ਕੀ ਭਾਰਤ ਤੋਂ ਲੈ ਕੇ ਸੂਬਿਆਂ ਤੱਕ ਵਾਕਿਆ ਹੀ ਸਿਹਤ ਮੰਤਰਾਲਾ ਹੀ ਬਿਮਾਰ ਹੈ?

ਕੀ ਭਾਰਤ ਤੋਂ ਲੈ ਕੇ ਸੂਬਿਆਂ ਤੱਕ ਵਾਕਿਆ ਹੀ ਸਿਹਤ ਮੰਤਰਾਲਾ ਹੀ ਬਿਮਾਰ ਹੈ?

ਲੋਕਤੰਤਰ ਵਿਚ ਇੱਕ ਗੱਲ ਬਹੁਤ ਹੀ ਪ੍ਰਚਲਤ ਹੈ ਕਿ ਮੰਤਰੀ ਦੇ ਰੋਅਬ ਦਾਬ ਥੱਲੇ ਪੜ੍ਹਿਆਂ ਲਿਿਖਆਂ ਨੂੰ ਗੁਲਾਮੀ ਕਰਨੀ ਪੈਂਦੀ ਹੈ ਸਿਰੇ ਦੀ ਪੜ੍ਹੀ ਲਿਖੀ ਅਫਸਰਸ਼ਾਹੀ ਨੂੰ ਹਰ ਉਹ ਦਲੀਲ ਵੀ ਕਿਸੇ ਸਮੇਂ ਤੇ ਮੰਨਣੀ ਪੈਂਦੀ ਹੈ ਜਿਹੜੀ ਕਿ ਹਾਲਾਤ ਨੂੰ ਮੱਦੇਨਜ਼ਰ ਰੱਖਦਿਆਂ ਬਿਲਕੱੁਲ ਹੀ ਉੇਸਦੇ ਅਨੁਕੂਲ ਨਹੀਂ ਹੁੰਦੀ। ਜੇਕਰ ਅੱਜ ਇਹ ਕਿਹਾ ਜਾਵੇ ਕਿ ਕੇਂਦਰ ਸਰਕਾਰ ਤੋਂ ਲੈ ਕੇ ਸੂਬਿਆਂ ਤੱਕ ਮਹਿਕਮਾ ਸਿਹਤ ਬਿਮਾਰ ਹੈ ਤਾਂ ਇਸ ਵਿਚ ਕੋਈ ਅਤਿਕਥਨੀ ਨਹੀਂ ਹੋਵੇਗੀ । ਸਭ ਤੋਂ ਵੱਧ ਸਿਹਤ ਸਹੂਲਤਾਂ ਵਿਚ ਨਿਘਾਰ ਆਉਣ ਦਾ ਕਾਰਨ ਹੀ ਇਹ ਹੈ ਕਿ ਮੰਤਰੀਆਂ ਦਾ ਮਹਿਕਮੇ ਦੀ ਕਾਰਗੁਜ਼ਾਰੀ ਲਈ ਕਾਬਲ ਨਾ ਹੋਣਾ ਅਤੇ ਇਸ ਤੋਂ ਉਤੇ ਉਸ ਵਲੋਂ ਕਿਸੇ ਵੀ ਬੀਮਾਰੀ ਜਾਂ ਸਮੱਸਿਆ ਨੂੰ ਤਨ ਤੇ ਨਾ ਹੰਢਾਏ ਜਾਣਾ। ਮੰਤਰੀਆ ਦੀ ਦੇਖਣੀ ਅਨੁਸਾਰ ਤਾਂ ਸਭ ਪਾਸੇ ਖੁਸ਼ਹਾਲੀ ਹੀ ਖੁਸ਼ਹਾਲੀ ਇਸ ਲਈ ਹੁੰਦੀ ਹੈ ਕਿ ਉੇਹਨਾਂ ਨੇ ਕਦੀ ਏਅਰ ਕੰਡੀਸ਼ਨ ਕਮਰਿਆਂ ਅਤੇ ਕਾਰਾਂ ਵਿਚੋਂ ਤਾਂ ਨਿਕਲਣਾ ਨਹੀਂ ਹੁੰਦਾ। ਉਹਨਾਂ ਦਾ ਰਿਹਾਇਸ਼ੀ ਪ੍ਰਬੰਧ ਵੀ ਕੱੁਝ ਇਸ ਤਰ੍ਹਾਂ ਦਾ ਹੁੰਦਾ ਹੈ ਕਿ ਘੱਟੋ ਘੱਟ ਇੱਕ ਕਿੱਲੇ ਵਿਚ ਉਹਨਾਂ ਦੀ ਰਿਹਾਇਸ਼ ਹੁੰਦੀ ਹੈ ਅਤੇ ਸ਼ੱੁਧ ਵਾਤਾਵਰਣ ਜਿਹੀ ਅਜਿਹੀ ਕੋਈ ਵੀ ਸਹੂਲਤ ਨਹੀਂ ਜਿਸ ਤੋਂ ਉਹ ਵਾਂਝੇ ਹੁੰਦੇ ਹੋਣ। ਪਰ ਪਿਛਲੇ ਸਮੇਂ ਤੋਂ ਇੰਝ ਲੱਗਦਾ ਹੈ ਕਿ ਸੂਬਿਆਂ ਦਾ ਤਾਂ ਮਹਿਕਮਾ ਸਿਹਤ ਵੀ ਵੱਡੇ ਪੱਧਰ ਤੇ ਬਿਮਾਰ ਚਲ ਰਿਹਾ ਹੈ।

ਅਜਿਹੇ ਮੌਕੇ ਤੇ ਜਦੋਂ ਰਾਜਧਾਨੀ ਦਿੱਲੀ ਦਾ ਸਿਹਤ ਮੰਤਰੀ ਜੇਲ੍ਹ ਵਿਚ ਹੈ ਅਤੇ ਪੰਜਾਬ ਦਾ ਪਹਿਲਾ ਸਿਹਤ ਮੰਤਰੀ ਭ੍ਰਿਸ਼ਟਾਚਾਰ ਵਜੋਂ ਅੰਦਰ ਹੈ ਅਤੇ ਹੁਣ ਜੋ ਨਵੇਂ ਸਿਹਤ ਮੰਤਰੀ ਬਣਾਏ ਗਏ ਹਨ ਉਹਨਾਂ ਵੱਲੋਂ ਪ੍ਰਸਿੱਧ ਹੱਡੀਆਂ ਦੇ ਮਾਹਿਰ ਡਾ.ਰਾਜ ਬਹਾਦਰ ਨਾਲ ਬਦਸਲੂਕੀ ਕਰਨ ਤੋਂ ਬਾਅਦ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਡਾ.ਰਾਜ ਬਹਾਦਰ ਤੋਂ ਮੁਆਫ਼ੀ ਮੰਗ ਕੇ ਸਿਆਣਪ ਦਾ ਪ੍ਰਗਟਾਵਾ ਕੀਤਾ ਹੈ। ਮੁਆਫ਼ੀ ਮੰਗਣ ਨਾਲ ਡਾ.ਰਾਜ ਬਹਾਦਰ ਅਤੇ ਉਨ੍ਹਾਂ ਦੇ ਪਰਿਵਾਰ ਨੂੰ ਪਹੁੰਚੀ ਠੇਸ ਦੀ ਭਰਪਾਈ ਤਾਂ ਨਹੀਂ ਹੋ ਸਕਦੀ। ਪੰਜਾਬ ਦੇ ਲੋਕਾਂ ਨੇ ਅਕਾਲੀ ਦਲ ਅਤੇ ਕਾਂਗਰਸ ਪਾਰਟੀ ਦੀਆਂ ਸਰਕਾਰਾਂ ਦੀ ਕਾਰਗੁਜ਼ਾਰੀ ਤੋਂ ਅੱਕੇ ਹੋਇਆਂ ਨੇ ਪੰਜਾਬ ਦੇ ਸੁਨਹਿਰੇ ਭਵਿਖ ਦੀ ਆਸ ਕਰਦਿਆਂ ਬਦਲਾਵ ਲਿਆਂਦਾ ਸੀ। ਇਸ ਬਦਲਾਵ ਦੇ ਸਾਰਥਿਕ ਨਤੀਜਿਆਂ ਦੀ ਉਡੀਕ ਕਰਦਿਆਂ ਪੰਜਾਬ ਦੇ ਲੋਕਾਂ ਨੇ ਨਵੀਂ ਕਿਸਮ ਦੇ ਬਦਲਾਵ ਦੇ ਦਰਸ਼ਨ ਕਰ ਲਏ, ਜਦੋਂ ਸਰਕਾਰ ਚਲਾ ਰਹੀ ਆਮ ਆਦਮੀ ਪਾਰਟੀ ਦੇ ਕਾਰਕੁਨ ਨਿੱਤ ਨਵੇਂ ਵਾਦ-ਵਿਵਾਦ ਪੈਦਾ ਕਰਕੇ ਲੋਕਾਂ ਦੀਆਂ ਆਸਾਂ ‘ਤੇ ਪਾਣੀ ਫੇਰ ਰਹੇ ਹਨ। ਭਗਵੰਤ ਸਿੰਘ ਮਾਨ ਦੀ ਸਰਕਾਰ ਦੀ ਸੋਚ ਮਾੜੀ ਨਹੀਂ, ਉਹ ਪੰਜਾਬ ਵਿੱਚ ਭਰਿਸ਼ਟਾਚਾਰ ਖ਼ਤਮ ਕਰਕੇ ਪੰਜਾਬ ਨੂੰ ਮੁੜ ਪੈਰਾਂ ‘ਤੇ ਖੜ੍ਹਾ ਕਰਨਾ ਚਾਹੁੰਦੀ ਹੈ ਪ੍ਰੰਤੂ ਉਨ੍ਹਾਂ ਦੇ ਮੰਤਰੀ ਅਤੇ ਵਿਧਾਨਕਾਰ ਤਜ਼ਰਬੇ ਦੀ ਘਾਟ ਹੋਣ ਕਰਕੇ ਆਪਹੁਦਰੀਆਂ ਕਰ ਰਹੇ ਹਨ, ਜਿਹੜੀਆਂ ਸਰਕਾਰ ਦੇ ਰਾਹ ਵਿੱਚ ਰੋੜੇ ਅਟਕਾਉਂਦੀਆਂ ਹਨ।

ਪੰਜਾਬ ਵਿੱਚ ਆਮ ਆਦਮੀ ਪਾਰਟੀ ਨੂੰ ਰਾਜ ਭਾਗ ਸੰਭਾਲਿਆਂ ਅਜੇ ਮਹਿਜ 4 ਮਹੀਨੇ ਦਾ ਸਮਾਂ ਹੋਇਆ ਹੈ ਪ੍ਰੰਤੂ ਹੁਣ ਤੱਕ ਦਰਜਨ ਤੋਂ ਵੱਧ ਮੰਦਭਾਗੇ ਵਾਦ-ਵਿਵਾਦਾਂ ਵਿੱਚ ਪੈ ਚੁੱਕੀ ਹੈ। ਇਨ੍ਹਾਂ ਵਾਦ-ਵਿਵਾਦਾਂ ਦਾ ਕਾਰਨ ਆਮ ਆਦਮੀ ਪਾਰਟੀ ਦੇ ਵਿਧਾਨਕਾਰਾਂ ਅਤੇ ਮੰਤਰੀਆਂ ਨੂੰ ਤਜਰਬੇ ਦੀ ਘਾਟ ਹੋਣਾ ਸਮਝਿਆ ਜਾ ਰਿਹਾ ਹੈ। ਸਰਕਾਰ ਦੇ ਕਾਰਕੁਨਾ ਨੂੰ ਸਿਆਸੀ ਤਾਕਤ ਹਜ਼ਮ ਕਰਨੀ ਔਖੀ ਹੋ ਰਹੀ ਹੈ। ਹੌਲਾ ਭਾਂਡਾ ਛਲਕਦਾ ਜ਼ਿਆਦਾ ਹੈ। ਇਹੋ ਕੁਝ ਹੋ ਬਿਹਾ ਹੈ। ਬਦਲਾਵ ਦੇ ਨਾਮ ‘ਤੇ ਸਿਆਸੀ ਤਾਕਤ ਵਿੱਚ ਆਈ ਸਰਕਾਰ ਹਰ ਦੂਜੇ ਦਿਨ ਨਵਾਂ ਵਾਦ-ਵਿਵਾਦ ਖੜ੍ਹਾ ਕਰਕੇ ਬੈਠ ਜਾਂਦੀ ਹੈ। ਤਾਜ਼ਾ ਵਾਦ-ਵਿਵਾਦ ਅੰਤਰਾਸ਼ਟਰੀ ਪੱਧਰ ਦੇ ਹੱਡੀਆਂ ਦੇ ਮਾਹਿਰ ਬਾਬਾ ਫਰੀਦ ਮੈਡੀਕਲ ਸਾਇੰਸਜ਼ ਯੂਨੀਵਰਸਿਟੀ ਦੇ ਉਪ ਕੁਲਪਤੀ ਡਾ.ਰਾਜ ਬਹਾਦਰ ਨਾਲ ਪੰਜਾਬ ਦੇ ਸਿਹਤ ਮੰਤਰੀ ਚੇਤਨ ਸਿੰਘ ਜੌੜੇਮਾਜਰਾ ਵੱਲੋਂ ਕੀਤੇ ਸ਼ਰੇਆਮ ਦੁਰਵਿਵਹਾਰ ਕਾਰਨ ਪੈਦਾ ਹੋਇਆ ਹੈ।

ਪਿਛੇ ਜਹੇ ਗੁਰਦਿੱਤ ਸਿੰਘ ਵਿਧਾਨਕਾਰ ਫਰੀਦਕੋਟ ਅਤੇ ਅਮੋਲਕ ਸਿੰਘ ਵਿਧਾਨਕਾਰ ਜੈਤੋ ਨੇ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਵਿੱਚ ਚੰਗੀਆਂ ਸਿਹਤ ਸਹੂਲਤਾਂ ਦੀ ਘਾਟ ਦਾ ਮੁੱਦਾ ਉਠਾਇਆ ਸੀ। ਉਸ ਸਮੇਂ ਮੁੱਖ ਮੰਤਰੀ ਨੇ ਸਿਹਤ ਮੰਤਰੀ ਦੀ ਹਸਪਤਾਲ ਦਾ ਸੁਧਾਰ ਅਤੇ ਚੰਗੀਆਂ ਸਿਹਤ ਸਹੂਲਤਾਂ ਦੇਣ ਦੀ ਜ਼ਿੰਮੇਵਾਰੀ ਲਗਾਈ ਸੀ। ਇਸ ਲਈ ਚੇਤਨ ਸਿੰਘ ਜੌੜੇਮਾਜਰਾ ਇਸ ਹਸਪਤਾਲ ਦਾ ਮੁਆਇਨਾ ਕਰਨ ਗਏ ਸਨ। ਸਿਹਤ ਮੰਤਰੀ ਦਾ ਪੰਜਾਬ ਦੇ ਲੋਕਾਂ ਨੂੰ ਚੰਗੀਆਂ ਸਿਹਤ ਸਹੂਲਤਾਂ ਦੇਣ ਲਈ ਹਸਪਤਾਲਾਂ ਅਤੇ ਹੋਰ ਸਿਹਤ ਸੰਸਥਾਵਾਂ ਦੀ ਚੈਕਿੰਗ ਕਰਨ ਦਾ ਸੰਵਿਧਾਨਿਕ ਅਧਿਕਾਰ ਹੈ। ਇਸ ਅਧਿਕਾਰ ਨੂੰ ਵੰਗਾਰਿਆ ਨਹੀਂ ਜਾ ਸਕਦਾ ਪ੍ਰੰਤੂ ਇਸ ਮੰਤਵ ਲਈ ਸਰਕਾਰੀ ਪ੍ਰਣਾਲੀ ਅਨੁਸਾਰ ਕੰਮ ਕਰਨਾ ਚਾਹੀਦਾ ਹੈ। ਸਿਹਤ ਮੰਤਰੀ ਸ੍ਰੀ ਗੁਰੂ ਗੋਬਿੰਦ ਸਿੰਘ ਮੈਡੀਕਲ ਕਾਲਜ ਫਰੀਦਕੋਟ ਅਤੇ ਹਸਪਤਾਲ ਦਾ ਮੁਆਇਨਾ ਕਰ ਰਹੇ ਸਨ। ਉਸ ਕਾਲਜ ਅਤੇ ਹਸਪਤਾਲ ਦੇ ਪ੍ਰਬੰਧਕੀ ਅਧਿਕਾਰੀ ਕਾਲਜ ਦੇ ਪ੍ਰਿੰਸੀਪਲ ਅਤੇ ਕਾਲਜ ਦੇ ਮੈਡੀਕਲ ਸੁਪਰਇਨਟੈਂਡੈਂਟ ਹਨ। ਉਪ ਕੁਲਪਤੀ ਸਮੁੱਚੇ ਤੌਰ ‘ਤੇ ਯੂਨੀਵਰਸਿਟੀ ਅਤੇ ਉਸ ਅਧੀਨ ਸੰਸਥਾਵਾਂ ਦੇ ਮੁੱਖੀ ਹਨ।

