ਜਲੰਧਰ ਕਮਿਸ਼ਨਰੇਟ ਪੁਲਿਸ ਨੇ ਅੰਤਰਰਾਸ਼ਟਰੀ ਡਰੱਗ ਰੈਕੇਟ ਨੂੰ ਦਿੱਤਾ ਵੱਡਾ ਝਟਕਾ

ਪਰਮਜੀਤ ਸਿੰਘ (,ਜਲੰਧਰ )
ਅੰਤਰਰਾਸ਼ਟਰੀ ਨਸ਼ੀਲੇ ਪਦਾਰਥਾਂ ਦੇ ਨੈੱਟਵਰਕ ਨੂੰ ਵੱਡਾ ਝਟਕਾ ਦਿੰਦੇ ਹੋਏ ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਦੀ ਅਗਵਾਈ ਹੇਠ ਜਲੰਧਰ ਕਮਿਸ਼ਨਰੇਟ ਪੁਲਿਸ ਨੇ ਵੱਖ-ਵੱਖ ਥਾਵਾਂ ਤੋਂ 8 ਵਿਅਕਤੀਆਂ ਨੂੰ ਨਸ਼ੀਲੇ ਪਦਾਰਥਾਂ, ਹਥਿਆਰਾਂ ਅਤੇ ਗੋਲਾ ਬਾਰੂਦ ਦੀ ਭਾਰੀ ਮਾਤਰਾ ਸਮੇਤ ਕਾਬੂ ਕੀਤਾ ਹੈ। ਪੁਲਿਸ ਕਮਿਸ਼ਨਰ ਸਵਪਨ ਸ਼ਰਮਾ ਨੇ ਦੱਸਿਆ ਕਿ ਕਮਿਸ਼ਨਰੇਟ ਪੁਲਿਸ ਨੇ ਗੁਪਤ ਸੂਚਨਾ ਦੇ ਆਧਾਰ ‘ਤੇ ਜਗਰੂਪ ਸਿੰਘ ਪੁੱਤਰ ਤਰਲੋਕ ਸਿੰਘ ਵਾਸੀ ਪਿੰਡ ਜਾਮਾ ਰਾਏ, ਜ਼ਿਲ੍ਹਾ ਤਰਨਤਾਰਨ ਅਤੇ ਭਵਜੋਤ ਸਿੰਘ ਪੁੱਤਰ ਸਵਰਨ ਸਿੰਘ ਵਾਸੀ ਪਿੰਡ ਧੋਗੜੀ ਜ਼ਿਲ੍ਹਾ ਜਲੰਧਰ ਜੋ ਕਿ ਨਜਾਇਜ਼ ਅਸਲਾ ਵੇਚਣ ਦਾ ਧੰਦਾ ਕਰ ਰਹੇ ਸਨ ਨੂੰ ਰੇਲਵੇ ਕਲੋਨੀ, ਜਲੰਧਰ ਨੇੜਿਓਂ ਕਾਰ ਨੰਬਰ ਪੀ.ਬੀ.63-ਡੀ-6500 ਸਮੇਤ ਕਾਬੂ ਕੀਤਾ ਹੈ।
ਉਨ੍ਹਾਂ ਦੱਸਿਆ ਕਿ ਇਨ੍ਹਾਂ ਪਾਸੋਂ 100 ਗ੍ਰਾਮ ਹੈਰੋਇਨ ਵੀ ਬਰਾਮਦ ਕੀਤੀ ਗਈ ਹੈ। ਪੁੱਛਗਿੱਛ ਦੌਰਾਨ ਜਗਰੂਪ ਸਿੰਘ ਨੇ ਕਬੂਲ ਕੀਤਾ ਕਿ ਰਵਿੰਦਰ ਸਿੰਘ ਪੁੱਤਰ ਬਲਦੇਵ ਸਿੰਘ ਵਾਸੀ ਮਕਾਨ ਨੰਬਰ 1510 ਗਲੀ ਨੰਬਰ 1, ਕਰਤਾਰ ਨਗਰ, ਛੇਹਰਟਾ, ਅੰਮ੍ਰਿਤਸਰ ਅਤੇ ਅਨਿਲ ਗੁਪਤਾ ਉਰਫ਼ ਕਾਲੀ ਇਸ ਰੈਕੇਟ ‘ਚ ਸਵਰਗੀ ਧਰਮਵੀਰ ਗੁਪਤਾ ਵਾਸੀ ਗੰਗਸਰ ਬਾਜ਼ਾਰ, ਕਰਤਾਰਪੁਰ ਵੀ ਸ਼ਾਮਲ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫਤਾਰ ਕਰ ਲਿਆ ਗਿਆ।
ਉਨ੍ਹਾਂ ਦੱਸਿਆ ਕਿ ਜਾਂਚ ਦੌਰਾਨ ਰਵਿੰਦਰ ਸਿੰਘ ਨੇ ਆਪਣੇ ਸਬੰਧਾਂ ਦਾ ਖੁਲਾਸਾ ਬਿਕਰਮਜੀਤ ਸਿੰਘ ਪੁੱਤਰ ਮੱਸਾ ਸਿੰਘ ਵਾਸੀ ਪਿੰਡ ਗੁਮਾਨਪੁਰ ਅੰਮ੍ਰਿਤਸਰ ਨਾਲ ਕੀਤਾ। ਜਿਸ ਦੌਰਾਨ ਛਾਪੇਮਾਰੀ ਕਰਕੇ ਬਿਕਰਮ ਨੂੰ ਗ੍ਰਿਫਤਾਰ ਕਰਕੇ ਉਸ ਕੋਲੋਂ 100460 ਨਸ਼ੀਲੀਆਂ ਗੋਲੀਆਂ ਅਤੇ 4320 ਨਸ਼ੀਲੇ ਕੈਪਸੂਲ ਬਰਾਮਦ ਕੀਤੇ ਗਏ ਹਨ। ਉਨ੍ਹਾਂ ਦੱਸਿਆ ਕਿ ਤਫਤੀਸ਼ ਦੌਰਾਨ ਬਿਕਰਮ ਦੇ ਸਬੰਧ ਤਰਸੇਮ ਸਿੰਘ ਉਰਫ ਤੋਤਾ ਪੁੱਤਰ ਨਿਰਮਲ ਸਿੰਘ ਵਾਸੀ ਪਿੰਡ ਵਡਾਲੀ,ਅੰਮ੍ਰਿਤਸਰ ਅਤੇ ਸੁਮਿਤ ਚੋਲੇ ਉਰਫ ਬਾਬੁਲ ਉਰਫ ਰਾਘਵ ਪੁੱਤਰ ਸੁਰੇਸ਼ ਚੋਲੇ ਵਾਸੀ ਮਕਾਨ ਨੰਬਰ 102, ਸੈਕਟਰ 6, ਜੈਨ ਮੰਦਰ, ਪੁਲਸ ਚੌਕੀ ਸਿਕੰਦਰ ਥਾਣਾ ਜਗਦੀਸ਼ਪੁਰਾ, ਜ਼ਿਲ੍ਹਾ ਆਗਰਾ, ਯੂ.ਪੀ. ਸਾਹਮਣੇ ਆਇਆ ਜਿਸ ਤੋਂ ਬਾਅਦ ਉਨ੍ਹਾਂ ਨੂੰ ਵੀ ਗ੍ਰਿਫਤਾਰ ਕਰ ਲਿਆ ਗਿਆ। ਇਸੇ ਤਰ੍ਹਾਂ ਕਥਿਤ ਦੋਸ਼ੀ ਰਵਿੰਦਰ ਸਿੰਘ ਅਤੇ ਬਿਕਰਮਜੀਤ ਸਿੰਘ ਵਲੋਂ ਦਿੱਤੇ ਇਕਬਾਲੀਆ ਬਿਆਨ ਅਨੁਸਾਰ ਪ੍ਰਤਾਪ ਸਿੰਘ ਪੁੱਤਰ ਵਰਿਆਮ ਸਿੰਘ ਵਾਸੀ ਅਚਿੰਤ ਕੋਟ ਡਾਕਖਾਨਾ ਹੁਸ਼ਿਆਰ ਨਗਰ, ਥਾਣਾ ਘਰਿੰਡਾ, ਅੰਮਿ੍ਤਸਰ ਨੂੰ ਗਿ੍ਫ਼ਤਾਰ ਕਰਕੇ ਉਨ੍ਹਾਂ ਕੋਲੋਂ 6400 ਨਸ਼ੀਲੀਆਂ ਗੋਲੀਆਂ ਬਰਾਮਦ ਕੀਤੀਆਂ|ਉਨਾਂ ਦਸਿਆ ਕਿ ਥਾਣਾ ਨਵੀਂ ਬਾਰਾਦਰੀ ਵਿਖੇ ਐਨਡੀਪੀਐਸ ਐਕਟ,ਅਸਲਾ ਐਕਟ ਤਹਿਤ ਕੇਸ ਦਰਜ ਕੀਤਾ ਗਿਆ ਹੈ ।
ਉਨ੍ਹਾਂ ਦੱਸਿਆ ਕਿ ਪੁਲਿਸ ਨੇ ਹੁਣ ਤੱਕ 100 ਗ੍ਰਾਮ ਹੈਰੋਇਨ, ਇੱਕ ਪਿਸਤੌਲ 32 ਬੋਰ, ਦੋ ਜਿੰਦਾ ਕਾਰਤੂਸ, ਗੋਲੀਆਂ 106860, ਕੈਪਸੂਲ 4320 ਅਤੇ ਕਾਰ ਸਵਿਫਟ ਨੰ: ਪੀ.ਬੀ.63-ਡੀ-6500 ਬਰਾਮਦ ਕੀਤੀ ਹੈ। ਉਨ੍ਹਾਂ ਕਿਹਾ ਕਿ ਮਾਮਲੇ ਦੀ ਅਗਲੇਰੀ ਜਾਂਚ ਕੀਤੀ ਜਾ ਰਹੀ ਹੈ।

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin