ਮਿਸ਼ਨ ਸਹਿਯੋਗ’ ਤਹਿਤ ਨਸ਼ਿਆਂ ਵਿਰੁੱਧ ਲੜਨ ਲਈ ਸਥਾਨਕ ਆਵਾਮ ਦੀ ਸਮੂਲੀਅਤ ਅਹਿਮ – ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ

ਮਾਲੇਰਕੋਟਲਾ  (ਮੁਹੰਮਦ ਸ਼ਹਿਬਾਜ਼)    ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ, ਆਈ.ਪੀ.ਐਸ ਨੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਦਿਸ਼ਾ-ਨਿਰਦੇਸ਼ਾਂ ’ਤੇ ਚਲਾਈ ਜਾ ਰਹੀ ਨਸ਼ਾ ਵਿਰੋਧੀ ਜਾਗਰੂਕਤਾ ਮੁਹਿੰਮ ਤਹਿਤ ਜ਼ਿਲ੍ਹੇ ਵਿੱਚੋਂ ਨਸ਼ੇ ਨੂੰ ਜੜ੍ਹੋਂ ਖਤਮ ਕਰਨ ,ਪੁਲਿਸ ਅਤੇ ਆਵਾਮ ਦਰਮਿਆਨ ਤਾਲਮੇਲ ਨੂੰ ਹੋਰ ਬਿਹਤਰ ਕਰਨ ਅਤੇ ਨਸ਼ਿਆਂ ਨਾਲ ਨਜਿੱਠਣ ਲਈ ‘ਮਿਸ਼ਨ ਸਹਿਯੋਗ’ ਨੂੰ ਆਰੰਭਿਆ ਹੈ ਜਿਸ ਤਹਿਤ ਨਸ਼ਿਆਂ ਵਿਰੁੱਧ ਲੜਨ ਲਈ ਸਥਾਨਕ ਆਵਾਮ ਦੀ ਸਮੂਲੀਅਤ ਨੂੰ ਯਕੀਨੀ ਬਣਾਉਂਣ ਦੇ ਉਦੇਸ਼ ਨਾਲ ਅੱਜ ਮਾਲੇਰਕੋਟਲਾ ਕਲੱਬ ਤੋਂ ਸੁਬੂਅਤ ਕੀਤੀ । ਉਨ੍ਰਾ ਕਿਹਾ ਕਿਸੇ ਵੀ ਮੁਹਿੰਮ ਦੀ ਕਾਮਯਾਬੀ ਲੋਕਾਂ ਦੇ ਸਹਿਯੋਗ ਤੇ ਨਿਰਭਰ ਕਰਦੀ ਹੇ। ਮਿਸ਼ਨ ਸਹਿਯੋਗ’ ਤਹਿਤ ਨਸ਼ਿਆਂ ਵਿਰੁੱਧ ਲੜਨ ਲਈ ਸਥਾਨਕ ਆਵਾਮ ਦੀ ਸਮੂਲੀਅਤ ਬਹੁਤ ਅਹਿਮ ਹੈ। ਇਸ ਮੌਕੇ ਸੀਨੀਅਰ ਕਪਤਾਨ ਪੁਲਿਸ, ਮਾਲੇਰਕੋਟਲਾ ਡਾ. ਸਿਮਰਤ ਕੌਰ ਸਮੇਤ ਸਮੁੱਚਾ ਪੁਲਿਸ ਪ੍ਰਸਾਸ਼ਨ ਮੌਜੂਦ ਸੀ । ਉਨ੍ਹਾਂ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਅਤੇ ਡਾਇਰੈਕਟਰ ਜਨਰਲ ਆਫ਼ ਪੁਲਿਸ(ਡੀ.ਜੀ.ਪੀ) ਪੰਜਾਬ ਸ੍ਰੀ ਗੋਰਵ ਯਾਦਵ ਵਲੋਂ ਸੂਬੇ ਚੋਂ ਨਸ਼ਿਆਂ ਨੂੰ ਜੜ੍ਹੋਂ ਪੁੱਟਣ ਲਈ ਤਿੰਨ-ਨੁਕਾਤੀ ਰਣਨੀਤੀ-ਇਨਫੋਰਸਮੈਂਟ, ਡੈੱਡਡੀਕਸ਼ਨ ਐਂਡ ਪ੍ਰੀਵੈਨਸ਼ਨ (ਈਡੀਪੀ) ਲਾਗੂ ਕੀਤੀ ਹੋਈ ਹੈ। ਇਸ ਸਬੰਧੀ ਹੋਰ ਜਾਣਕਾਰੀ ਦਿੰਦੇ ਹੋਏ ਡੀਆਈਜੀ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ‘ਮਿਸ਼ਨ ਸਹਿਯੋਗ’ ਪੁਲਿਸ-ਪਬਲਿਕ ਕੋਆਰਡੀਨੇਸ਼ਨ ਕਮੇਟੀ ਨੂੰ ਅਜਿਹੀਆਂ ਗਤੀਵਿਧੀਆਂ ਵਿੱਚ ਸ਼ਾਮਲ ਕਰਨ ਲਈ ਇੱਕ ਗਤੀਸ਼ੀਲ ਪਲੇਟਫਾਰਮ ਪ੍ਰਦਾਨ ਕਰਦਾ ਹੈ, ਜੋ ਨਸ਼ਿਆਂ ਨਾਲ ਸਬੰਧਤ ਮਸਲਿਆਂ ਵਿਰੁੱਧ ਸਹਿਯੋਗ ਅਤੇ ਸਮੂਹਿਕ ਕਾਰਵਾਈ ਨੂੰ ਉਤਸ਼ਾਹਿਤ ਕਰਦੀਆਂ ਹਨ। ਡੀਆਈਜੀ ਨੇ ਕਿਹਾ ਕਿ ਮਿਸ਼ਨ ਸਹਿਯੋਗ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਲਹਿਰ ਹੈ ,ਜਿਸਦਾ ਉਦੇਸ਼ ਪੁਲਿਸ ਅਤੇ ਜਨਤਾ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਮੋਰਚੇ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ, ‘‘ ਸਾਡਾ ਵਿਸ਼ਵਾਸ ਹੈ ਕਿ ਮਜ਼ਬੂਤ ਭਾਈਚਾਰਕ ਸ਼ਮੂਲੀਅਤ ਨਾਲ, ਅਸੀਂ ਆਪਣੇ ਮਿਸ਼ਨ ਵਿੱਚ ਭਰਪੂਰ ਤਰੱਕੀ ਕਰ ਸਕਦੇ ਹਾਂ। ਨਸ਼ੇ ਵਰਗੀ ਗੰਭੀਰ ਚੁਣੌਤੀ ਨਾਲ ਨਜਿੱਠਣ ਲਈ ਲੋਕਾਂ ਦੀ ਸ਼ਮੂਲੀਅਤ ਦੇ ਮਹੱਤਵ ਨੂੰ ਦਰਸਾਉਂਦੀ ਹੈ ਅਤੇ ਨਸ਼ਾ ਮੁਕਤ ਮਾਹੌਲ ਸਿਰਜਣ ਲਈ ਪੁਲਿਸ ਬਲ ਅਤੇ ਜਨਤਾ ਦੀ ਸਮੂਹਿਕ ਤਾਕਤ ਨੂੰ ਸੁਚੱਜੇ ਢੰਗ ਨਾਲ ਵਰਤਣ ’ਤੇ ਜ਼ੋਰ ਦਿੰਦਿਆ ਕਿਹਾ ਕਿ ਮਿਸ਼ਨ ਸਹਿਯੋਗ ਸਿਰਫ਼ ਇੱਕ ਪ੍ਰੋਗਰਾਮ ਨਹੀਂ ਹੈ, ਸਗੋਂ ਇੱਕ ਅੰਦੋਲਨ ਹੈ ,ਜਿਸਦਾ ਉਦੇਸ਼ ਪੁਲਿਸ ਅਤੇ ਜਨਤਾ ਨੂੰ ਨਸ਼ਿਆਂ ਵਿਰੁੱਧ ਇੱਕਜੁੱਟ ਮੋਰਚੇ ਵਿੱਚ ਲਿਆਉਣਾ ਹੈ। ਉਨ੍ਹਾਂ ਕਿਹਾ, ‘‘ ਸਾਡਾ ਵਿਸ਼ਵਾਸ ਹੈ ਕਿ ਮਜ਼ਬੂਤ ਭਾਈਚਾਰਕ ਸ਼ਮੂਲੀਅਤ ਨਾਲ, ਅਸੀਂ ਆਪਣੇ ਮਿਸ਼ਨ ਵਿੱਚ ਭਰਪੂਰ ਤਰੱਕੀ ਕਰ ਸਕਦੇ ਹਾਂ। । ਮੀਟਿੰਗ ਦੌਰਾਨ ਡਿਪਟੀ ਇੰਸਪੈਕਟਰ ਜਨਰਲ ਆਫ਼ ਪੁਲਿਸ ਪਟਿਆਲਾ ਰੇਂਜ ਹਰਚਰਨ ਸਿੰਘ ਭੁੱਲਰ ਨੇ ਕਿਹਾ ਕਿ ਨਸ਼ਿਆਂ ਨੂੰ ਜੜ੍ਹੋਂ ਖ਼ਤਮ ਕਰਨ ਲਈ ਸਖ਼ਤ ਕਾਰਵਾਈ ਦੇ ਨਾਲ ਨਾਲ ਜਾਗਰੂਕਤਾ ਮੁਹਿੰਮ ਵੀ ਜ਼ਰੂਰੀ ਹੈ, ਇਸ ਮਕਸਦ ਨਾਲ ਹੀ ਜ਼ਿਲ੍ਹੇ ‘ਚ ਕਾਸੋ ਅਭਿਆਨ ਦੇ ਨਾਲ ਨਾਲ ‘ਮਿਸ਼ਨ ਸਹਿਯੋਗ’ ਦੀ ਵੀ ਸ਼ੁਰੂਆਤ ਕੀਤੀ ਗਈ ਹੈ ਕਿਉਂਕਿ ਨਸ਼ਿਆਂ ਦੇ ਪੂਰਨ ਖਾਤਮੇ ਲਈ ਆਮ ਨਾਗਰਿਕਾਂ ਦਾ ਸਹਿਯੋਗ ਬਹੁਤ ਜ਼ਰੂਰੀ ਹੈ। ਉਨ੍ਹਾਂ ਕਿਹਾ ਕਿ ਜੇਕਰ ਕਿਸੇ ਕੋਲ ਵੀ ਨਸ਼ਾ ਵੇਚਣ ਵਾਲੇ ਸਬੰਧੀ ਕੋਈ ਜਾਣਕਾਰੀ ਹੈ ਤਾਂ ਉਹ ਪੁਲਿਸ ਨਾਲ ਸਾਂਝੀ ਕਰੇ ਅਤੇ ਜਾਣਕਾਰੀ ਸਾਂਝੀ ਕਰਨ ਵਾਲੇ ਦਾ ਨਾਮ ਗੁਪਤ ਰੱਖਿਆ ਜਾਵੇਗਾ। ਐਸ.ਐਸ.ਪੀ. ਡਾ ਸਿਮਰਤ ਨੇ ਕਿਹਾ ਕਿ ਜ਼ਿਲ੍ਹੇ ‘ਚ ‘ਮਿਸ਼ਨ ਸਹਿਯੋਗ’ ਸ਼ੁਰੂ ਕਰਨ ਦਾ ਮੁੱਖ ਮਕਸਦ ਪੰਜਾਬ ਪੁਲਿਸ ਵੱਲੋਂ ਨਸ਼ਿਆਂ ਖ਼ਿਲਾਫ਼ ਵਿੱਢੀ ਮੁਹਿੰਮ ਵਿੱਚ ਹਰੇਕ ਨਾਗਰਿਕ ਨੂੰ ਨਾਲ ਜੋੜਨਾ ਹੈ। ਉਨ੍ਹਾਂ ਕਿਹਾ ਕਿ ‘ਮਿਸ਼ਨ ਸਹਿਯੋਗ’ ਜ਼ਿਲ੍ਹੇ ਨੂੰ ਨਸ਼ਾ ਮੁਕਤ ਬਣਾਉਣ ‘ਚ ਅਹਿਮ ਭੂਮਿਕਾ ਨਿਭਾਵੇਗਾ। ਉਨ੍ਹਾਂ ਕਿਹਾ ਕਿ ਅਜਿਹੀਆਂ ਮੀਟਿੰਗਾ ਸਬ ਡਵੀਜ਼ਨ ਪੱਧਰ, ਬਲਾਕ ਪੱਧਰ ਅਤੇ ਥਾਣਾ ਪੱਧਰ ‘ਤੇ ਵੀ ਕੀਤੀਆਂ ਜਾਣਗੀਆਂ ਤਾਂ ਜੋ ਨਸ਼ਿਆਂ ਖਿਲਾਫ਼ ਇਸ ਜੰਗ ਵਿੱਚ ਹਰੇਕ ਨਾਗਰਿਕ ਦਾ ਸਹਿਯੋਗ ਲਿਆ ਜਾ ਸਕੇ। ਇਸ ਮੌਕੇ ਜ਼ਿਲ੍ਹੇ ਭਰ ਤੋਂ ਆਏ ਲੋਕਾਂ ਵੱਲੋਂ ਨਸ਼ਿਆਂ ਦੇ ਖਾਤਮੇ ਲਈ ਆਪਣੇ ਸੁਝਾਅ ਵੀ ਦਿੱਤੇ ਗਏ। ਇਸ ਤੋ ਪਹਿਲਾ ਡਿਪਟੀ ਇੰਸਪੈਕਟਰ ਜਨਰਲ ਪੁਲਿਸ ਪਟਿਆਲਾ ਰੇਂਜ ਸ਼੍ਰੀ ਹਰਚਰਨ ਸਿੰਘ ਭੁੱਲਰ ਨੇ ਦਫ਼ਤਰ ਜਿਲ੍ਹਾ ਪੁਲਿਸ ਦਫਤਰ ਮਾਲੇਰਕੋਟਲਾ ਵਿਖੇ ਜਨਰਲ ਕਰਾਇਮ ਸਬੰਧੀ ਪੁਲਿਸ ਪ੍ਰਸਾਸ਼ਨ ਨਾਲ ਵੀ ਮੀਟਿੰਗ ਕੀਤੀ ਗਈ। ਇਸ ਮੌਕੇ ਅਮਨ ਅਮਾਨ, ਜਿਲ੍ਹਾ ਦੇ ਅਣਸੁਲਝੇ ਹੀਨੀਅਸ ਕਰਾਇਮ ਦੀ ਤਫਤੀਸ ਮੁਕੱਦਦਿਆਂ, ਲੰਬਤ ਦਰਖਾਸਤਾਂ, ਐਨ.ਡੀ.ਪੀ.ਐਸ ਐਕਟ ਤਹਿਤ ਸਮੱਗਲਰਾਂ ਦੀ ਪ੍ਰਾਪਰਟੀ ਸਨਾਖਤ ਕਰਕੇ ਅਟੈਂਚ ਕਰਨ, ਨਸ਼ਿਆ ਖਿਲਾਫ ਚਲਾਈ ਜਾ ਰਹੀ ਮੁਹਿੰਮ ਸਬੰਧੀ ਜਰੂਰੀ ਹਦਾਇਤਾਂ , ਮਾੜੇ ਅਨਸਰਾਂ ਖਿਲਾਫ ਸਖਤ ਕਾਰਵਾਈ ਕਰਨ ਆਦਿ ਸਬੰਧੀ ਨੁਕਤੇ ਸਾਂਝੇ ਕੀਤੇ ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin