ਪ੍ਰਚਾਰ ਸਮੱਗਰੀ ਵੀ ਵੰਡੀ ਗਈ।ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਜਾਣਕਾਰੀ ਦਿੰਦਿਆਂ ਦੱਸਿਆ ਗਿਆ ਕਿ ਮਾਣਯੋਗ ਮੈਂਬਰ ਸਕੱਤਰ, ਪੰਜਾਬ ਰਾਜ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐੱਸ.ਏ.ਐੱਸ ਨਗਰ ਅਤੇ ਮਾਣਯੋਗ ਜ਼ਿਲ੍ਹਾ ਤੇ ਸੈਸ਼ਨ ਜੱਜ-ਕਮ-ਚੇਅਰਪਰਸਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ 06 ਦਸੰਬਰ, 2025 ਨੂੰ ”ਨਸ਼ਿਆਂ ਵਿਰੁੱਧ ਨੌਜਵਾਨ” ਮੁਹਿੰਮ ਦਾ ਜ਼ਿਲ੍ਹਾ ਪੱਧਰੀ ਆਗਾਜ਼ ਕੀਤਾ ਗਿਆ ਜੋਕਿ 06 ਜਨਵਰੀ, 2026 ਤੱਕ ਜਾਰੀ ਰਹੇਗੀ।ਸਕੱਤਰ, ਸੱਭਰਵਾਲ ਨੇ ਕਿਹਾ ਕਿ ਨਸ਼ਿਆਂ ਦੀ ਰੋਕਥਾਮ ਕਰਨਾ ਸਿਰਫ਼ ਕਾਨੂੰਨ ਵਿਵਸਥਾ ਦਾ ਮਸਲਾ ਨਹੀਂ ਸਗੋਂ ਸਾਡੀ ਨੌਜਵਾਨੀ ਜਿਹੜੀ ਕਿ ਸਾਡੇ ਦੇਸ਼ ਦਾ ਭਵਿੱਖ ਹੈ, ਨੂੰ ਬਚਾਉਣਾ ਮੁੱਖ ਟੀਚਾ ਹੈ। ਉਨ੍ਹਾਂ ਕਿਹਾ ਕਿ ਨੌਜਵਾਨ ਸਾਡੇ ਦੇਸ਼ ਦੀ ਰੀੜ੍ਹ ਦੀ ਹੱਡੀ ਹਨ ਅਤੇ ਉਨ੍ਹਾਂ ਨੂੰ ਨਸ਼ਿਆਂ ਦੇ ਕੋਹੜ ਤੋਂ ਪਾਸਾ ਵੱਟਣ ਲਈ ਪ੍ਰੇਰਿਤ ਕਰਨ ਲਈ, ਸਾਰਿਆਂ ਦਾ ਰਲ ਕੇ ਹੰਭਲਾ ਮਾਰਨਾ ਸਮੇਂ ਦੀ ਲੋੜ ਹੈ।
ਉਨ੍ਹਾਂ ਇਸ ਗੱਲ ‘ਤੇ ਵੀ ਜ਼ੋਰ ਦਿੱਤਾ ਕਿ ‘ਓਟ ਕਲੀਨਿਕਾਂ’ ਵਿੱਚ ਇਲਾਜ ਅਧੀਨ ਨੌਜਵਾਨਾਂ ਦੀ ਕੌਂਸਲਿੰਗ ਕਰਦਿਆਂ ਉਨ੍ਹਾਂ ਨੂੰ ਰੋਜ਼ਗਾਰ ਦੇ ਵਿਸ਼ੇਸ਼ ਮੌਕੇ ਪ੍ਰਦਾਨ ਕੀਤੇ ਜਾਣ ਤਾਂ ਜੋ ਆਪਣੇ ਪੈਰਾਂ ਸਿਰ ਹੋ ਕੇ ਆਪਣੇ ਪਰਿਵਾਰ ਦਾ ਸਹਾਰਾ ਬਣਨ।ਸੀ.ਜੇ.ਐੱਮ-ਕਮ-ਸਕੱਤਰ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਲੁਧਿਆਣਾ ਸੁਮਿਤ ਸੱਭਰਵਾਲ ਵੱਲੋਂ ਅੱਗੇ ਦੱਸਿਆ ਗਿਆ 06 ਦਸੰਬਰ, 2025 ਤੋਂ 06 ਜਨਵਰੀ, 2026 ਤੱਕ ਜਾਰੀ ਇਸ ਮੁਹਿੰਮ ਤਹਿਤ ਐਸ.ਡੀ.ਜੇ.ਐਮ., ਪੈਰਾ ਲੀਗਲ ਵਲੰਟੀਅਰਾਂ ਅਤੇ ਪੈਨਲ ਵਕੀਲਾਂ ਵੱਲੋਂ ਜ਼ਿਲ੍ਹਾ ਲੁਧਿਆਣਾ ਸਮੇਤ ਸਬ-ਤਹਿਸੀਲ ਖੰਨਾ, ਪਾਇਲ, ਜਗਰਾਓਂ ਅਤੇ ਸਮਰਾਲਾ ਵਿਖੇ ਬੱਸ ਅੱਡਿਆਂ, ਰੇਲਵੇ ਸਟੇਸ਼ਨਾਂ, ਸਿਵਲ ਹਸਪਤਾਲ, ਬਜ਼ਾਰਾਂ ਅਤੇ ਹੋਰ ਜਨਤਕ ਥਾਵਾਂ ‘ਤੇ ਪ੍ਰਚਾਰ ਸਮੱਗਰੀ ਵੰਡਦਿਆਂ ਲੋਕਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਜਾ ਰਿਹਾ ਹੈ। ਉਨ੍ਹਾਂ ਅਪੀਲ ਕੀਤੀ ਕਿ ਇਸ ਮੁਹਿੰਮ ਤਹਿਤ ਜਾਰੀ ਟੋਲ ਫ੍ਰੀ ਨੰਬਰ 15100 ਦੀ ਵੱਧ ਤੋਂ ਵੱਧ ਵਰਤੋਂ ਕੀਤੀ ਜਾਵੇ।
——–
Like this:
Like Loading...
Related
Leave a Reply