ਉਨ੍ਹਾਂ ਦਾ ਕੰਮ ਮੁੱਖ ਤੌਰ ‘ਤੇ ਐਮ.ਬੀ.ਬੀ.ਐਸ. ਅਤੇ ਐਮ.ਐਸ. ਦੇ ਵਿਿਦਆਰਥੀਆਂ ਦੀ ਪੜ੍ਹਾਈ ਅਤੇ ਉਨ੍ਹਾਂ ਦੇ ਇਮਤਿਹਾਨ ਲੈਣ ਦੀ ਜ਼ਿੰਮੇਵਾਰੀ ਹੁੰਦੀ ਹੈ। ਸਿਹਤ ਮੰਤਰੀ ਨੂੰ ਪਤਾ ਹੋਣਾ ਚਾਹੀਦਾ ਸੀ ਕਿ ਉਨ੍ਹਾਂ ਨੂੰ ਹਸਪਤਾਲ ਦੇ ਕੰਮ ਨੂੰ ਸਹੀ ਲੀਹਾਂ ‘ਤੇ ਲਿਆਉਣ ਲਈ ਕਿਸ ਅਧਿਕਾਰੀ ਨਾਲ ਗੱਲ ਕਰਨੀ ਚਾਹੀਦੀ ਹੈ। ਵੈਸੇ ਮੰਤਰੀ ਸਾਹਿਬ ਨੇ ਜਦੋਂ ਚੈਕਿੰਗ ਕਰਨ ਜਾਣਾ ਹੁੰਦਾ ਹੈ, ਉਦੋਂ ਵਿਭਾਗ ਦੇ ਕਿਸੇ ਅਧਿਕਾਰੀ ਨੂੰ ਆਪਣੇ ਨਾਲ ਲਿਜਾਣਾ ਚਾਹੀਦਾ ਹੈ। ਡਿਪਟੀ ਕਮਿਸ਼ਨਰ ਵੀ ਉਨ੍ਹਾਂ ਦੇ ਨਾਲ ਸਨ, ਉਨ੍ਹਾਂ ਨੂੰ ਪੁਛ ਸਕਦੇ ਸਨ ਜਾਂ ਉਨ੍ਹਾਂ ਨੂੰ ਹੁਕਮ ਕਰ ਸਕਦੇ ਸਨ। ਚੈਕਿੰਗ ਦੌਰਾਨ ਜੋ ਉਨ੍ਹਾਂ ਨੂੰ ਖਾਮੀਆਂ ਨਜ਼ਰ ਆਈਆਂ ਸਨ, ਉਨ੍ਹਾਂ ਬਾਰੇ ਦਫ਼ਤਰ ਵਿੱਚ ਬੈਠਕੇ ਸੁਧਾਰਨ ਦੇ ਹੁਕਮ ਦੇਣੇ ਚਾਹੀਦੇ ਸਨ। ਜਿਲ੍ਹੇ ਦਾ ਮੁੱਖੀ ਡਿਪਟੀ ਕਮਿਸ਼ਨਰ ਹੁੰਦਾ ਹੈ, ਉਨ੍ਹਾਂ ਨੂੰ ਪ੍ਰਾਗਰੈਸ ਬਾਰੇ ਨਿਗਰਾਨੀ ਰੱਖਣ ਲਈ ਕਹਿਣਾ ਚਾਹੀਦਾ ਸੀ। ਲੋਕਾਂ ਦੀ ਹਾਜ਼ਰੀ ਵਿੱਚ ਕਿਸੇ ਅਧਿਕਾਰੀ ਨੂੰ ਖ਼ਬਰਾਂ ਲਗਵਾਉਣ ਲਈ ਮੀਡੀਆ ਟੀਮ ਨਾਲ ਲਿਜਾ ਕੇ ਜ਼ਲੀਲ ਕਰਨਾ ਮਨੁੱਖੀ ਅਧਿਕਾਰਾਂ ਦੀ ਉਲੰਘਣਾ ਹੈ। ਡਾ.ਰਾਜ ਬਹਾਦਰ ਤਾਂ ਸਤਿਕਾਰ ਵਜੋਂ ਉਨ੍ਹਾਂ ਦੇ ਨਾਲ ਸਨ ਕਿਉਂਕਿ ਉਨ੍ਹਾਂ ਦੇ ਵਿਭਾਗ ਦੇ ਮੰਤਰੀ ਮੁਆਇਨਾ ਕਰਨ ਆਏ ਸਨ। ਸਿਹਤ ਮੰਤਰੀ ਦਾ ਗੱਦਿਆਂ ਦੀ ਸਫਾਈ ਲਈ ਡਾ.ਰਾਜ ਬਹਾਦਰ ਨੂੰ ਮੋਢੇ ਤੋਂ ਫੜ੍ਹਕੇ ਇਹ ਕਹਿਣਾ ਕਿ ਤੁਸੀਂ ਖੁਦ ਗੱਦੇ ‘ਤੇ ਪੈ ਜਾਓ। ਡਾ.ਰਾਜ ਬਹਾਦਰ ਸ਼ਰੀਫ਼ ਅਤੇ ਨੇਕ ਇਨਸਾਨ ਹਨ, ਜਿਨ੍ਹਾਂ ਸਿਹਤ ਮੰਤਰੀ ਨੂੰ ਜਵਾਬ ਨਹੀਂ ਦਿੱਤਾ। ਪਰ ਅਜਿਹੀ ਹਰਕਤ ਹੈ ਤਾਂ ਇੱਕ ਉੱਚ ਕੋਟੀ ਦੇ ਪੜ੍ਹੇ-ਲਿਖੇ ਇਨਸਾਨ ਦੇ ਨੇਕ ਨੀਤੀ ਵਾਲੇ ਹੌਂਸਲਿਆਂ ਨੂੰ ਪਸਤ ਕਰਨ ਦੀ।

