ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਇੱਕ ਵੱਡੇ ਵਫਦ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਘਰ ਗੰਭੀਰਪੁਰ ਵੱਲ ਰੋਸ ਮਾਰਚ ਕੀਤਾ 

 

ਭਵਾਨੀਗੜ੍ਹ  (ਮਨਦੀਪ ਕੌਰ ਮਾਝੀ) ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਕਨਵੀਨਰਾਂ ਅਤੇ ਕੋ-ਕਨਵੀਨਰਾਂ ਸੁਖਵਿੰਦਰ ਸਿੰਘ ਚਾਹਲ, ਸੁਰਿੰਦਰ ਕੁਮਾਰ ਪੁਆਰੀ, ਬਾਜ ਸਿੰਘ ਖਹਿਰਾ, ਸੁਰਿੰਦਰ ਕੰਬੋਜ, ਹਰਵਿੰਦਰ ਸਿੰਘ ਬਿਲਗਾ, ਬਲਜੀਤ ਸਿੰਘ ਸਲਾਣਾ, ਸੁਖਜਿੰਦਰ ਸਿੰਘ ਹਰੀਕਾ, ਜਸਵਿੰਦਰ ਸਿੰਘ ਔਲਖ, ਗੁਰਜੰਟ ਸਿੰਘ ਵਾਲੀਆ, ਨਰੰਜਣ ਜੋਤ ਚਾਂਦਪੁਰੀ, ਗੁਰਿੰਦਰ ਸਿੰਘ ਸਿੱਧੂ, ਸ਼ਮਸ਼ੇਰ ਸਿੰਘ ਬੰਗਾ ਆਦਿ ਆਗੂਆਂ ਦੀ ਅਗਵਾਈ ਵਿੱਚ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਇੱਕ ਵੱਡੇ ਵਫਦ ਨੇ ਸਿੱਖਿਆ ਮੰਤਰੀ ਹਰਜੋਤ ਬੈਂਸ ਦੇ ਘਰ ਗੰਭੀਰਪੁਰ ਵੱਲ ਰੋਸ ਮਾਰਚ ਕੀਤਾ ਇਸ ਸਬੰਧੀ ਜਾਣਕਾਰੀ ਦਿੰਦਿਆਂ ਗੁਰਵਿੰਦਰ ਸਿੰਘ ਸਸਕੌਰ ਨੇ ਦੱਸਿਆ ਕਿ ਸਿੱਖਿਆ ਤੇ ਸਿਹਤ ਵਿਭਾਗ ਵਿੱਚ ਇਨਕਲਾਬੀ ਸੁਧਾਰ ਕਰਨ ਦੇ ਨਾਂ ਤੇ ਬਣੀ ਪੰਜਾਬ ਸਰਕਾਰ ਵੱਲੋਂ ਸਕੂਲ ਮੁਖੀਆਂ ਸਮੇਤ ਹਜ਼ਾਰਾਂ ਖਾਲੀ ਪੋਸਟਾਂ ਭਰਨ ਦੀ ਬਜਾਏ ਪ੍ਰਮੋਸ਼ਨਾਂ ਵਿਚ ਜਾਣ ਬੁਝ ਕੇ ਅੜਿੱਕੇ ਪਾਏ ਜਾ ਰਹੇ ਹਨ।
ਜਦੋਂਕਿ ਪਿਛਲੇ ਕਈ ਸਾਲਾਂ ਤੋਂ ਪ੍ਰਮੋਸ਼ਨਾਂ ਲਟਕਣ ਅਤੇ ਪੂਰੀ ਭਰਤੀ ਨਾ ਹੋਣ ਕਾਰਨ ਪੰਜਾਬ ਦੇ ਲੱਖਾਂ ਵਿਦਿਆਰਥੀਆਂ ਨਾਲ ਬੇਇਨਸਾਫੀ ਕੀਤੀ ਜਾ ਰਹੀ ਹੈ ਅਤੇ ਅਧਿਆਪਕ ਪ੍ਰਮੋਸ਼ਨਾਂ ਨੂੰ ਉਡੀਕਦੇ ਸੇਵਾ ਮੁਕਤ ਹੋ ਰਹੇ ਹਨ। 2018 ਵਿੱਚ ਬਣਾਏ ਗਏ ਅਧਿਆਪਕ ਵਿਰੋਧੀ ਨਿਯਮ ਇਸ ਸਰਕਾਰ ਦੇ ਤੀਜੇ ਸਾਲ ਵਿੱਚ ਵੀ ਰੱਦ ਨਹੀਂ ਕੀਤੇ ਗਏ। ਪੰਜਾਬ ਦੀ ਸਿਖਿਆ ਨੀਤੀ ਜਾਰੀ ਨਹੀਂ ਕੀਤੀ ਗਈ। ਅਧਿਆਪਕਾਂ ਵੱਲੋਂ ਆਪਣੀਆਂ ਜੇਬਾਂ ਵਿੱਚੋਂ ਖਰਚੀਆਂ ਗਈਆਂ ਗਰਾਂਟਾਂ ਹਾਲੇ ਤੱਕ ਵੀ ਜਾਰੀ ਨਹੀਂ ਕੀਤੀਆਂ ਗਈਆਂ।
ਜਦੋਂ ਕਿ ਅਧਿਆਪਕਾਂ ਦੀਆਂ ਸਮੱਸਿਆਵਾਂ ਸਮੇਤ ਸਿੱਖਿਆ ਵਿਭਾਗ ਦੀਆਂ ਅਨੇਕਾਂ ਸਮੱਸਿਆਵਾਂ ਸਬੰਧੀ ਸਿੱਖਿਆ ਮੰਤਰੀਆਂ ਅਤੇ ਉੱਚ ਸਿੱਖਿਆ ਅਧਿਕਾਰੀਆਂ ਨਾਲ ਮੋਰਚੇ ਦੀਆਂ ਹੋਈਆਂ ਮੀਟਿੰਗਾਂ ਵਿੱਚ ਅਨੇਕਾਂ ਸਹਿਮਤੀਆਂ ਬਣੀਆਂ ਸਨ। ਇਸੇ ਤਰ੍ਹਾਂ ਅਧਿਆਪਕਾਂ ਦੇ ਭਖਦੇ ਮਸਲਿਆਂ ਸਬੰਧੀ ਲਏ ਗਏ ਫੈਸਲੇ ਲਾਗੂ ਨਹੀਂ ਕੀਤੇ ਗਏ। ਇਥੋਂ ਤੱਕ ਕਿ ਸਰਕਾਰ ਸੀਨੀਅਰ ਲੈਬੋਰਟਰੀ ਅਟੈਂਡੈਂਟ ਦੀ ਪੋਸਟ ਦਾ ਨਾਂ ਬਦਲਣ ਸਬੰਧੀ ਇਕ ਪੱਤਰ ਦੋ ਸਾਲ ਵਿੱਚ ਵੀ ਜਾਰੀ ਨਹੀਂ ਕਰ ਸਕੀ ਸਾਂਝਾ ਅਧਿਆਪਕ ਮੋਰਚਾ ਪੰਜਾਬ ਵੱਲੋਂ ਪਰਮੋਸ਼ਨਾਂ ਅਤੇ ਅਧਿਆਪਕਾਂ ਦੇ ਚਿਰਾਂ ਤੋਂ ਲਟਕਦੇ ਮਹੱਤਵਪੂਰਨ ਮਸਲਿਆਂ ਦੇ ਹੱਲ ਸਬੰਧੀ ਸਿੱਖਿਆ ਮੰਤਰੀ ਪੰਜਾਬ ਨੂੰ ਦਿੱਤੇ ਗਏ ਨੋਟਿਸ ਦੇ ਜਵਾਬ ਵਿੱਚ ਸਿੱਖਿਆ ਮੰਤਰੀ ਦਫਤਰ ਵਲੋਂ ਮੋਰਚੇ ਨੂੰ 15 ਮਿੰਟ ਦੀ ਮੀਟਿੰਗ ਦਾ ਸਮਾਂ ਦੇਣ ਦੀ ਪੇਸ਼ਕਸ ਕੀਤੀ ਸੀ, ਜਿਸ ਨੂੰ ਸਾਂਝਾ ਅਧਿਆਪਕ ਮੋਰਚਾ ਪੰਜਾਬ ਨੇ ਨਕਾਰਦਿਆਂ ਅੱਜ ਦੇ ਦਿਨ ਸਿੱਖਿਆ ਮੰਤਰੀ ਦੇ ਘਰ ਗੰਭੀਰਪੁਰ ਵੱਲ ਰੋਸ ਮਾਰਚ ਕਰਕੇ ਰੋਸ ਪੱਤਰ ਦੇਣ ਦਾ ਫੈਸਲਾ ਕੀਤਾ ਸੀ ਖਰਾਬ ਮੌਸਮ ਦੇ ਬਾਵਜੂਦ ਉਪਰੋਕਤ ਫੈਸਲੇ ਨੂੰ ਲਾਗੂ ਕਰਦਿਆਂ ਸਾਂਝਾ ਅਧਿਆਪਕ ਮੋਰਚਾ ਪੰਜਾਬ ਦੇ ਵੱਡੇ ਵਫਦ ਵਲੋਂ ਨਾਅਰੇ ਮਾਰਦਿਆਂ ਪੁਲਿਸ ਵੱਲੋਂ ਲਗਾਈਆਂ ਗਈਆਂ ਰੋਕਾਂ ਤੋੜਦਿਆਂ ਸਿੱਖਿਆ ਮੰਤਰੀ ਦੇ ਘਰ ਵੱਲ ਰੋਸ ਮਾਰਚ ਕੀਤਾ।
ਸਿੱਖਿਆ ਮੰਤਰੀ ਦੇ ਘਰ ਦੇ ਨਜ਼ਦੀਕ ਪ੍ਰਸ਼ਾਸਨ ਵੱਲੋਂ 22 ਅਗਸਤ ਨੂੰ ਮੀਟਿੰਗ ਦੇ ਸਮੇਂ ਦਾ ਐਲਾਨ ਕਰਨ ਉਪਰੰਤ ਧਰਨਾਕਾਰੀਆਂ ਵੱਲੋਂ ਧਰਨਾ ਸਮਾਪਤ ਕੀਤਾ ਗਿਆ ਇਸ ਸਮੇਂ ਹੋਰਨਾਂ ਤੋਂ ਇਲਾਵਾ ਚਰਨ ਸਿੰਘ ਸਰਾਭਾ, ਗੁਰਪ੍ਰੀਤ ਸਿੰਘ ਮਾੜੀਮੇਘਾ, ਬਿਕਰਮਜੀਤ ਸਿੰਘ ਰਾਹੋਂ, ਰਵਿੰਦਰ ਪੱਪੀ ਮੋਹਾਲੀ, ਅਮਰਜੀਤ ਸਿੰਘ, ਲਛਮਣ ਸਿੰਘ ਨਬੀਪੁਰ, ਪ੍ਰਵਿੰਦਰ ਭਾਰਤੀ, ਲਛਮਣ ਸਿੰਘ, ਸੁਖਦੇਵ ਸਿੰਘ, ਦਰਸਣ ਸਿੰਘ, ਨਵਪ੍ਰੀਤ ਸਿੰਘ ਬੱਲੀ, ਸੋਮ ਸਿੰਘ, ਜਤਿੰਦਰ ਸਿੰਘ ਸੋਨੀ, ਅਜੀਤ ਪਾਲ ਸਿੰਘ ਜਸੋਵਾਲ, ਸੁਰਜੀਤ ਕੁਮਾਰ ਰਾਜਾ, ਬਿਕਰਮਜੀਤ ਸਿੰਘ ਕੱਦੋਂ, ਬਲਵਿੰਦਰ ਸਿੰਘ ਲੋਦੀਪੁਰ, ਜੁਝਾਰ ਸਿੰਘ ਸਹੂੰਗੜਾ, ਹਰਪ੍ਰੀਤ ਸਿੰਘ, ਸੁਖਮਿੰਦਰ ਸਿੰਘ ਮੋਗਾ, ਨਿਰੰਜਨ ਜੋਤ ਚਾਂਦਪੁਰੀ, ਅਨਿਲ ਜਲੰਧਰ, ਗੁਰਚਰਨ ਆਲੋਵਾਲ, ਦਵਿੰਦਰ ਸਿੰਘ ਚਨੌਲੀ, ਅਵਨੀਤ ਚੱਢਾ, ਤੇਜਿੰਦਰ ਸਿੰਘ ਸ਼ਾਹ, ਕੇਵਲ ਸਿੰਘ ਰਿਆੜ, ਖੁਸ਼ਵੰਤ ਸਿੰਘ ਕਰਨਾਮਾ, ਜਗਜੀਤ ਸਿੰਘ ਬੇਦੀ, ਰਵਿੰਦਰਜੀਤ ਸਿੰਘ ਪੰਨੂੰ, ਮਹਿੰਦਰਪਾਲ ਸਿੰਘ ਲਾਲੜੂ, ਅਮਰਜੀਤ ਸਿੰਘ ਘੁਡਾਣੀ, ਨਰਿੰਦਰ ਸਿੰਘ ਫੱਗੂਵਾਲਾ, ਰੇਸ਼ਮ ਸਿੰਘ ਅਬੋਹਰ,ਜਗਤਾਰ ਸਿੰਘ ਚੱਠਾ, ਵਰਿੰਦਰ ਸਿੰਘ ਭੱਟੀਵਾਲ, ਓਮ ਪ੍ਰਕਾਸ਼, ਜਸਵੀਰ ਸਿੰਘ, ਮਹਾਵੀਰ ਸਿੰਘ, ਹਰੀ ਸਿੰਘ ਆਦਿ ਹਾਜ਼ਰ ਸਨ

Leave a Reply

Your email address will not be published.


*


hi88 new88 789bet 777PUB Даркнет alibaba66 XM XMtrading XM ログイン XMトレーディング XMTrading ログイン XM trading XM trade エックスエムトレーディング XM login XM fx XM forex XMトレーディング ログイン エックスエムログイン XM トレード エックスエム XM とは XMtrading とは XM fx ログイン XMTradingjapan https://xmtradingjapan.com/ XM https://xmtradingjapan.com/ XMtrading https://xmtradingjapan.com/ えっくすえむ XMTradingjapan 1xbet 1xbet plinko Tigrinho Interwin