ਅੱਜ ਜਦੋਂ ਕਿ ਸਭ ਕੱੁਝ ਜੱਗ ਜਾਹਿਰ ਹੈ ਕਿ ਮਹਿਕਮਾ ਸਿਹਤ ਵਿੱਚ ਸਟਾਫ ਅਤੇ ਗਰਾਂਟਾ ਦੀ ਘਾਟ ਵੱਡੇ ਪੱਧਰ ਤੇ ਹੈ ਜਿਸ ਸਦਕਾ ਸਾਜ਼ੋ-ਸਮਾਨ ਤੋਂ ਲੈਕੇ ਮਰੀਜਾਂ ਨੂੰ ਸੰਭਾਲਣ ਤੱਕ ਦੀ ਕਮੀਆਂ ਵੱਡੇ ਪੱਧਰ ਤੇ ਹਨ ਇਸ ਤੋਂ ਉਤੇ ਜਿਸ ਵੀ ਮੰਤਰੀ ਨੇ ਕਿਸੇ ਹਸਪਤਾਲ ਦਾ ਦੌਰਾ ਕਰਨਾ ਹੁੰਦਾ ਹੈ ਤਾਂ ਉਸ ਲਈ ਸਫਾਈਆਂ ਅਤੇ ਹੋਰਿ ਉਚਿੱਤ ਪ੍ਰਬੰਧ ਪਹਿਲਾਂ ਤੋਂ ਹੀ ਕੀਤੇ ਜਾਂਦੇ ਹਨ ਅਤੇ ਸੰਪੂਰਨ ਅਫਸਰਸ਼ਾਹੀ ਵਲੋਂ ਨਾਲ-ਨਾਲ ਜਾ ਕੇ ਸਭ ਸਹੀ ਹੋਣ ਦਾ ਦਾਅਵਾ ਕੀਤਾ ਜਾਂਦਾ ਹੈ ਪਰ ਇਸ ਦੇ ਬਾਵਜੂਦ ਵੀ ਕਮੀਆਂ ਤਾਂ ਕਮੀਆਂ ਹੀ ਹਨ ਜੋ ਕਿ ਆਪਣੇ ਆਪ ਹੀ ਬੋਲ ਪੈਂਦੀਆਂ ਹਨ ਪਰ ਇਸ ਸਭ ਦਾ ਦੋਸ਼ ਮੰਤਰੀ ਕਦੇ ਆਪਣੇ ਤੇ ਨਹੀਂ ਲੈਂਦੇ ਬਲਕਿ ਅਫਸਰ ਸ਼ਾਹੀ ਨੂੰ ਕਸੂਰਵਾਰ ਠਹਿਰਾ ਦਿੰਦੇ ਹਨ ਜੋ ਕਿ ਸਰਾਸਰ ਗਲਤ ਵੀ ਹੈ ਮਾੜਾ ਵਤੀਰਾ ਵੀ।

-ਬਲਵੀਰ ਸਿੰਘ ਸਿੱਧੂ

Leave a Reply

Your email address will not be published.


*


%d